Wayanad Jeep Accident:  ਕੇਰਲ ਦੇ ਵਾਇਨਾਡ ਜ਼ਿਲ੍ਹੇ ਵਿੱਚ ਸ਼ੁੱਕਰਵਾਰ (25 ਅਗਸਤ) ਨੂੰ ਇੱਕ ਸੜਕ ਹਾਦਸੇ ਵਿੱਚ ਲਗਭਗ 9 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਜ਼ਿਆਦਾਤਰ ਔਰਤਾਂ ਸਨ। ਪੁਲਿਸ ਨੇ ਇਸ ਦੀ ਜਾਣਕਾਰੀ ਨਿਊਜ਼ ਏਜੰਸੀ ਪੀਟੀਆਈ ਨੂੰ ਦਿੱਤੀ।


ਇੱਕ ਜੀਪ 25 ਮੀਟਰ ਡੂੰਘੀ ਖੱਡ ਵਿੱਚ ਡਿੱਗਣ ਕਾਰਨ 9 ਲੋਕਾਂ ਦੀ ਜਾਨ ਚਲੀ ਗਈ। ਇੱਥੇ ਇਹ ਹਾਦਸਾ ਮੰਨੰਤਵਾਦੀ ਦੀ ਥਵੀਨਹਾਲ ਗ੍ਰਾਮ ਪੰਚਾਇਤ ਕੋਲ ਵਾਪਰਿਆ। ਹਾਦਸੇ 'ਚ ਜ਼ਖਮੀ ਹੋਏ 2 ਲੋਕਾਂ ਨੂੰ ਮਨੰਥਾਵਾੜੀ ਮੈਡੀਕਲ ਕਾਲਜ ਹਸਪਤਾਲ 'ਚ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜੀਪ ਚਾਲਕ ਸਮੇਤ ਤਿੰਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।


ਜੀਪ ਵਿੱਚ 13 ਲੋਕ ਸਵਾਰ ਸਨ


ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਜੀਪ ਇੱਕ ਪਲਾਂਟ ਤੋਂ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਸੀ। ਸ਼ੁਰੂਆਤੀ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਹਾਦਸੇ ਵਿੱਚ ਮਾਰੇ ਗਏ ਸਾਰੇ ਲੋਕ ਵਾਇਨਾਡ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੇ ਸਮੇਂ ਜੀਪ 'ਚ ਡਰਾਈਵਰ ਸਮੇਤ ਕੁੱਲ 11 ਲੋਕ ਸਵਾਰ ਸਨ।


ਸੀਐਮ ਪਿਨਾਰਾਈ ਵਿਜਯਨ ਨੇ ਨਿਰਦੇਸ਼ ਦਿੱਤੇ


ਜ਼ਿਕਰ ਕਰ ਦਈਏ ਕਿ ਇਸ ਬਾਬਤ ਰਾਜ ਦੇ ਜੰਗਲਾਤ ਮੰਤਰੀ ਏਕੇ ਸਸੇੇਂਦਰਨ ਨੇ ਕਿਹਾ ਕਿ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਉਨ੍ਹਾਂ ਨੂੰ ਮਨੰਤਵਾੜੀ ਹਸਪਤਾਲ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਲਾਸ਼ਾਂ ਵੀ ਉਸੇ ਹਸਪਤਾਲ ਵਿੱਚ ਪਈਆਂ ਹਨ।


ਇਹ ਵੀ ਪੜ੍ਹੋ: ਪੰਜਾਬ ‘ਚ ਈ-ਨੈਮ ਰਾਹੀਂ ਹੋਇਆ 10,000 ਕਰੋੜ ਰੁਪਏ ਦੇ ਖੇਤੀਬਾੜੀ ਜਿਨਸਾਂ ਦਾ ਈ-ਵਪਾਰ : ਹਰਪਾਲ ਚੀਮਾ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









Iphone ਲਈ ਕਲਿਕ ਕਰੋ