ਨਵੀਂ ਦਿੱਲੀ: ਏਮਜ਼ ਹਸਪਤਾਲ 'ਚ ਦਾਖਲ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪਿਛਲੇ 24 ਘੰਟਿਆਂ ਦਰਮਿਆਨ ਉਨ੍ਹਾਂ ਦੀ ਹਾਲਤ ਹੋਰ ਵਿਗੜ ਗਈ ਹੈ। ਇਸ ਦੇ ਚੱਲਦਿਆਂ ਉਨ੍ਹਾਂ ਨੂੰ ਲਾਈਫ ਸਪਰੋਟ ਸਿਸਟਮ 'ਤੇ ਰੱਖਿਆ ਗਿਆ ਹੈ। ਵਾਜਪਾਈ ਦੀ ਨਾਜ਼ੁਕ ਸਿਹਤ ਨੂੰ ਦੇਖਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਨਮ ਦਿਨ ਨਾ ਮਨਾਉਣ ਦਾ ਫੈਸਲਾ ਲਿਆ ਹੈ।
ਕੇਜਰੀਵਾਲ ਤੇ ਮਿਨੀਸ਼ ਸਿਸੋਦੀਆ ਵਾਜਪਾਈ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਸਨ। ਇਸ ਤੋਂ ਪਹਿਲਾਂ ਕੱਲ੍ਹ ਦੇਰ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਦੀ ਖ਼ਬਰ ਲੈਣ ਹਸਪਤਾਲ ਪਹੁੰਚੇ ਸਨ।
ਦੱਸ ਦੇਈਏ ਕਿ ਏਮਜ਼ ਨੇ ਬੁੱਧਵਾਰ ਰਾਤ ਕਰੀਬ ਪੌਣੇ ਗਿਆਰਾਂ ਵਜੇ ਵਾਜਪਾਈ ਦੀ ਸਿਹਤ ਸਬੰਧੀ ਮੈਡੀਕਲ ਬੁਲੇਟਿਨ ਜਾਰੀ ਕੀਤਾ ਸੀ। ਏਮਜ਼ ਮੁਤਾਬਕ ਵਾਜਪਾਈ ਪਿਛਲੇ 9 ਮਹੀਨਿਆਂ ਤੋਂ ਏਮਜ਼ 'ਚ ਭਰਤੀ ਹਨ ਤੇ ਪਿਛਲੇ 24 ਘੰਟਿਆਂ ਤੋਂ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।