ਨਵੀਂ ਦਿੱਲੀ: ਪੂਰੇ ਦੇਸ਼ ਵਿੱਚ ਅਗਲੇ 21 ਦਿਨਾਂ ਤੱਕ ਲੌਕਡਾਊਨ ਦੇ ਐਲਾਨ ਤੋਂ ਬਾਅਦ ਦੇਸ਼ ਦੇ ਲੋਕ ਡਰ ਗਏ ਹਨ। ਵੱਡੀ ਗਿਣਤੀ ਵਿੱਚ ਦੁਕਾਨਾਂ ਤੋਂ ਸਾਮਾਨ ਇਕੱਠਾ ਕਰਨ ਪਹੁੰਚ ਰਹੇ ਹਨ। ਇਸ ਦਹਿਸ਼ਤ ਦੇ ਮਾਹੌਲ ਵਿੱਚ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਾਹਮਣੇ ਆਏ ਹਨ। ਉਨ੍ਹਾਂ ਨੇ ਜਨਤਾ ਨੂੰ ਅਜਿਹਾ ਨਾ ਕਰਨ ਤੇ ਸੰਜਮ ਵਰਤਣ ਦੀ ਅਪੀਲ ਕੀਤੀ ਹੈ।


ਸਾਨੂੰ ਤੁਹਾਡੇ ਸਮਰਥਨ ਦੀ ਲੋੜ- ਕੇਜਰੀਵਾਲ
ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨਾਲ ਪ੍ਰੈੱਸ ਕਾਨਫਰੰਸ ਵਿੱਚ ਸੀਐਮ ਕੇਜਰੀਵਾਲ ਨੇ ਕਿਹਾ, "ਦਿੱਲੀ ਪੁਲਿਸਦਿੱਲੀ ਸਰਕਾਰ ਤੇ ਪੂਰਾ ਪ੍ਰਸ਼ਾਸਨਅਸੀਂ ਸਾਰੇ ਤੁਹਾਡੇ ਲਈ ਮਿਲ ਕੇ ਕੰਮ ਕਰ ਰਹੇ ਹਾਂ। ਸਾਨੂੰ ਤੁਹਾਡੇ ਸਹਿਯੋਗ ਦੀ ਬਹੁਤ ਲੋੜ ਹੈ।” ਉਨ੍ਹਾਂ ਨੇ ਕਿਹਾ, "ਅਸੀਂ ਜਨਤਾ ਨੂੰ ਅਪੀਲ ਕਰਦੇ ਹਾਂ ਕਿ ਉਨ੍ਹਾਂ ਤੋਂ ਡਰਨ ਦੀ ਕੋਈ ਲੋੜ ਨਹੀਂ। ਸਰਕਾਰ ਘਰਾਂ ਤਕ ਸਾਰੀ ਲੋੜੀਂਦੀ ਚੀਜ਼ਾਂ ਪਹੁੰਚਾਏਗੀ।

ਸੀਐਮ ਕੇਜਰੀਵਾਲ ਨੇ ਅੱਗੇ ਕਿਹਾ, “ਮੈਂ ਸਾਰਿਆਂ ਨੂੰ ਯਕੀਨ ਦਵਾਉਣਾ ਚਾਹੁੰਦਾ ਹਾਂ ਕਿ ਅਸੀਂ ਸਾਰੀਆਂ ਤਿਆਰੀਆਂ ਕੀਤੀਆਂ ਹਨ। ਦੁੱਧ, ਸਬਜ਼ੀਆਂ, ਘਰੇਲੂ ਕਰਿਆਨੇ ਦਾ, ਇਨ੍ਹਾਂ ਸਭ ਚੀਜ਼ਾਂ ਦਾ ਧਿਆਨ ਰੱਖਿਆ ਜਾਵੇਗਾ। ਤੁਹਾਨੂੰ ਇਹ ਸਾਰੀਆਂ ਸਹੂਲਤਾਂ ਮਿਲਦੀਆਂ ਰਹਿਣਗੀਆਂ। ਅਸੀਂ ਤੁਹਾਨੂੰ ਕੁਝ ਵੀ ਘੱਟ ਨਹੀਂ ਹੋਣ ਦੇਵਾਂਗੇ।”

ਸਰਕਾਰ ਲੋਕਾਂ ਨੂੰ ਐਮਰਜੈਂਸੀ ਸੇਵਾ ਦੇਵੇਗੀ- ਕੇਜਰੀਵਾਲ
ਕੇਜਰੀਵਾਲ ਨੇ ਕਿਹਾ, “ਦਿੱਲੀ ਸਰਕਾਰ ਸਾਰੇ ਦੁਕਾਨਦਾਰਾਂ ਨੂੰ ਜ਼ਰੂਰੀ ਸਮਾਨ ਨਾਲ ਪਾਸ ਦੇਣ ਦੀ ਯੋਜਨਾ ਬਣਾ ਰਹੀ ਹੈ। ਅਸੀਂ ਸ਼ਾਮ ਤੱਕ ਇਸ ਲਈ ਹੈਲਪਲਾਈਨ ਨੰਬਰ ਵੀ ਜਾਰੀ ਕਰਾਂਗੇ।” ਉਨ੍ਹਾਂ ਨੇ ਕਿਹਾ,“ਘਰ ਤੋਂ ਬਾਹਰ ਨਾ ਨਿਕਲੋ। ਅਸੀਂ ਤੁਹਾਨੂੰ ਕੋਰੋਨਾ ਤੋਂ ਬਚਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ ਤੇ ਕਿਸੇ ਨੂੰ ਵੀ ਭੁੱਖੇ ਨਹੀਂ ਸੌਣਾ ਪਏਗਾ।“