ਖਾਲਿਸਤਾਨੀ ਸਮਰਥਕਾਂ ਵੱਲੋਂ ਭਾਰਤੀ ਦੂਤਾਵਾਸ ਨੂੰ ਅੱਗ ਲਾਉਣ ਦੀ ਕੋਸ਼ਿਸ਼, ਅਮਰੀਕੀ ਏਜੰਸੀਆਂ ਅਲਰਟ
ਖਾਲਿਸਤਾਨੀ ਸਮਰਥਕਾਂ ਨੇ ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਭਾਰਤੀ ਦੂਤਾਵਾਸ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਹੈ। ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ 30 ਜੂਨ ਨੂੰ ਕਿਹਾ ਸੀ ਕਿ 8 ਜੁਲਾਈ ਤੋਂ ਭਾਰਤੀ ਦੂਤਾਵਾਸਾਂ ਦਾ ਘਿਰਾਓ ਕੀਤਾ ਜਾਵੇਗਾ।
Indian Embassy set on fire America: ਖਾਲਿਸਤਾਨੀ ਸਮਰਥਕਾਂ ਨੇ ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਭਾਰਤੀ ਦੂਤਾਵਾਸ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਹੈ। ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ 30 ਜੂਨ ਨੂੰ ਕਿਹਾ ਸੀ ਕਿ 8 ਜੁਲਾਈ ਤੋਂ ਭਾਰਤੀ ਦੂਤਾਵਾਸਾਂ ਦਾ ਘਿਰਾਓ ਕੀਤਾ ਜਾਵੇਗਾ। ਇਹ ਘਟਨਾ ਇਸ ਐਲਾਨ ਦੇ ਅਗਲੇ ਹੀ ਦਿਨ ਭਾਵ ਪਹਿਲੀ ਜੁਲਾਈ ਦੀ ਰਾਤ ਨੂੰ ਅੰਜਾਮ ਦਿੱਤੀ ਗਈ।
ਸੂਤਰਾਂ ਮੁਤਾਬਕ ਇਹ ਘਟਨਾ ਸ਼ਨੀਵਾਰ ਨੂੰ ਵਾਪਰੀ, ਪਰ ਅਮਰੀਕੀ ਸਰਕਾਰ ਦੇ ਬੁਲਾਰੇ ਮੈਥਿਊ ਮਿਲਰ ਨੇ ਮੰਗਲਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਫਿਲਹਾਲ ਮਾਮਲੇ ਦੀ ਜਾਂਚ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫਬੀਆਈ) ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਵਿੱਚ ਦੂਤਾਵਾਸ ਨੂੰ ਜ਼ਿਆਦਾ ਨੁਕਸਾਨ ਨਹੀਂ ਹੋਇਆ।
ਦੱਸ ਦਈਏ ਕਿ ਪੰਜ ਮਹੀਨਿਆਂ ਵਿੱਚ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਖਾਲਿਸਤਾਨ ਸਮਰਥਕਾਂ ਨੇ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮਾਰਚ ਵਿੱਚ ਇਸ ਦੂਤਘਰ ਦਾ ਘਿਰਾਓ ਕੀਤਾ ਸੀ।
ਖਾਲਿਸਤਾਨੀ ਸਮਰਥਕਾਂ ਨੇ ਇਸ ਘਟਨਾ ਦੀ ਵੀਡੀਓ ਵੀ ਜਾਰੀ ਕੀਤੀ ਹੈ। ਇਸ 'ਚ ਅਮਰੀਕਾ ਦੇ ਸੈਨ ਫਰਾਂਸਿਸਕੋ ਸਥਿਤ ਭਾਰਤੀ ਦੂਤਾਵਾਸ ਨੂੰ ਨਿਸ਼ਾਨਾ ਬਣਾਇਆ ਗਿਆ। ਹਾਲਾਂਕਿ ਇਸ 'ਚ ਭਾਰਤੀ ਦੂਤਾਵਾਸ ਨੂੰ ਜ਼ਿਆਦਾ ਨੁਕਸਾਨ ਨਹੀਂ ਹੋਇਆ। ਅੱਗ 'ਤੇ ਕੁਝ ਹੀ ਸਮੇਂ 'ਚ ਕਾਬੂ ਪਾ ਲਿਆ ਗਿਆ।
ਵੀਡੀਓ ਵਿੱਚ ਇਸ ਨੂੰ ਪਿਛਲੇ ਮਹੀਨੇ ਕੈਨੇਡਾ ਵਿੱਚ ਮਾਰੇ ਗਏ ਖਾਲਿਸਤਾਨ ਪੱਖੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਬਦਲਾ ਦੱਸਿਆ ਗਿਆ ਹੈ। ਵੀਡੀਓ ਵਿੱਚ ਖਾਲਿਸਤਾਨ ਸਮਰਥਕਾਂ ਨੇ ਕਿਹਾ ਕਿ ਹਿੰਸਾ ਹਿੰਸਾ ਨੂੰ ਜਨਮ ਦਿੰਦੀ ਹੈ। ਨਿੱਝਰ ਨੂੰ ਪਿਛਲੇ ਮਹੀਨੇ ਕੈਨੇਡਾ ਦੇ ਸਰੀ ਵਿੱਚ ਗੁਰੂ ਨਾਨਕ ਗੁਰਦੁਆਰੇ ਦੇ ਬਾਹਰ ਪਾਰਕਿੰਗ ਵਿੱਚ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀ ਮਾਰ ਦਿੱਤੀ ਸੀ।
The U.S. strongly condemns the reported vandalism and attempted arson against the Indian Consulate in San Francisco on Saturday. Vandalism or violence against diplomatic facilities or foreign diplomats in the U.S. is a criminal offense.
— Matthew Miller (@StateDeptSpox) July 3, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।