Arvind Kejriwal: ਜੇਲ੍ਹ 'ਚ ਆਲੂ-ਪੂਰੀਆਂ, ਅੰਬ ਤੇ ਮਠਿਆਈਆਂ ਖਾ ਸਿਹਤ ਖਰਾਬ ਕਰ ਰਹੇ ਕੇਜਰੀਵਾਲ, ਤਬੀਅਤ ਖਰਾਬ ਦੇ ਨਾਂਂਅ 'ਤੇ ਲੈਣਾ ਚਾਹੁੰਦੇ ਜ਼ਮਾਨਤ, ਕੋਰਟ 'ਚ ਬੋਲੀ ED
Arvind Kejriwal Health: ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਅੱਜ ਅਦਾਲਤ ਵਿੱਚ ਸੁਣਵਾਈ ਹੋਈ। ਜਿੱਥੇ ਈਡੀ ਵੱਲੋਂ ਇਹ ਦਾਅਵਾ ਕੀਤਾ ਗਿਆ ਕਿ ਕੇਜਰੀਵਾਲ ਸਿਹਤ ਦੇ ਆਧਾਰ 'ਤੇ ਜ਼ਮਾਨਤ ਲੈਣ ਦੀ...
Arvind Kejriwal: ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਅੱਜ ਅਦਾਲਤ ਵਿੱਚ ਸੁਣਵਾਈ ਹੋਈ। ਦੱਸਿਆ ਜਾ ਰਿਹਾ ਹੈ ਕਿ ਅਦਾਲਤ 'ਚ ਆਪਣੀ ਦਲੀਲ ਦਿੰਦੇ ਹੋਏ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਸਿਹਤ (Arvind Kejriwal's Health) ਦੇ ਆਧਾਰ 'ਤੇ ਜ਼ਮਾਨਤ ਲੈਣ ਦੀ ਕੋਸ਼ਿਸ਼ ਕਰ ਰਹੇ ਹਨ। ਈਡੀ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਆਲੂ-ਪੂਰੀਆਂ, ਅੰਬ ਅਤੇ ਮਠਿਆਈਆਂ ਖਾ ਰਹੇ ਹਨ ਤਾਂ ਕਿ ਉਨ੍ਹਾਂ ਦਾ ਸ਼ੂਗਰ ਲੈਵਲ ਵੱਧ ਜਾਵੇ ਤਾਂ ਜੋ ਉਨ੍ਹਾਂ ਨੂੰ ਜ਼ਮਾਨਤ ਮਿਲ ਸਕੇ।
ਇੱਥੇ ਤੁਹਾਨੂੰ ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੇ ਕੁਝ ਦਿਨ ਪਹਿਲਾਂ ਇੱਕ ਪਟੀਸ਼ਨ ਦਾਇਰ ਕੀਤੀ ਸੀ ਅਤੇ ਇਸ ਪਟੀਸ਼ਨ ਵਿੱਚ ਉਨ੍ਹਾਂ ਕਿਹਾ ਸੀ ਕਿ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਡਾਕਟਰ ਨਾਲ ਲਗਾਤਾਰ ਸੰਪਰਕ ਵਿੱਚ ਰਹਿਣਾ ਚਾਹੁੰਦੇ ਹਨ ਅਤੇ ਇਸ ਲਈ ਉਨ੍ਹਾਂ ਨੇ ਅਦਾਲਤ ਵਿੱਚ ਅਪੀਲ ਕੀਤੀ ਸੀ।
ਮੁੱਖ ਮੰਤਰੀ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ ਤੋਂ ਬਾਅਦ ਈਡੀ ਦੇ ਵਿਸ਼ੇਸ਼ ਵਕੀਲ ਜ਼ੋਹੇਬ ਹੁਸੈਨ ਨੇ ਕਿਹਾ, 'ਕੇਜਰੀਵਾਲ ਦਾ ਡਾਈਟ ਚਾਰਟ ਅਦਾਲਤ ਨੂੰ ਦਿੱਤਾ ਗਿਆ ਹੈ। ਡਾਈਟ ਚਾਰਜ ਵਿੱਚ ਅੰਬ ਅਤੇ ਮਿਠਾਈਆਂ ਸ਼ਾਮਲ ਹਨ। ਅਸੀਂ ਅਦਾਲਤ ਨੂੰ ਦਿਖਾਇਆ ਹੈ। ਉਹ ਜਾਣਬੁੱਝ ਕੇ ਮਿੱਠਾ ਭੋਜਨ ਖਾ ਰਹੇ ਹਨ ਜਦੋਂ ਕਿ ਇਹ ਕਿਸੇ ਵੀ ਸ਼ੂਗਰ ਦੇ ਮਰੀਜ਼ ਲਈ ਠੀਕ ਨਹੀਂ ਹੈ। ਅਰਵਿੰਦ ਕੇਜਰੀਵਾਲ ਦੇ ਵਕੀਲ ਵਿਵੇਕ ਜੈਨ ਨੇ ਕਿਹਾ, 'ਈਡੀ ਨੇ ਇਸ ਨੂੰ ਮੁੱਦਾ ਬਣਾਇਆ ਹੈ ਤਾਂ ਜੋ ਘਰ ਦਾ ਖਾਣਾ ਵੀ ਉਨ੍ਹਾਂ ਨੂੰ ਦਿੱਤੇ ਜਾਣ ਤੋਂ ਰੋਕਿਆ ਜਾ ਸਕੇ। ਇਹ ਉਨ੍ਹਾਂ ਦੀ ਸਿਹਤ ਨਾਲ ਸੰਬੰਧਤ ਹੈ। ਉਹ ਜੋ ਵੀ ਖਾ ਰਹੇ ਹਨ ਉਹ ਡਾਕਟਰਾਂ ਦੁਆਰਾ ਦਿੱਤੀ ਗਈ ਡਾਈਟ ਹੈ। ਮਾਮਲਾ ਅਦਾਲਤ 'ਚ ਹੈ, ਅਸੀਂ ਫਿਲਹਾਲ ਕੁੱਝ ਨਹੀਂ ਕਹਾਂਗੇ'।
ਈਡੀ ਨੇ ਕੋਰਟ 'ਚ ਆਖੀ ਇਹ ਗੱਲ
ਦੱਸਿਆ ਜਾ ਰਿਹਾ ਹੈ ਕਿ ਈਡੀ ਨੇ ਅਦਾਲਤ ਨੂੰ ਦੱਸਿਆ ਹੈ ਕਿ ਕੇਜਰੀਵਾਲ ਜੇਲ੍ਹ ਵਿੱਚ ਆਲੂ-ਪੂਰੀਆਂ, ਅੰਬ ਅਤੇ ਜ਼ਿਆਦਾ ਮਿੱਠੀਆਂ ਚੀਜ਼ਾਂ ਖਾ ਰਹੇ ਹਨ। ਈਡੀ ਨੇ ਅਦਾਲਤ ਨੂੰ ਇਹ ਵੀ ਦੱਸਿਆ ਹੈ ਕਿ ਅਦਾਲਤ ਪਹਿਲਾਂ ਹੀ ਅਰਵਿੰਦ ਕੇਜਰੀਵਾਲ ਨੂੰ ਘਰ ਦਾ ਬਣਿਆ ਖਾਣਾ ਖਾਣ ਦੀ ਇਜਾਜ਼ਤ ਦੇ ਚੁੱਕੀ ਹੈ। ਉਸ ਨੂੰ ਪਹਿਲਾਂ ਹੀ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ। ਅਰਵਿੰਦ ਕੇਜਰੀਵਾਲ ਟਾਈਪ-2 ਸ਼ੂਗਰ ਤੋਂ ਪੀੜਤ ਹਨ। ਈਡੀ ਨੇ ਦਾਅਵਾ ਕੀਤਾ ਕਿ ਕੇਜਰੀਵਾਲ ਇਹ ਸਭ ਕੁੱਝ ਇਸ ਲਈ ਖਾ ਰਹੇ ਹਨ ਤਾਂ ਕਿ ਉਨ੍ਹਾਂ ਨੂੰ ਜ਼ਮਾਨਤ ਮਿਲ ਸਕੇ। ਹੁਣ ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਦੁਪਹਿਰ 2 ਵਜੇ ਹੋਵੇਗੀ।
ਸਿਹਤ ਨੂੰ ਆਧਾਰ ਬਣਾ ਕੇ ਲੈਣਾ ਚਾਹੁੰਦੇ ਨੇ ਜ਼ਮਾਨਤ
ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਈਡੀ ਨੇ ਦਾਅਵਾ ਕੀਤਾ ਹੈ ਕਿ ਉਹ ਸਿਹਤ ਨੂੰ ਆਧਾਰ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਇਸ ਆਧਾਰ 'ਤੇ ਜ਼ਮਾਨਤ ਚਾਹੁੰਦੇ ਹਨ। ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਹਨ।