Kerala man misbehaves with Crew: ਕੇਰਲ ਦੇ ਇੱਕ ਵਿਅਕਤੀ ਨੂੰ ਦੁਬਈ ਅਤੇ ਮੰਗਲੁਰੂ ਵਿਚਕਾਰ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਦੌਰਾਨ ਚਾਲਕ ਦਲ ਦੇ ਮੈਂਬਰਾਂ ਨਾਲ ਦੁਰਵਿਵਹਾਰ ਕਰਨ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਵਿਅਕਤੀ ਨੇ ਉਡਾਣ ਦੌਰਾਨ ਹੀ ਜਹਾਜ਼ ਤੋਂ ਛਾਲ ਮਾਰਨ ਦੀ ਧਮਕੀ ਵੀ ਦਿੱਤੀ ਸੀ, ਜਿਸ ਕਾਰਨ ਉਥੇ ਹੜਕੰਪ ਮਚ ਗਿਆ।


ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਏਅਰ ਇੰਡੀਆ ਐਕਸਪ੍ਰੈਸ ਦੇ ਸੁਰੱਖਿਆ ਕੋਆਰਡੀਨੇਟਰ ਸਿਧਾਰਥ ਦਾਸ ਨੇ ਦੱਸਿਆ ਕਿ ਯਾਤਰੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ। ਮੰਗਲੁਰੂ 'ਚ ਉਤਰਨ ਤੋਂ ਬਾਅਦ ਉਸ ਨੂੰ ਏਅਰਪੋਰਟ 'ਤੇ ਮੌਜੂਦ ਸੁਰੱਖਿਆ ਕਰਮਚਾਰੀਆਂ ਨੇ ਫੜ ਲਿਆ। ਨੌਜਵਾਨ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ।


ਪੁਲਿਸ ਨੇ ਮਾਮਲੇ ਦੀ ਜਾਣਕਾਰੀ ਦਿੱਤੀ


ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਕੇਰਲਾ ਦੇ ਕੰਨੂਰ ਦੇ ਮੁਹੰਮਦ ਬੀ.ਸੀ.ਵਜੋਂ ਹੋਈ ਹੈ। ਇਹ ਵਿਅਕਤੀ 8 ਮਈ ਨੂੰ ਏਅਰ ਇੰਡੀਆ ਐਕਸਪ੍ਰੈਸ ਰਾਹੀਂ ਦੁਬਈ ਤੋਂ ਮੰਗਲੁਰੂ ਜਾ ਰਿਹਾ ਸੀ। ਆਪਣੀ ਯਾਤਰਾ ਦੌਰਾਨ ਉਸਨੇ ਚਾਲਕ ਦਲ ਨਾਲ ਦੁਰਵਿਵਹਾਰ ਕੀਤਾ। ਉਨ੍ਹਾਂ ਨੇ ਫਲਾਈਟ ਦੌਰਾਨ ਗੜਬੜੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਫਲਾਈਟ ਦੌਰਾਨ ਹੀ ਉਸ ਨੇ ਸਮੁੰਦਰ 'ਚ ਛਾਲ ਮਾਰਨ ਦੀ ਧਮਕੀ ਦਿੱਤੀ ਸੀ, ਜਿਸ ਕਾਰਨ ਫਲਾਈਟ 'ਚ ਮੌਜੂਦ ਹੋਰ ਲੋਕਾਂ ਦੀ ਜਾਨ ਖਤਰੇ 'ਚ ਸੀ।


ਯਾਤਰੀ ਖ਼ਿਲਾਫ਼ ਮਾਮਲਾ ਦਰਜ


ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਮੰਗਲੁਰੂ 'ਚ ਉਤਰਨ ਤੋਂ ਬਾਅਦ ਏਅਰਪੋਰਟ 'ਤੇ ਮੌਜੂਦ ਸੁਰੱਖਿਆ ਕਰਮਚਾਰੀਆਂ ਨੇ ਉਸ ਨੂੰ ਫੜ ਲਿਆ। ਨੌਜਵਾਨ ਨੂੰ ਬਣਦੀ ਕਾਨੂੰਨੀ ਕਾਰਵਾਈ ਲਈ ਥਾਣਾ ਬਾਜਾਖਾਨਾ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।