ਕੇਰਲ ਦੇ ਰਾਜਪਾਲ ਆਰਿਫ ਮੁਹੰਮਦ ਖਾਨ ਮੰਗਲਵਾਰ ਨੂੰ ਇਕ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਏ। ਦਰਅਸਲ, ਇੱਕ ਪ੍ਰੋਗਰਾਮ ਦੌਰਾਨ ਦੀਵਾ ਜਗਾਉਂਦੇ ਸਮੇਂ ਰਾਜਪਾਲ ਦੇ ਸ਼ਾਲ ਨੂੰ ਅੱਗ ਲੱਗ ਗਈ। ਹਾਲਾਂਕਿ ਅੱਗ 'ਤੇ ਤੁਰੰਤ ਕਾਬੂ ਪਾ ਲਿਆ ਗਿਆ। 



ਸਾਹਮਣੇ ਆਈ ਜਾਣਕਾਰੀ ਅਨੁਸਾਰ ਰਾਜਪਾਲ ਆਰਿਫ ਮੁਹੰਮਦ ਖਾਨ ਮੰਗਲਵਾਰ ਨੂੰ ਪਲੱਕੜ 'ਚ ਸਬਰੀ ਆਸ਼ਰਮ ਦੇ ਸ਼ਤਾਬਦੀ ਸਮਾਪਤੀ ਸਮਾਰੋਹ ਵਿੱਚ ਸ਼ਾਮਲ ਹੋਏ ਸਨ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਗਵਰਨਰ ਖਾਨ ਮਹਾਤਮਾ ਗਾਂਧੀ ਦੀ ਤਸਵੀਰ 'ਤੇ ਫੁੱਲ ਚੜ੍ਹਾਉਣ ਤੋਂ ਬਾਅਦ ਤਸਵੀਰ ਦੇ ਕੋਲ ਪਏ ਦੀਵਾ ਜਗਾਉਣ ਲੱਗੇ। ਪ੍ਰੋਗਰਾਮ ਦੌਰਾਨ ਜਿਵੇਂ ਹੀ ਰਾਜਪਾਲ ਦੀਵਾ ਜਗਾਉਣ ਲਈ ਝੁਕੇ ਤਾਂ ਉਨ੍ਹਾਂ ਦੇ ਸ਼ਾਲ ਦੇ ਸਿਰੇ 'ਤੇ ਅੱਗ ਲੱਗ ਗਈ। ਜਿਸ ਤੋਂ ਬਾਅਦ ਉਥੇ ਮੌਜੂਦ ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਅੱਗ ਬੁਝਾਈ। ਇਸ ਹਾਦਸੇ ਵਿੱਚ ਕੋਈ ਜ਼ਖਮੀ ਨਹੀਂ ਹੋਇਆ।


 


ਇਹ ਵੀ ਪੜ੍ਹੋ: ਮਹਾਰਾਸ਼ਟਰ ਦੇ ਸੀਐਮ ਏਕਨਾਥ ਸ਼ਿੰਦੇ ਨੇ ਗੋਵਿੰਦਾ ਨਾਲ ਫੋਨ 'ਤੇ ਕੀਤੀ ਗੱਲਬਾਤ, ਡਾਕਟਰਾਂ ਨੂੰ ਦਿੱਤੇ ਇਹ ਨਿਰਦੇਸ਼



ਇਸ ਘਟਨਾ ਤੋਂ ਬਾਅਦ ਗਵਰਨਰ ਆਰਿਫ ਖਾਨ ਨੇ ਕਿਹਾ ਕਿ ਮੈਂ ਠੀਕ ਹਾਂ। ਰਾਜਪਾਲ ਇਸ ਘਟਨਾ ਤੋਂ ਬਾਅਦ ਪ੍ਰੋਗਰਾਮ ਨੂੰ ਛੱਡ ਕੇ ਨਹੀਂ ਗਏ। ਉਹ ਪੂਰੇ ਸਮਾਗਮ ਵਿਚ ਸ਼ਾਮਲ ਹੋਏ ਅਤੇ ਇਸ ਦੀ ਸਮਾਪਤੀ ਤੋਂ ਬਾਅਦ ਵਾਪਿਸ ਗਏ।


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ