ਨਵੀਂ ਦਿੱਲੀ: ਰਾਜਧਾਨੀ ਦਿੱਲੀ ‘ਚ ਇੱਕ ਵਾਰ ਫੇਰ ਤੋਂ ਕੋਰੋਨਾਵਾਇਰਸ ਦੇ ਮਾਮਲੇ ਵਧਣ ਲੱਗੇ ਹਨ, ਜਿਸ ਕਰਕੇ ਰਾਜਧਾਨੀ ਦਿੱਲੀ ਦੇ ਮੁੱਖ ਬਾਜ਼ਾਰ ਬੰਦ ਕੀਤੇ ਜਾ ਸਕਦੇ ਹਨ। ਇਸ ਸਬੰਧੀ ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਡਿਜੀਟਲ ਪ੍ਰੈੱਸ ਕਾਨਫਰੰਸ ਵਿੱਚ ਦੱਸਿਆ ਕਿ ਜੇਕਰ ਕੋਰੋਨਾ ਦੇ ਵਧਦੇ ਕੇਸਾਂ ‘ਤੇ ਰੋਕ ਨਾ ਲੱਗੀ ਗਈ ਤਾਂ ਦਿੱਲੀ ਦੇ ਪ੍ਰਮੁੱਖ ਬਾਜ਼ਾਰਾਂ ਨੂੰ ਕੁਝ ਸਮੇਂ ਲਈ ਬੰਦ ਕੀਤਾ ਜਾ ਸਕਦਾ ਹੈ।

ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਭੇਜੇ ਗਏ ਪ੍ਰਸਤਾਵ ਵਿੱਚ ਕਿਹਾ ਗਿਆ ਹੈ ਕਿ ਜਿੱਥੇ ਬਾਜ਼ਾਰ ਜ਼ਿਆਦਾ ਭੀੜ ਹੁੰਦੀ ਹੈ, ਤੇ ਸਰੀਰਕ ਦੂਰੀ ਦੀ ਪਾਲਣਾ ਵੀ ਨਹੀਂ ਕੀਤੀ ਜਾ ਰਹੀ, ਉੱਥੇ ਲੌਕਡਾਊਨ ਲਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਦਿੱਲੀ ਸਰਕਾਰ ਨੇ ਕੇਂਦਰ ਸਰਕਾਰ ਨੂੰ ਇੱਕ ਪ੍ਰਸਤਾਵ ਭੇਜਿਆ ਹੈ ਕਿ ਜੇ ਕਿਸੇ ਵੀ ਮਾਰਕੀਟ ਵਿੱਚ ਲੌਕਡਾਉਨ ਲਾਉਣਾ ਹੈ ਤਾਂ ਇਸ ਦੀ ਇਜਾਜ਼ਤ ਦਿੱਲੀ ਸਰਕਾਰ ਨੂੰ ਦਿੱਤੀ ਜਾਵੇ। ਫਿਲਹਾਲ ਕਿਸੇ ਵੀ ਸੂਬਾ ਸਰਕਾਰ ਕੋਲ ਲੌਕਡਾਉਨ ਲਾਉਣ ਦਾ ਅਧਿਕਾਰ ਨਹੀਂ।

ਦਿੱਲੀ 'ਚ ਹਵਾ ਪ੍ਰਦੂਸ਼ਣ ਨੇ ਲੋਕਾਂ ਨੂੰ ਕੀਤਾ ਪਰੇਸ਼ਾਨ,ਦਿਖਣ ਸਮਰਥਾ ਘਟੀ

ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਵਾਰ ਫਿਰ ਕੋਰੋਨਾ ਦੀ ਰੋਕਥਾਮ ਲਈ ਬਣਾਏ ਜਾ ਰਹੇ ਕੰਟੇਨਮੈਂਟ ਜ਼ੋਨ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਹਨ। ਮੰਤਰਾਲੇ ਦਾ ਮੰਨਣਾ ਹੈ ਕਿ ਕੰਨੋਮੈਂਟ ਜ਼ੋਨ ਪ੍ਰਕਿਰਿਆ ਕੋਰੋਨਾ ਦੀ ਰੋਕਥਾਮ ਲਈ ਵਧੇਰੇ ਪ੍ਰਭਾਵਸ਼ਾਲੀ ਹੈ।

ਇਸ ਤੋਂ ਪਹਿਲਾਂ 21 ਜੂਨ ਨੂੰ ਮੰਤਰਾਲੇ ਨੇ ਸੂਖਮ ਪੱਧਰ ‘ਤੇ ਕੰਟੇਨਮੈਂਟ ਜ਼ੋਨ ਬਣਾਉਣ ਦੀ ਗੱਲ ਕੀਤੀ ਸੀ। ਉਧਰ ਦਿੱਲੀ ਸਰਕਾਰ ਨੇ ਕੰਟੇਨਮੈਂਟ ਜ਼ੋਨਾਂ ਦੀ ਗਿਣਤੀ ਤੇਜ਼ੀ ਨਾਲ ਵਧਾ ਦਿੱਤੀ ਹੈ। ਹੁਣ ਇੱਕ ਵਾਰ ਫਿਰ ਦਿੱਲੀ ਵਿਚ ਕੋਰੋਨਾ ਦੇ ਮਰੀਜ਼ ਵਧ ਰਹੇ ਹਨ ਤੇ ਕੰਟੇਨਮੈਂਟ ਜ਼ੋਨਾਂ ਦੀ ਗਿਣਤੀ ਵੀ ਇਸੇ ਤਰ੍ਹਾਂ ਵੱਧ ਰਹੀ ਹੈ। ਪਿਛਲੇ 19 ਦਿਨਾਂ ਵਿਚ ਦਿੱਲੀ ਵਿਚ 1317 ਕੰਟੇਨਮੈਂਟ ਜ਼ੋਨ ਵਧੇ ਹਨ।

ਕੋਰੋਨਾਵਾਇਰਸ: ਮਾਸਕ ਨਾ ਲਾਉਣ ਵਾਲਿਆਂ ਤੋਂ 45 ਕਰੋੜ ਰੁਪਏ ਹੋਏ ਇਕੱਠੇ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904