ਪੜਚੋਲ ਕਰੋ

ਚੋਣ ਪ੍ਰਚਾਰ ਲਈ ਪਾਰਟੀਆਂ ਨੇ ਪੰਜਾਬ ’ਤੇ ਲਾਇਆ ਜ਼ੋਰ, ਮੋਦੀ ਮਗਰੋਂ ਕੇਜਰੀਵਾਲ ਤੇ ਰਾਹੁਲ ਵੀ ਤਿਆਰ

ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੀਐਮ ਮੋਦੀ ਨੇ ਪੰਜਾਬ ਤੋਂ ਰੈਲੀਆਂ ਦੀ ਸ਼ੁਰੂਆਤ ਕੀਤੀ। ਕਿਹਾ ਜਾ ਰਿਹਾ ਹੈ ਕਿ ਉਹ ਪੂਰੇ ਦੇਸ਼ ਵਿੱਚ 100 ਰੈਲੀਆਂ ਕਰਨਗੇ। ਇਸੇ ਤਰ੍ਹਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਲੋਕ ਸਭਾ ਚੋਣਾਂ ਲਈ ਪੰਜਾਬ ਤੋਂ ਹੀ ਰੈਲੀਆਂ ਦੀ ਸ਼ੁਰੂਆਤ ਕਰ ਰਹੇ ਹਨ। 20 ਜਨਵਰੀ ਨੂੰ ਉਹ ਬਰਨਾਲਾ ਸ਼ਹਿਰ ਵਿੱਚ ਰੈਲੀ ਕਰ ਰਹੇ ਹਨ। ਹੁਣ ਖ਼ਬਰਾਂ ਹਨ ਕਿ ਉਨ੍ਹਾਂ ਦੇ ਮਗਰ ਹੀ ਰਾਹੁਲ ਗਾਂਧੀ ਵੀ ਪਹਿਲੀ ਰੈਲੀ ਪੰਜਾਬ ਵਿੱਚ ਹੀ ਕਰਨਗੇ। ਇੰਝ ਜਾਪਦਾ ਹੈ ਕਿ ਸਾਰੀਆਂ ਪਾਰਟੀਆਂ ਪੰਜਾਬ ਤੋਂ ਹੀ ਰੈਲੀਆਂ ਦਾ ਆਗਾਜ਼ ਕਰਨ ਨੂੰ ਸ਼ੁਭ ਮੰਨ ਰਹੀਆਂ ਹਨ। 20 ਜਨਵਰੀ ਨੂੰ ਬਰਨਾਲਾ ਵਿੱਚ ਰੈਲੀ ਕਰਨ ਤੋਂ ਬਾਅਦ ਕੇਜਰੀਵਾਲ ਦੇਸ਼ ਭਰ ਵਿੱਚ ਚੋਣ ਰੈਲੀਆਂ ਦੀ ਸ਼ੁਰੂਆਤ ਕਰਨਗੇ। ਪੰਜਾਬ ਵਿੱਚ ਉਨ੍ਹਾਂ ਦੀਆਂ ਦੋ ਰੈਲੀਆਂ ਹੋਣਗੀਆਂ ਪਰ ਹਾਲੇ ਤਕ ਇੱਕ ਰੈਲੀ ਦੀ ਤਾਰੀਖ਼ ਤੇ ਸਮਾਂ ਹੀ ਤੈਅ ਹੋਇਆ ਹੈ। ਇੰਨਾ ਸਾਫ ਹੈ ਕਿ ਦੂਜੀ ਰੈਲੀ ਦੁਆਬਾ ਵਿੱਚ ਆਦਮਪੁਰ ਤੇ ਇੱਕ ਰੈਲੀ ਮਾਝੇ ਦੇ ਅੰਮ੍ਰਿਤਸਰ ਵਿੱਚ ਹੋਏਗੀ। ਇਸ ਦੇ ਬਾਅਦ ਫਰਵਰੀ ਵਿੱਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਵੀ ਪੰਜਾਬ ਵਿੱਚ ਆਉਣ ਦੀ ਚਰਚਾ ਚੱਲ ਰਹੀ ਹੈ। ਪਿਛਲੀਆਂ ਚੋਣਾਂ ਦੀ ਗੱਲ ਕੀਤੀ ਜਾਏ ਤਾਂ 2014 ਦੀਆਂ ਚੋਣਾਂ ਦੌਰਾਨ ‘ਆਪ’ ਨੇ ਪਹਿਲੀ ਵਾਰ ਹਿੱਸਾ ਲਿਆ ਸੀ। ਕੇਜਰੀਵਾਲ ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਰੈਲੀਆਂ ਕੀਤੀਆਂ ਪਰ ਜ਼ਿਆਦਾਤਰ ਧਿਆਨ ਪੰਜਾਬ ਵੱਲ ਹੀ ਸੀ। ਉਨ੍ਹਾਂ ਦੀ ਪਹਿਲੀ ਚੋਣ ਰੈਲੀ ਵੀ ਪੰਜਾਬ ਤੋਂ ਹੀ ਹੋਈ ਸੀ। ਇਸੇ ਕਾਰਨ ਉਹ ਪੰਜਾਬ ਵਿੱਚ ਤਿੰਨ ਸਾਂਸਦ ਬਣਾਉਣ ਵਿੱਚ ਕਾਮਯਾਬ ਰਹੇ। ਬਾਕੀ ਸੂਬਿਆਂ ਵਿੱਚ ‘ਆਪ’ ਨੂੰ ਹਾਰ ਮਿਲੀ। ਹੁਣ 2017 ਵਿੱਚ ਵੀ ਪਾਰਟੀ ਦਾ ਇਹੀ ਏਜੰਡਾ ਰਿਹਾ। ਪੰਜਾਬ ਵਿੱਚ ‘ਆਪ’ ਦੀ ਮਜ਼ਬੂਤ ਪਕੜ ਵੇਖਦਿਆਂ ਬੀਜੇਪੀ ਨੇ ਵੀ ਪਹਿਲੀ ਰੈਲੀ ਲਈ ਪੰਜਾਬ ਨੂੰ ਹੀ ਚੁਣਿਆ। ਇੰਨਾ ਹੀ ਨਹੀਂ, ਰੈਲੀ ਵਿੱਚ ਉਨ੍ਹਾਂ ਨੇ ‘ਆਪ’ ਵਾਂਗ ਕਿਸਾਨਾਂ ’ਤੇ ਹੀ ਆਪਣਾ ਧਿਆਨ ਕੇਂਦਰਿਤ ਕੀਤਾ। ਉਨ੍ਹਾਂ ਤੋਂ ਬਾਅਦ ਕਿਆਸ ਲਾਏ ਜਾ ਰਹੇ ਹਨ ਕਿ ਰਾਹੁਲ ਗਾਂਧੀ ਵੀ ਪੰਜਾਬ ਵਿੱਚ ਵੀ ਰੈਲੀ ਕਰ ਕੇ ਆਪਣੇ ਚੋਣ ਪ੍ਰਚਾਰ ਦੀ ਸ਼ੁਰੂਆਤ ਸਕਦੇ ਹਨ। ਇਸ ਦੇ ਦੋ ਵੱਡੇ ਕਾਰਨ ਹਨ। ਪਹਿਲਾ ਇਹ ਕਿ ਪੰਜਾਬ ਵਿੱਚ ਕਾਂਗਰਸ ਦੀ ਆਪਣੀ ਸਰਕਾਰ ਹੈ ਤੇ ਕਾਂਗਰਸ ਨੇ ਹੀ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਪਹਿਲਕਦਮੀ ਕੀਤੀ। ਦੂਜਾ ਕਾਰਨ ਕਿਸਾਨਾਂ ਦੀ ਕਰਜ਼ਾ ਮੁਆਫੀ ਹੈ। ਪੰਜਾਬ ਵਿੱਚ 3400 ਕਰੋੜ ਦੇ ਕਰਜ਼ੇ ਮੁਆਫ਼ ਹੋਏ ਹਨ ਤੇ ਹੁਣ ਕਾਂਗਰਸ ਮੱਧ ਪ੍ਰਦੇਸ਼ ਤੇ ਰਾਜਸਥਾਨ ਵਿੱਚ ਵੀ ਕਰਜ਼ੇ ਮੁਆਫ਼ ਕਰੇਗੀ। ਅਜਿਹੇ ਵਿੱਚ ਰਾਹੁਲ ਇੱਥੋਂ ਰੈਲੀਆਂ ਦੀ ਸ਼ੁਰੂਆਤ ਕਰਕੇ ਪੂਰੇ ਦੇਸ਼ ਵਿੱਚ ਰੈਲੀਆਂ ਲਈ ਇਹ ਮੁੱਦਾ ਚੁੱਕ ਸਕਦੀ ਹੈ।

ਟਾਪ ਹੈਡਲਾਈਨ

Congress Leader Murder: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget