ਪੜਚੋਲ ਕਰੋ
Advertisement
ਲਾਲ ਕਿਲ੍ਹੇ 'ਤੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਦੀ ਧਮਕੀ, ਦਿੱਲੀ 'ਚ ਹਾਈ ਅਲਰਟ
ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਇਹ ਐਸਐਫਜੇ ਵੱਲੋਂ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼ ਹੈ। ਦਿੱਲੀ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਕਿਹਾ ਹੈ ਕਿ ਸੱਕੀਆਂ 'ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ।
ਨਵੀਂ ਦਿੱਲੀ: ਪਾਬੰਦੀਸ਼ੁਦਾ ਸਿੱਖਸ ਫਾਰ ਜਸਟਿਸ (ਐਸਐਫਜੇ) ਨੇ 15 ਅਗਸਤ ਨੂੰ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਲਾਲ ਕਿਲ੍ਹੇ 'ਤੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਵਾਲਿਆਂ ਨੂੰ 125,000 ਡਾਲਰ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਇਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ ਹਨ ਕਿਉਂਕਿ ਅਜਿਹੀਆਂ ਖ਼ਬਰਾਂ ਹਨ ਕਿ ਬੈਨ ਸਿੱਖ ਫਾਰ ਜਸਟਿਸ ਨੇ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਲਾਲ ਕਿਲ੍ਹੇ 'ਤੇ ਖਾਲਿਸਤਾਨ ਦੇ ਝੰਡਾ ਲਹਿਰਾਉਣ ਲਈ 125,000 ਡਾਲਰ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਇਸ ਤੋਂ ਬਾਅਦ ਰਾਜਧਾਨੀ ਦਿੱਲੀ 'ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਸੁਤੰਤਰਤਾ ਦਿਹਾੜੇ ਮੌਕੇ 'ਤੇ 45000 ਤੋਂ ਜ਼ਿਆਦਾ ਸੁਰੱਖਿਆ ਕਰਮੀਆਂ ਨੂੰ ਤਾਈਨਾਤ ਕੀਤਾ ਜਾਏਗਾ। ਇਸ ਤੋਂ ਇਲਾਵਾ ਲਾਲ ਕਿਲ੍ਹੇ ਦੇ ਚਾਰੇ ਪਾਸੇ ਪੰਜ ਕਿਮੀ ਦੇ ਦਾਇਰੇ 'ਚ ਉੱਚੀਆਂ ਇਮਾਰਤਾਂ 'ਤੇ 2000 ਤੋਂ ਜ਼ਿਆਦਾ ਸਨਾਈਪਰਜ਼ ਦੀ ਤਾਇਨਾਤੀ ਕੀਤੀ ਜਾਏਗੀ।
H1-B ਵੀਜ਼ਾ ਧਾਰਕਾਂ ਨੂੰ ਟਰੰਪ ਦੀ ਵੱਡੀ ਰਾਹਤ, ਇਨ੍ਹਾਂ ਸ਼ਰਤਾਂ ਤਹਿਤ ਜਾ ਸਕਣਗੇ ਅਮਰੀਕਾ
ਖਾਲਿਸਤਾਨ ਪੱਖੀ ਸਮੂਹ ਨੇ ਪਿਛਲੇ ਮਹੀਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਨੇ 15 ਅਗਸਤ ਨੂੰ ਅਮਰੀਕਾ, ਬ੍ਰਿਟੇਨ, ਕਨੇਡਾ, ਇਟਲੀ, ਜਰਮਨੀ, ਫਰਾਂਸ, ਆਸਟਰੇਲੀਆ ਅਤੇ ਨਿਊਜ਼ੀਲੈਂਡ ਵਿੱਚ ਭਾਰਤੀ ਰਾਜਦੂਤਾਂ ਦੇ ਸਾਹਮਣੇ ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਆਪਣੇ ਵੱਖਵਾਦੀ ਏਜੰਡੇ ‘ਰੈਫਰੈਂਡਮ 2020’ ਲਈ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਉਣ ਦੀ ਯੋਜਨਾ ਹੈ।
ਰਾਜਾ ਵੜਿੰਗ ਨੇ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਲਈ ਕੈਪਟਨ ਤੋਂ ਮੰਗੇ ਸਮਾਰਟਫੋਨ, ਆਖਿਰ ਕਿਉਂ?
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਕ੍ਰਿਕਟ
ਪੰਜਾਬ
ਅੰਮ੍ਰਿਤਸਰ
Advertisement