Khalistani announces Rally: ਖਾਲਿਸਤਾਨੀਆਂ ਨੇ 15 ਅਗਸਤ ਨੂੰ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਇਸ ਮਗਰੋਂ ਭਾਰਤੀ ਏਜੰਸੀਆਂ ਅਲਰਟ ਹੋ ਗਈਆਂ ਹਨ। ਭਾਰਤ ਅੰਦਰ ਪਾਬੰਦੀਸ਼ੁਦਾ ਸੰਗਠਨ 'ਸਿੱਖਸ ਫਾਰ ਜਸਟਿਸ' (SFJ) ਦੇ ਨੇਤਾ ਗੁਰਪਤਵੰਤ ਸਿੰਘ ਪੰਨੂ ਨੇ 15 ਅਗਸਤ ਨੂੰ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਵਿੱਚ ਭਾਰਤੀ ਦੂਤਾਵਾਸ ਦੇ ਬਾਹਰ "ਖਾਲਿਸਤਾਨ ਆਜ਼ਾਦੀ ਰੈਲੀ" ਕਰਨ ਦਾ ਐਲਾਨ ਕੀਤਾ ਹੈ। ਇਸ ਬਾਰੇ ਪੰਨੂ ਨੇ ਬਾਕਾਇਦਾ ਵੀਡੀਓ ਜਾਰੀ ਕਰਕੇ ਭਾਰਤ ਸਰਕਾਰ ਨੂੰ ਚੈਲੰਜ ਕੀਤਾ ਹੈ।
ਪੰਨੂ ਵੱਲੋਂ ਜਾਰੀ ਵੀਡੀਓ ਵਿੱਚ ਤਿਰੰਗਾ ਸਾੜਨ ਦੀ ਧਮਕੀ ਦਿੰਦੇ ਹੋਏ ਭਾਰਤ ਸਰਕਾਰ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਗਈ ਹੈ। ਵੀਡੀਓ ਵਿੱਚ ਉਨ੍ਹਾਂ ਨੇ 15 ਅਗਸਤ ਨੂੰ "ਤਿਰੰਗਾ ਸਾੜੋ" ਪ੍ਰੋਗਰਾਮ ਬਾਰੇ ਗੱਲ ਕੀਤੀ ਹੈ। ਖਾਸ ਗੱਲ ਇਹ ਹੈ ਕਿ ਵੀਡੀਓ ਵਿੱਚ ਪੰਨੂ ਨੂੰ ਤਿਰੰਗਾ ਸਾੜਦੇ ਹੋਏ ਵੀ ਦੇਖਿਆ ਜਾ ਰਿਹਾ ਹੈ। ਪੰਨੂ ਨੇ ਐਲਾਨ ਕੀਤਾ ਕਿ 15 ਅਗਸਤ ਤੋਂ ਦੋ ਦਿਨ ਬਾਅਦ 17 ਅਗਸਤ ਨੂੰ ਵਾਸ਼ਿੰਗਟਨ ਵਿੱਚ ਖਾਲਿਸਤਾਨ ਰਾਏਸ਼ੁਮਾਰੀ ਕਰਵਾਈ ਜਾਵੇਗੀ। ਇਸ ਲਈ ਅਮਰੀਕਾ ਤੇ ਕੈਨੇਡਾ ਤੋਂ ਖਾਲਿਸਤਾਨੀ ਸਮਰਥਕਾਂ ਨੂੰ ਇਕੱਠਾ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਗੁਰਪਤਵੰਤ ਸਿੰਘ ਪੰਨੂ ਮੂਲ ਰੂਪ ਵਿੱਚ ਪੰਜਾਬ ਦੇ ਅੰਮ੍ਰਿਤਸਰ ਦੇ ਖਾਨਕੋਟ ਦਾ ਰਹਿਣ ਵਾਲਾ ਹੈ। ਉਹ ਇਸ ਸਮੇਂ ਅਮਰੀਕਾ ਵਿੱਚ ਰਹਿੰਦਾ ਹੈ ਤੇ ਸਿੱਖ ਫਾਰ ਜਸਟਿਸ ਨਾਮਕ ਇੱਕ ਸੰਸਥਾ ਚਲਾਉਂਦਾ ਹੈ। ਉਸ ਕੋਲ ਅਮਰੀਕਾ ਤੇ ਕੈਨੇਡਾ ਦੋਵਾਂ ਦੀ ਨਾਗਰਿਕਤਾ ਹੈ। ਭਾਰਤ ਸਰਕਾਰ ਨੇ 2019 ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਕਾਨੂੰਨ (UAPA) ਤਹਿਤ ਪੰਨੂ ਦੇ ਸੰਗਠਨ SFJ 'ਤੇ ਪਾਬੰਦੀ ਲਗਾ ਦਿੱਤੀ ਸੀ।
ਪੰਨੂ 'ਤੇ 2020 ਵਿੱਚ ਵੱਖਵਾਦ ਨੂੰ ਉਤਸ਼ਾਹਿਤ ਕਰਨ ਤੇ ਪੰਜਾਬੀ ਸਿੱਖ ਨੌਜਵਾਨਾਂ ਨੂੰ ਹਥਿਆਰ ਚੁੱਕਣ ਲਈ ਉਕਸਾਉਣ ਦਾ ਦੋਸ਼ ਲਗਾਇਆ ਗਿਆ ਸੀ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ 1 ਜੁਲਾਈ 2020 ਨੂੰ ਪੰਨੂ ਨੂੰ UAPA ਤਹਿਤ ਅੱਤਵਾਦੀ ਘੋਸ਼ਿਤ ਕੀਤਾ। ਹਾਲਾਂਕਿ, FBI ਚਾਰਜਸ਼ੀਟ ਵਿੱਚ ਇਸ ਦਾ ਕੋਈ ਜ਼ਿਕਰ ਨਹੀਂ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।