ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੰਗਲਵਾਰ ਨੂੰ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ।ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੁਖਾਰ ਅਤੇ ਗਲ਼ੇ ਦੇ 'ਚ ਹਲਕੀ ਖਰਾਸ਼ ਸੀ। ਜਿਸ ਤੋਂ ਬਾਅਦ ਉਨ੍ਹਾਂ ਦਾ ਸੈਂਪਲ ਕੋਵਿਡ-19 ਲਈ ਭੇਜਿਆ ਗਿਆ।ਜਿਸ ਵਿੱਚ ਅੱਜ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ।

ਮੋਗਾ 'ਚ ਦਿਲ-ਦਹਿਣਾਉਣ ਵਾਲੀ ਵਾਰਦਾਤ, ਪੁਲਿਸ ਫੋਰਸ 'ਤੇ ਅੰਨ੍ਹੇਵਾਹ ਫਾਈਰਿੰਗ, ਹੈੱਡ ਕਾਂਸਟੇਬਲ ਦੀ ਮੌਤ, ਦੋ ਜ਼ਖ਼ਮੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਾਰੇ ਖ਼ਬਰਾਂ ਆਈਆਂ ਸਨ ਕਿ ਅਰਵਿੰਦ ਕੇਜਰੀਵਾਲ ਦੀ ਸਿਹਤ ਖਰਾਬ ਹੈ ਅਤੇ ਉਨ੍ਹਾਂ ਨੂੰ ਕੋਰਾਨਾ ਵਾਇਰਸ ਹੋਣ ਦਾ ਸ਼ੱਕ ਹੈ। ਅੱਜ ਸਵੇਰੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣਾ ਨਮੂਨਾ ਜਾਂਚ ਲਈ ਦਿੱਤਾ ਅਤੇ ਸਵੇਰੇ ਦਿੱਤੇ ਗਏ ਇਸ ਨਮੂਨੇ ਨੂੰ ਜਾਂਚ ਲਈ ਭੇਜਿਆ ਗਿਆ।

ਦਿੱਲੀ 'ਚ 31 ਜੁਲਾਈ ਤੱਕ ਕੋਰੋਨਾ ਦਾ ਕਹਿਰ, ਸਾਢੇ 5 ਲੱਖ ਤੱਕ ਹੋ ਜਾਣਗੇ ਕੁੱਲ ਕੇਸ
ਹੁਣ ਇਸਦੀ ਰਿਪੋਰਟ ਆ ਗਈ ਹੈ ਅਤੇ ਇਹ ਸਾਫ ਹੋ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਕੋਰੋਨਾ ਵਾਇਰਸ ਨਾਲ ਸੰਕਰਮਿਤ ਨਹੀਂ ਹਨ। ਦੱਸ ਦਈਏ ਕਿ ਮੁੱਖ ਮੰਤਰੀ ਪਹਿਲਾਂ ਹੀ ਆਪਣੇ ਆਪ ਨੂੰ ਸਾਰੇ ਸਰਕਾਰੀ ਪ੍ਰੋਗਰਾਮਾਂ ਅਤੇ ਮੀਟਿੰਗਾਂ ਤੋਂ ਵੱਖ ਕਰ ਚੁੱਕੇ ਹਨ।

ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ

ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ