Arvind Kejriwal Arrest: AAP ਨੂੰ ਲੱਗਿਆ ਵੱਡਾ ਝਟਕਾ, ਕੇਜਰੀਵਾਲ ਨੂੰ ਦੇਣਾ ਪਵੇਗਾ ਅਸਤੀਫ਼ਾ, ਜੇਲ੍ਹ ਤੋਂ ਨਹੀਂ ਚਲਾ ਸਕਦੇ ਸਰਕਾਰ
Arvind Kejriwal Arrest: ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਕਿਉਂਕਿ ਅਰਵਿੰਦ ਕੇਜਰੀਵਾਲ ਨੂੰ ਇੱਕ ਵੱਡਾ ਝਟਕਾ ਲੱਗਾ ਹੈ।
Arvind Kejriwal Arrest: ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਕਿਉਂਕਿ ਅਰਵਿੰਦ ਕੇਜਰੀਵਾਲ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਕੇਜਰੀਵਾਲ ਵਾਲ ਜੇਲ੍ਹ ਤੋਂ ਸਰਕਾਰ ਨਹੀਂ ਚਲਾ ਸਕਦੇ। ਇਸ ਲਈ ਉਹਨਾਂ ਨੂੰ ਆਪਣੇ ਆਹੁਦੇ ਤੋਂ ਅਸਤੀਫ਼ਾ ਦੇਣਾ ਪਵੇਗਾ। ਇਸ ਦੀ ਜਾਣਕਾਰੀ ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ ਹੈ।
ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦਿੱਲੀ ਦੇ ਉਪ ਰਾਜਪਾਲ ਨੇ ਸਾਫ਼ ਕੀਤਾ ਹੈ ਕਿ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਸਰਕਾਰ ਨਹੀਂ ਚਲਾ ਸਕਦੇ ਅਤੇ ਰਿਮਾਂਡ ਦੌਰਾਨ ਕੇਜਰੀਵਾਲ ਵੱਲੋਂ ਜਾਰੀ ਕੀਤੇ ਗਏ ਹੁਕਮ ਫਰਜ਼ੀ ਹਨ। ਇਨ੍ਹਾਂ ਫਰਜ਼ੀ ਹੁਕਮਾਂ ਅਤੇ ਪ੍ਰਚਾਰ ਪਿੱਛੇ ਜੋ ਵੀ ਹਨ, ਉਨ੍ਹਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।
ਮਨਜਿੰਦਰ ਸਿੰਘ ਸਿਰਸਾ ਦੇ ਇਸ ਦਾਅਵੇ ਤੋਂ ਇਹ ਸਾਬਿਤ ਹੋ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਆਪਣਾ ਅਸਤੀਫ਼ਾ ਦੇਣਾ ਪਵੇਗਾ। ਕਿਉਂਕਿ ਆਮ ਆਦਮੀ ਪਾਰਟੀ ਨੇ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਅਸਤੀਫ਼ਾ ਨਹੀਂ ਦੇਣਗੇ, ਉਹ ਜੇਲ੍ਹ ਤੋਂ ਹੀ ਸਰਕਾਰ ਚਲਾਉਣਗੇ।
ਇਸ ਤੋਂ ਪਹਿਲਾਂ ਕੇਜਰੀਵਾਲ ਨੇ ਈਡੀ ਕਸਟਡੀ ਵਿਚੋਂ ਦੋ ਹੁਕਮ ਜਾਰੀ ਕੀਤੇ ਸਨ। ਇਸ ਸਬੰਧੀ ਸਿਰਸਾ ਨੇ ਉਪ ਰਾਜਪਾਲ ਨੂੰ ਅਪੀਲ ਕੀਤੀ ਕਿ ED ਦੀ ਹਿਰਾਸਤ ਵਿਚ ਹੋਣ ਦੇ ਬਾਵਜੂਦ ਕੇਜਰੀਵਾਲ ਵੱਲੋਂ ਅਜਿਹੇ ਹੁਕਮ ਜਾਰੀ ਕੀਤੇ ਜਾਣ ਦੇ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਵਾਈ ਜਾਵੇ ਅਤੇ ਸਾਰੇ ਦੋਸ਼ੀਆਂ ਨੂੰ ਬਣਦੀ ਸਜ਼ਾ ਦਿੱਤੀ ਜਾਵੇ।
ਉਹਨਾਂ ਕਿਹਾ ਸੀ ਕਿ ਇਹ ਇਕ ਬਹੁਤ ਹੀ ਗੰਭੀਰ ਮਾਮਲਾ ਹੈ ਤੇ ਆਮ ਆਦਮੀ ਪਾਰਟੀ ਵੱਲੋਂ ਅਜਿਹੀ ਡਰਾਮੇਬਾਜ਼ੀ ਨਾ ਸਿਰਫ ਸੰਵਿਧਾਨ ਦੀ ਉਲੰਘਣਾ ਹੈ ਬਲਕਿ ਇਹ ਇਕ ਬੇਹੱਦ ਗੰਭੀਰ ਗੈਰ ਕਾਨੂੰਨੀ ਕਾਰਵਾਈ ਹੈ।
ਸਿਰਸਾ ਨੇ ਕਿਹਾ ਕਿ ਉਹ ਆਸ ਕਰਦੇ ਹਨ ਕਿ ਉਪ ਰਾਜਪਾਲ ਇਸ ਮਾਮਲੇ ਵਿਚ ਬਣਦੀ ਕਾਰਵਾਈ ਕਰਨਗੇ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਤੇ ਹੁਕਮ ਜਾਰੀ ਕਰਨਗੇ ਤਾਂ ਜੋ ਸੱਚ ਲੋਕਾਂ ਸਾਹਮਣੇ ਆ ਸਕੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।