(Source: ECI/ABP News/ABP Majha)
'ਖਾਲਿਸਤਾਨ ਦੇਸ਼ ਦੀ ਮੰਗ ਨੂੰ'..., ਸਿੱਖਾਂ ਨੂੰ ਲੈਕੇ ਰਾਹੁਲ ਗਾਂਧੀ ਦੇ ਬਿਆਨ ਦਾ ਗੁਰਪਤਵੰਤ ਪੰਨੂ ਨੇ ਕੀਤਾ ਸਮਰਥਨ
Rahul Gandhi on Sikh: ਰਾਹੁਲ ਗਾਂਧੀ ਨੇ ਇੱਕ ਇੰਟਰਵਿਊ ਵਿੱਚ ਕਿਹਾ ਕਿ ਸਭ ਤੋਂ ਪਹਿਲਾਂ ਸਾਨੂੰ ਇਹ ਸਮਝਣਾ ਹੋਵੇਗਾ ਕਿ ਲੜਾਈ ਕਿਸ ਗੱਲ ਦੀ ਹੈ। ਲੜਾਈ ਇਸ ਗੱਲ ਦੀ ਹੈ ਕੀ ਇੱਕ ਸਿੱਖ ਨੂੰ ਭਾਰਤ ਵਿੱਚ ਪੱਗ ਜਾਂ ਕੜਾ ਪਾਉਣ ਦਾ ਅਧਿਕਾਰ ਹੈ ਜਾਂ ਨਹੀਂ।
Pannun Support Rahul Gandhi Statement: ਜਿੱਥੇ ਭਾਰਤ ਵਿੱਚ ਭਾਜਪਾ ਨਾਲ ਜੁੜੇ ਸਿੱਖ ਆਗੂਆਂ ਨੇ ਕਾਂਗਰਸ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੱਲੋਂ ਅਮਰੀਕਾ ਵਿੱਚ ਸਿੱਖਾਂ ਬਾਰੇ ਦਿੱਤੇ ਬਿਆਨ ਦੀ ਆਲੋਚਨਾ ਕੀਤੀ ਹੈ, ਉੱਥੇ ਹੀ ਹੁਣ ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਵੀ ਇਸ ਦੇ ਸਮਰਥਨ ਵਿੱਚ ਆ ਗਿਆ ਹੈ। ਉਸ ਨੇ ਰਾਹੁਲ ਗਾਂਧੀ ਦੇ ਇਸ ਬਿਆਨ ਦਾ ਸਮਰਥਨ ਕੀਤਾ ਹੈ।
ਗੁਰਪਤਵੰਤ ਸਿੰਘ ਪੰਨੂ ਨੇ ਰਾਹੁਲ ਗਾਂਧੀ ਦੇ ਬਿਆਨ ਨੂੰ ਸਹੀ ਠਹਿਰਾਉਂਦਿਆਂ ਕਿਹਾ ਕਿ ਰਾਹੁਲ ਨੇ ਕਾਫੀ ਬੋਲਡ ਸਟੇਟਮੈਂਟ ਦਿੱਤਾ ਹੈ। ਉਨ੍ਹਾਂ ਦਾ ਇਹ ਬਿਆਨ ਸਿੱਖਸ ਫਾਰ ਜਸਟਿਸ (SFJ) ਦੀ ਵੱਖਰੇ ਖਾਲਿਸਤਾਨ ਦੇਸ਼ ਦੀ ਮੰਗ ਨੂੰ ਜਾਇਜ਼ ਠਹਿਰਾਉਂਦਾ ਹੈ। ਪੰਨੂ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਭਾਰਤ ਵਿੱਚ ਸਿੱਖਾਂ ਦੀ ਹਾਲਤ ਬਾਰੇ ਦਿੱਤਾ ਗਿਆ ਬਿਆਨ ਨਾ ਸਿਰਫ਼ ਦਲੇਰੀ ਭਰਿਆ ਹੈ ਸਗੋਂ ਭਾਰਤ ਵਿੱਚ 1947 ਤੋਂ ਸਿੱਖਾਂ ਉੱਤੇ ਹੋ ਰਹੇ ਅੱਤਿਆਚਾਰਾਂ ਨੂੰ ਵੀ ਦਰਸਾਉਂਦਾ ਹੈ। ਇਹ ਪੰਜਾਬ ਦੀ ਆਜ਼ਾਦੀ ਬਾਰੇ ਸਿੱਖਸ ਫਾਰ ਜਸਟਿਸ (SFJ) ਦੇ ਸਟੈਂਡ ਦੀ ਵੀ ਪੁਸ਼ਟੀ ਕਰਦਾ ਹੈ।
ਦੱਸ ਦਈਏ ਕਿ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਲੰਬੇ ਸਮੇਂ ਤੋਂ ਵੱਖਰੇ ਖਾਲਿਸਤਾਨ ਦੇਸ਼ ਦੀ ਮੰਗ ਨੂੰ ਲੈ ਕੇ ਵਿਦੇਸ਼ਾਂ 'ਚ ਪ੍ਰਚਾਰ ਕਰ ਰਿਹਾ ਹੈ। ਏਜੰਸੀਆਂ ਮੁਤਾਬਕ ਪੰਨੂ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦੇ ਏਜੰਡੇ ਤਹਿਤ ਕੰਮ ਕਰਦਾ ਹੈ। ਭਾਰਤ ਵਿੱਚ ਵੀ ਪੰਨੂ ਨੇ ਵੱਖਰੇ ਖਾਲਿਸਤਾਨ ਦੇਸ਼ ਦੀ ਮੰਗ ਨੂੰ ਲੈ ਕੇ ਰਾਏਸ਼ੁਮਾਰੀ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਲਈ ਕੇਸ ਦਰਜ ਕੀਤਾ ਗਿਆ ਸੀ। NIA ਨੇ ਪੰਨੂ ਖ਼ਿਲਾਫ਼ ਵੀ ਕੇਸ ਦਰਜ ਕਰ ਲਿਆ ਹੈ।
ਵਰਜੀਨੀਆ 'ਚ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਸਭ ਤੋਂ ਪਹਿਲਾਂ ਤੁਹਾਨੂੰ ਇਹ ਸਮਝਣਾ ਹੋਵੇਗਾ ਕਿ ਲੜਾਈ ਕਿਸ ਗੱਲ ਦੀ ਹੈ। ਲੜਾਈ ਰਾਜਨੀਤੀ ਦੀ ਨਹੀਂ ਹੈ, ਇਹ ਸਤਹੀ ਹੈ। ਤੁਹਾਡਾ ਨਾਮ ਕੀ ਹੈ? ਲੜਾਈ ਇਸ ਗੱਲ ਦੀ ਹੈ ਕਿ ਕੀ ਇੱਕ ਸਿੱਖ ਹੋਣ ਦੇ ਨਾਤੇ ਉਨ੍ਹਾਂ ਨੂੰ ਭਾਰਤ ਵਿੱਚ ਪੱਗ ਬੰਨਣ ਦੀ ਇਜਾਜ਼ਤ ਦਿੱਤੀ ਜਾਵੇਗੀ ਜਾਂ ਇੱਕ ਸਿੱਖ ਹੋਣ ਦੇ ਨਾਤੇ ਉਨ੍ਹਾਂ ਨੂੰ ਭਾਰਤ ਵਿੱਚ ਕੜਾ ਪਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ... ਜਾਂ ਕੀ ਇੱਕ ਸਿੱਖ ਗੁਰਦੁਆਰੇ ਵਿੱਚ ਜਾ ਸਕੇਗਾ। ਅਸਲ ਮਾਇਨਾਂ ਵਿੱਚ ਇਸ ਨੂੰ ਲੈਕੇ ਹੈ ਅਤੇ ਸਿਰਫ ਇਨ੍ਹਾਂ ਦੇ ਲਈ ਨਹੀਂ, ਸਗੋਂ ਸਾਰੇ ਧਰਮਾਂ ਦੇ ਲਈ ਹੈ।"