ਪੜਚੋਲ ਕਰੋ
Advertisement
Kerala Train Shocker : ਟ੍ਰੇਨ 'ਚ ਸ਼ਖਸ ਨੇ ਪੈਟਰੋਲ ਪਾ ਕੇ 3 ਲੋਕਾਂ ਨੂੰ ਜ਼ਿੰਦਾ ਸਾੜਿਆ, ਪੁਲਿਸ ਨੂੰ ਕੇਰਲ ਹਾਦਸੇ 'ਚ ਅੱਤਵਾਦੀ ਐਂਗਲ ਦਾ ਸ਼ੱਕ
Man Sets Co-Passenger On Fire In Train : ਕੇਰਲ ਦੇ ਕੋਝੀਕੋਡ ਵਿੱਚ ਇੱਕ ਰੌਂਗਟੇ ਖੜੇ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੋਝੀਕੋਡ ਵਿੱਚ ਐਤਵਾਰ (2 ਅਪ੍ਰੈਲ) ਨੂੰ ਇੱਕ ਵਿਅਕਤੀ ਨੇ ਐਕਸਪ੍ਰੈਸ ਟਰੇਨ ਵਿੱਚ
Man Sets Co-Passenger On Fire In Train : ਕੇਰਲ ਦੇ ਕੋਝੀਕੋਡ ਵਿੱਚ ਇੱਕ ਰੌਂਗਟੇ ਖੜੇ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੋਝੀਕੋਡ ਵਿੱਚ ਐਤਵਾਰ (2 ਅਪ੍ਰੈਲ) ਨੂੰ ਇੱਕ ਵਿਅਕਤੀ ਨੇ ਐਕਸਪ੍ਰੈਸ ਟਰੇਨ ਵਿੱਚ ਸਵਾਰ ਹੋਣ ਨੂੰ ਲੈ ਕੇ ਹੋਏ ਝਗੜੇ ਵਿੱਚ ਇੱਕ ਯਾਤਰੀ ਨੂੰ ਅੱਗ ਲਗਾ ਦਿੱਤੀ। ਰੇਲਵੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ 'ਚ ਕਈ ਲੋਕ ਝੁਲਸ ਗਏ ਅਤੇ 3 ਲੋਕਾਂ ਦੀ ਮੌਤ ਹੋ ਗਈ। ਰੇਲਵੇ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਅਲਾਪੁਝਾ-ਕੰਨੂਰ ਐਗਜ਼ੀਕਿਊਟਿਵ ਐਕਸਪ੍ਰੈਸ ਦੇ ਯਾਤਰੀਆਂ ਨੇ ਐਮਰਜੈਂਸੀ ਚੇਨ ਖਿੱਚੀ ਸੀ। ਜਿਸ ਤੋਂ ਬਾਅਦ ਟਰੇਨ ਹੌਲੀ ਹੋਣ 'ਤੇ ਦੋਸ਼ੀ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਨਹੀਂ ਹੋ ਸਕੀ।
ਰੇਲਵੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਐਤਵਾਰ ਰਾਤ ਕਰੀਬ 9.45 ਵਜੇ ਵਾਪਰੀ ,ਜਦੋਂ ਟਰੇਨ ਕੋਝੀਕੋਡ ਸ਼ਹਿਰ ਪਾਰ ਕਰਕੇ ਕੋਰਾਪੁਝਾ ਰੇਲਵੇ ਪੁਲ 'ਤੇ ਪਹੁੰਚੀ। ਇਸ ਦੌਰਾਨ ਰੇਲਗੱਡੀ ਵਿੱਚ ਬੈਠਣ ਨੂੰ ਲੈ ਕੇ ਦੋ ਵਿਅਕਤੀਆਂ ਵਿੱਚ ਲੜਾਈ ਹੋ ਗਈ ਅਤੇ ਵਿਅਕਤੀ ਨੇ ਦੂਜੇ ਯਾਤਰੀ ਨੂੰ ਅੱਗ ਲਾ ਦਿੱਤੀ। ਪੁਲਸ ਨੇ ਦੱਸਿਆ ਕਿ ਇਸ ਹਾਦਸੇ 'ਚ ਘੱਟੋ-ਘੱਟ ਅੱਠ ਲੋਕ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਜ਼ਖਮੀਆਂ ਨੂੰ ਹਸਪਤਾਲਾਂ 'ਚ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ : ਸੁਰੱਖਿਆ ਏਜੰਸੀਆਂ ਦਾ ਇੱਕ ਹੋਰ ਦਾਅਵਾ! ਹੁਣ ਅੰਮ੍ਰਿਤਪਾਲ ਦੇ ਯੂਪੀ 'ਚ ਹੋਣ ਦਾ ਸ਼ੱਕ! ਪੰਜਾਬ ਪੁਲਿਸ ਨੇ ਮੇਰਠ 'ਚ ਲਾਏ ਡੇਰੇ
ਅੱਤਵਾਦੀ ਐਂਗਲ ਹੋਣ ਦਾ ਸ਼ੱਕ
ਅੱਤਵਾਦੀ ਐਂਗਲ ਹੋਣ ਦਾ ਸ਼ੱਕ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਟਰੇਨ ਕੰਨੂਰ ਪਹੁੰਚੀ ਤਾਂ ਕੁਝ ਯਾਤਰੀਆਂ ਨੇ ਸ਼ਿਕਾਇਤ ਕੀਤੀ ਕਿ ਘਟਨਾ ਤੋਂ ਬਾਅਦ ਇਕ ਔਰਤ ਅਤੇ ਇਕ ਬੱਚਾ ਲਾਪਤਾ ਹਨ। ਉਨ੍ਹਾਂ ਕਿਹਾ ਕਿ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਪਟੜੀਆਂ ਦਾ ਮੁਆਇਨਾ ਕੀਤਾ ਗਿਆ ,ਜਿੱਥੇ ਉਨ੍ਹਾਂ ਨੂੰ ਤਿੰਨ ਲਾਸ਼ਾਂ ਮਿਲੀਆਂ, ਜਿਨ੍ਹਾਂ ਵਿੱਚ ਇੱਕ ਔਰਤ ਅਤੇ ਇੱਕ ਬੱਚੇ ਦੀਆਂ ਲਾਸ਼ਾਂ ਸਨ।
ਉਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਰਹਿਮਤ, ਉਸ ਦੀ ਭੈਣ ਅਤੇ ਉਸ ਦੀ ਦੋ ਸਾਲਾ ਬੇਟੀ ਵਾਸੀ ਮੱਤਨੂਰ ਵਜੋਂ ਹੋਈ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਉਹ ਅੱਗ ਨੂੰ ਦੇਖ ਕੇ ਟਰੇਨ ਤੋਂ ਡਿੱਗ ਗਏ ਜਾਂ ਹੇਠਾਂ ਉਤਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਇਲਾਵਾ ਪੁਲਿਸ ਨੂੰ ਇਸ ਮਾਮਲੇ ਵਿੱਚ ਅੱਤਵਾਦੀ ਐਂਗਲ ਹੋਣ ਦਾ ਸ਼ੱਕ ਹੈ, ਕਿਉਂਕਿ ਟਰੈਕ ਤੋਂ ਇੱਕ ਬੈਗ ਬਰਾਮਦ ਕੀਤਾ ਗਿਆ ਸੀ ,ਜਿਸ ਵਿੱਚ ਪੈਟਰੋਲ ਦੀ ਇੱਕ ਹੋਰ ਬੋਤਲ ਅਤੇ ਦੋ ਮੋਬਾਈਲ ਫੋਨ ਸਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਧਰਮ
ਪੰਜਾਬ
ਪੰਜਾਬ
Advertisement