ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਦਿੱਲੀ ਦੀ ਆਬਕਾਰੀ ਨੀਤੀ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿਚ ਅੱਜ ਦੇਸ਼ ਭਰ ਵਿਚ ਕਰੀਬ 40 ਥਾਵਾਂ 'ਤੇ ਛਾਪੇਮਾਰੀ ਕੀਤੀ। ਇਹ ਆਬਕਾਰੀ ਨੀਤੀ ਹੁਣ ਵਾਪਸ ਲੈ ਲਈ ਗਈ ਹੈ। 

ਸੂਤਰਾਂ ਨੇ ਦੱਸਿਆ ਕਿ ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ ਤੇ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਦੇ ਕੁਝ ਹੋਰ ਸ਼ਹਿਰਾਂ 'ਚ ਸ਼ਰਾਬ ਦੇ ਡੀਲਰਾਂ, ਵਿਤਰਕਾਂ ਤੇ ਸਪਲਾਈ ਚੇਨ ਦੇ ਨੈੱਟਵਰਕ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਉਧਰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦੋਸ਼ ਲਾਇਆ ਕਿ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਬੇਕਾਰ ’ਚ ਹਰ ਕਿਸੇ ਨੂੰ ਪ੍ਰੇਸ਼ਾਨ ਕਰ ਰਹੇ ਹਨ ਤੇ ਇਸ ਤਰ੍ਹਾਂ ਦੇਸ਼ ਅੱਗੇ ਨਹੀਂ ਵਧ ਸਕਦਾ।

ਇਹ ਵੀ ਪੜ੍ਹੋ- ਮਨੀ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਸਖ਼ਤ ਸੁਰੱਖਿਆ ਹੇਠ ਚੰਡੀਗੜ੍ਹ ਲੈ ਕੇ ਰਵਾਨਾ ਹੋਈ ਪੁਲਿਸ, ਖਰੜ 'ਚ ਹੋਵੇਗੀ ਗੈਂਗਸਟਰਾਂ ਕੋਲੋਂ ਪੁੱਛਗਿੱਛ 

ਪ੍ਰੈੱਸ ਕਾਨਫਰੰਸ 'ਚ ਕੇਜਰੀਵਾਲ ਨੇ ਕਿਹਾ ਕਿ ਉਪ ਰਾਜਪਾਲ, ਸੀਬੀਆਈ ਤੇ ਭਾਜਪਾ ਨੇ ਕਥਿਤ ਸ਼ਰਾਬ ਘਪਲੇ ਬਾਰੇ ਵੱਖ-ਵੱਖ ਰਕਮਾਂ ਦੱਸੀਆਂ ਹਨ ਪਰ ਉਨ੍ਹਾਂ ਨੂੰ ਹਾਲੇ ਤੱਕ ਇਹ ਸਮਝ ਨਹੀਂ ਆ ਰਿਹਾ ਕਿ ਸ਼ਰਾਬ ਘਪਲਾ ਕੀ ਹੈ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ- Six months of AAP:ਜਾਣੋ ਪੰਜਾਬ ਸਰਕਾਰ ਦੇ ਉਹ ਫ਼ੈਸਲੇ ਜਿੰਨ੍ਹਾਂ ਕਰਵਾਈ ਫਜ਼ੀਹਤ ਤੇ ਵਰਕਰਾਂ ਨੂੰ ਕਰਨਾ ਪਿਆ ਨਾਮੋਸ਼ੀ ਦਾ ਸਾਹਮਣਾ