Delhi Politics: ਕੇਜਰੀਵਾਲ ਅਜੇ ਨਹੀਂ ਕਰ ਸਕਦੇ ਫ਼ਾਇਲਾਂ 'ਤੇ ਦਸਤਖ਼ਤ, ED ਦੇ ਦਾਅਵਿਆਂ ਨੇ ਵਧਾਇਆ ਵਿਵਾਦ
ਭਾਜਪਾ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਇਲਾਜ਼ਾਮ ਲਾਇਆ ਕਿ ਮੁੱਖ ਮੰਤਰੀ ਦੇ ਦਫ਼ਤਰ ਦੀ ਦੁਰਵਰਤੋਂ ਕੀਤੀ ਜਾ ਰਹੀ ਹ ਤੇ ਗ਼ਲਤ ਤਰੀਕੇ ਨਾਲ ਉਨ੍ਹਾਂ ਦੇ ਨਾਂਅ ਉੱਤੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ।
Arvind Kejriwal: ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਏ ਦੋ ਆਦੇਸ਼ਾਂ ਨੂੰ ਲੈ ਕੇ ਵਿਵਾਦ ਵਧ ਗਿਆ ਹੈ। ਭਾਰਤੀ ਜਨਤਾ ਪਾਰਟੀ ਵੱਲੋਂ ਇਸ ਦੀ ਸ਼ਿਕਾਇਤ ਕੀਤੀ ਗਈ ਹੈ ਜਿਸ ਤੋਂ ਬਾਅਦ ਈਡੀ ਨੇ ਕਿਹਾ ਹੈ ਕਿ ਜੇਲ੍ਹ ਵਿੱਚੋਂ ਅਰਵਿੰਦ ਕੇਜਰੀਵਾਲ ਨੇ ਕੋਈ ਦਸਤਖ਼ਤ ਨਹੀਂ ਕੀਤੇ।
ਸੀਸੀਟੀਵੀ ਦੀ ਨਿਗਰਾਨੀ ਹੇਠ ਹਨ ਕੇਜਰੀਵਾਲ
ਕੇਂਦਰੀ ਜਾਂਚ ਏਜੰਸੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੀਸੀਟੀਵੀ ਦੀ ਨਿਗਰਾਨੀ ਵਿੱਚ ਹਨ ਤੇ ਅਜੇ ਉਨ੍ਹਾਂ ਨੂੰ ਸਰਕਾਰੀ ਫ਼ਾਇਲਾਂ ਉੱਤੇ ਦਸਤਖ਼ਤ ਕਰਨ ਦੀ ਇਜਾਜ਼ਤ ਨਹੀਂ ਹੈ। ਕਿਹਾ ਜਾ ਰਿਹਾ ਹੈ ਕਿ ਹਿਰਾਸਤ ਵਿੱਚ ਰਹਿੰਦੇ ਹੋਏ ਕੇਜਰੀਵਾਲ ਨੂੰ ਸ਼ਾਮ ਵੇਲੇ ਸਿਰਫ਼ ਪਤਨੀ ਤੇ ਵਕੀਲਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ।
ਮੰਤਰੀਆਂ ਨੇ ਕੇਜਰੀਵਾਲ ਨੇ ਨਾਂਅ ਉੱਤੇ ਕੀਤੇ ਦਾਅਵੇ
ਹਾਲਾਂਕਿ ਬੀਤੇ ਦਿਨ ਜਲ ਮੰਤਰੀ ਆਤਿਸ਼ੀ ਨੇ ਦਾਅਵਾ ਕੀਤਾ ਸੀ ਕਿ ਹਿਰਾਸਤ ਵਿੱਚੋਂ ਕੇਜਰੀਵਾਲ ਨੇ ਦਿੱਲੀ ਦੇ ਕੁਝ ਇਲਾਕਿਆਂ ਵਿੱਚ ਪਾਣੀ ਤੇ ਸੀਵਰੇਜ ਨਾਲ ਸਬੰਧਿਤ ਸਮੱਸਿਆਵਾਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਸੌਰਵ ਭਾਰਦਵਾਜ ਨੇ ਕਿਹਾ ਕਿ ਈਡੀ ਦੀ ਹਿਰਾਸਤ ਵਿੱਚੋਂ ਕੇਜਰੀਵਾਲ ਨੇ ਸੁਨੇਹਾ ਭੇਜਿਆ ਹੈ ਕਿ ਦਿੱਲੀ ਦੇ ਸਾਰੇ ਹਸਪਤਾਲਾਂ ਤੇ ਮੁਹੱਲਾ ਕਲੀਨਿਕਾਂ ਵਿੱਚ ਮੁਫ਼ਤ ਦਵਾਈਆਂ ਤੇ ਟੈਸਟ ਦੀ ਸਪਲਾਈ ਯਕੀਨੀ ਬਣਾਈ ਜਾਵੇ।
दिल्ली के मुख्यमंत्री अरविंद केजरीवाल जी ने ED custody में होते हुए, बतौर जल मंत्री मेरे लिये निर्देश भेजे हैं- कि दिल्ली वालों को हो रही पानी और सीवर की समस्याओं का तुरंत समाधान हो, और गर्मियों में पर्याप्त पानी के टैंकरों का इंतज़ाम किया जाये।
— Atishi (@AtishiAAP) March 24, 2024
जब मैंने यह निर्देश पढ़े तो मेरी… https://t.co/hLazGfYba6
ਮੁੱਖ ਮੰਤਰੀ ਦੇ ਦਫ਼ਤਰ ਦੀ ਗ਼ਲਤ ਵਰਤੋਂ ਹੋਣ ਦੇ ਇਲਜ਼ਾਮ
ਇਸ ਤੋਂ ਬਾਅਦ ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੇ ਉੱਪ ਰਾਜਪਾਲ ਵੀਕੇ ਸਕਸੇਨਾ ਨੂੰ ਸ਼ਿਕਾਇਤ ਕਰਦੇ ਹੋਏ ਜਾਂਚ ਦੀ ਮੰਗ ਕੀਤੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਦੇ ਨਾਮ ਉੱਤੇ ਸੰਦੇਸ਼ ਕਿਵੇਂ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਇਲਾਜ਼ਾਮ ਲਾਇਆ ਕਿ ਮੁੱਖ ਮੰਤਰੀ ਦੇ ਦਫ਼ਤਰ ਦੀ ਦੁਰਵਰਤੋਂ ਕੀਤੀ ਜਾ ਰਹੀ ਹ ਤੇ ਗ਼ਲਤ ਤਰੀਕੇ ਨਾਲ ਉਨ੍ਹਾਂ ਦੇ ਨਾਂਅ ਉੱਤੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ।
I've filed complaints with @LtGovDelhi and @dir_ed about a Fabricated official order on Delhi Govt letterhead, supposedly from CM Arvind Kejriwal, who's in ED remand until March 28.
— Manjinder Singh Sirsa (मोदी का परिवार) (@mssirsa) March 26, 2024
The order is without number, date & signature. It clearly shows unauthorised use of power.… pic.twitter.com/9ePrf2yvcE