Arvind Kejriwal: ਜੇਲ੍ਹ 'ਚੋਂ ਰਿਹਾਅ ਹੋਏ CM ਅਰਵਿੰਦ ਕੇਜਰੀਵਾਲ, ਬਾਹਰ ਆਉਂਦੇ ਹੀ ਕਿਹਾ- 'ਸਾਰੀ ਉਮਰ ਲੜਿਆ, ਅੱਗੇ ਵੀ ਲੜਾਂਗਾ'
Arvind Kejriwal News: ਕੇਜਰੀਵਾਲ ਜੇਲ੍ਹ ਤੋਂ ਬਾਹਰ ਆ ਗਏ ਹਨ। ਜਿਸ ਤੋਂ ਬਾਅਦ ਆਪ ਪਾਰਟੀ ਦੇ ਵਿੱਚ ਖੁਸ਼ੀ ਦੀ ਲਹਿਰ ਛਾਈ ਪਈ ਹੈ। ਆਓ ਜਾਣਦੇ ਹਾਂ ਜੇਲ੍ਹ ਤੋਂ ਬਾਹਰ ਆਉਂਦੇ ਹੀ Arvind Kejriwal ਕੀ ਬੋਲ...
Arvind Kejriwal Leaves Jail: ਕੇਜਰੀਵਾਲ ਜੇਲ੍ਹ ਤੋਂ ਬਾਹਰ ਆ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਉਨ੍ਹਾਂ ਦੇ ਨਾਲ ਹਨ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਕੇਜਰੀਵਾਲ ਨੇ ਕਿਹਾ ਕਿ ''ਮੈਂ ਲੋਕਾਂ ਦਾ ਲੱਖ-ਲੱਖ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਲੱਖਾਂ ਲੋਕ ਮੰਦਰਾਂ ਅਤੇ ਮਸਜਿਦਾਂ ਵਿੱਚ ਗਏ। ਉਸ ਨੇ ਕਿਹਾ, ਮੈਂ ਸੱਚਾ ਸੀ, ਮੈਂ ਸਹੀ ਸੀ, ਇਸ ਲਈ ਰੱਬ ਨੇ ਮੇਰਾ ਸਾਥ ਦਿੱਤਾ''।
ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਕਿਹਾ, "ਜੇਲ੍ਹ ਦੀਆਂ ਸਲਾਖਾਂ ਕੇਜਰੀਵਾਲ ਦੇ ਹੌਂਸਲੇ ਨੂੰ ਕਮਜ਼ੋਰ ਨਹੀਂ ਕਰ ਸਕਦੀਆਂ। ਪ੍ਰਮਾਤਮਾ ਨੇ ਜਿਸ ਤਰ੍ਹਾਂ ਮੈਨੂੰ ਰਸਤਾ ਦਿਖਾਇਆ ਹੈ, ਉਹੀ ਕਰਦੇ ਰਹੋ। ਦੇਸ਼ ਵਿਰੋਧੀ ਤਾਕਤਾਂ ਦੇਸ਼ ਨੂੰ ਕਮਜ਼ੋਰ ਕਰਨ ਦਾ ਕੰਮ ਕਰ ਰਹੀਆਂ ਹਨ। ਮੈਂ ਜ਼ਿੰਦਗੀ ਤੋਂ ਉਨ੍ਹਾਂ ਵਿਰੁੱਧ ਲੜਦਾ ਰਿਹਾ ਹਾਂ ਅਤੇ ਲੜਦਾ ਰਹਾਂਗਾ''
ਦਿੱਲੀ ਦੀ ਤਿਹਾੜ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, " ਮੈਂ ਆਪਣੀ ਜ਼ਿੰਦਗੀ ਵਿੱਚ ਬਹੁਤ ਸੰਘਰਸ਼ ਕੀਤਾ ਹੈ, ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕੀਤਾ ਹੈ, ਪਰ ਪਰਮਾਤਮਾ ਨੇ ਹਰ ਕਦਮ 'ਤੇ ਮੇਰਾ ਸਾਥ ਦਿੱਤਾ। ਕਿਉਂਕਿ ਮੈਂ ਸੱਚਾ ਸੀ, ਮੈਂ ਸਹੀ ਸੀ''।
ਹੋਰ ਪੜ੍ਹੋ : ਮੋਦੀ ਸਰਕਾਰ ਨੇ ਬਦਲਿਆ ਪੋਰਟ ਬਲੇਅਰ ਦਾ ਨਾਮ, ਜਾਣੋ ਹੁਣ ਕਿਸ ਨਾਂ ਨਾਲ ਜਾਣਿਆ ਜਾਵੇਗਾ
ਉਨ੍ਹਾਂ ਨੇ ਅੱਗੇ ਕਿਹਾ- ''ਇਨ੍ਹਾਂ ਲੋਕਾਂ ਨੇ ਮੈਨੂੰ ਜੇਲ੍ਹ ਵਿੱਚ ਡੱਕ ਦਿੱਤਾ। ਇਨ੍ਹਾਂ ਲੋਕਾਂ ਨੂੰ ਲੱਗਦਾ ਸੀ ਕਿ ਜੇ ਉਨ੍ਹਾਂ ਨੇ ਕੇਜਰੀਵਾਲ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਤਾਂ ਉਸਦਾ ਮਨੋਬਲ ਟੁੱਟ ਜਾਵੇਗਾ। ਅੱਜ ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਜੇਲ੍ਹ ਤੋਂ ਬਾਹਰ ਆਇਆ ਹਾਂ, ਮੇਰਾ ਹੌਂਸਲਾ 100 ਗੁਣਾ ਵੱਧ ਗਿਆ ਹੈ, ਮੇਰੀ ਤਾਕਤ 100 ਗੁਣਾ ਵੱਧ ਗਈ ਹੈ। ਉਨ੍ਹਾਂ ਦੀਆਂ ਜੇਲ੍ਹ ਦੀਆਂ ਸਲਾਖਾਂ ਕੇਜਰੀਵਾਲ ਦੇ ਮਨੋਬਲ ਨੂੰ ਡੇਗ ਨਹੀਂ ਸਕਦੀਆਂ''।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।