kerala boat tragedy : ਕੇਰਲ ਦੇ ਮਲਪੁਰਮ ਜ਼ਿਲ੍ਹੇ ਦੇ ਤਨੂਰ ਖੇਤਰ ਵਿੱਚ ਓਟੂਮਪੁਰਮ ਨੇੜੇ ਐਤਵਾਰ (7 ਮਈ) ਸ਼ਾਮ ਨੂੰ ਇੱਕ ਹਾਊਸਬੋਟ ਡੁੱਬ ਗਈ। ਕਿਸ਼ਤੀ 'ਚ ਸਵਾਰ ਬੱਚਿਆਂ ਸਮੇਤ 15 ਲੋਕਾਂ ਦੀ ਮੌਤ ਹੋ ਗਈ। ਮੌਕੇ 'ਤੇ ਬਚਾਅ ਕਾਰਜ ਜਾਰੀ ਹੈ। ਨਿਊਜ਼ ਏਜੰਸੀ ਏਐਨਆਈ ਨੂੰ ਇਸ ਦੀ ਪੁਸ਼ਟੀ ਕਰਦੇ ਹੋਏ ਕੇਰਲ ਦੇ ਮੰਤਰੀ ਵੀ ਅਬਦੁਰਹਿਮਾਨ ਨੇ ਕਿਹਾ ਕਿ ਕਿਸ਼ਤੀ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 15 ਹੋ ਗਈ ਹੈ।
ਇਸ ਹਾਦਸੇ 'ਤੇ ਦੁੱਖ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਪੀਐਮ ਨੇ ਟਵੀਟ ਕੀਤਾ ਕਿ ਕੇਰਲ ਦੇ ਮਲਪੁਰਮ ਵਿੱਚ ਕਿਸ਼ਤੀ ਹਾਦਸੇ ਵਿੱਚ ਲੋਕਾਂ ਦੀ ਮੌਤ ਤੋਂ ਮੈਂ ਦੁਖੀ ਹਾਂ। ਦੁਖੀ ਪਰਿਵਾਰਾਂ ਨਾਲ ਹਮਦਰਦੀ। PMNRF ਤੋਂ 2 ਲੱਖ ਰੁਪਏ ਐਕਸ-ਗ੍ਰੇਸ਼ੀਆ ਵਜੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਦਿੱਤੇ ਜਾਣਗੇ।