Khalistan: ਭਾਰਤ ਪਹੁੰਚਣ ਤੋਂ ਪਹਿਲਾਂ ਖਾਲਿਸਤਾਨੀਆਂ ਨੇ ਲਿਖੀ ਅਮਰੀਕੀ ਰਾਸ਼ਟਰਪਤੀ ਨੂੰ ਚਿੱਠੀ, ਬੋਲੇ 'ਖਾਲਿਸਤਾਨ' ਬਣਨ ਨਾਲ ਅਮਰੀਕਾ ਨੂੰ ਫਾਇਦਾ ਹੋਏਗਾ...
Khalistan letter to US President: ਇਸੇ ਦੌਰਾਨ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ ਰਾਸ਼ਟਰਪਤੀ ਬਾਈਡਨ ਨੂੰ ਚਿੱਠੀ ਲਿਖੀ ਹੈ। ਪੱਤਰ ਵਿੱਚ ਪੰਨੂ ਨੇ ਅਮਰੀਕੀ ਰਾਸ਼ਟਰਪਤੀ ਨੂੰ ਪਾਕਿਸਤਾਨ ਦਾ ਸਮਰਥਨ ਕਰਨ ਲਈ ਕਿਹਾ ਹੈ।
G-20 Summit: ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਅੱਜ ਭਾਰਤ ਪਹੁੰਚ ਰਹੇ ਹਨ। ਇਸੇ ਦੌਰਾਨ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ ਰਾਸ਼ਟਰਪਤੀ ਬਾਈਡਨ ਨੂੰ ਚਿੱਠੀ ਲਿਖੀ ਹੈ। ਪੱਤਰ ਵਿੱਚ ਪੰਨੂ ਨੇ ਅਮਰੀਕੀ ਰਾਸ਼ਟਰਪਤੀ ਨੂੰ ਪਾਕਿਸਤਾਨ ਦਾ ਸਮਰਥਨ ਕਰਨ ਲਈ ਕਿਹਾ ਹੈ।
ਗੁਰਪਤਵੰਤ ਪੰਨੂ ਨੇ ਅਮਰੀਕੀ ਰਾਸ਼ਟਰਪਤੀ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਉਹ ਅਮਰੀਕਾ ਸਥਿਤ ਸਿੱਖ ਸੰਗਠਨ ਸਮੂਹ “ਸਿੱਖ ਫਾਰ ਜਸਟਿਸ” (ਐਸਐਫਜੇ) ਦੀ ਤਰਫੋਂ ਲਿਖ ਰਹੇ ਹਨ, ਜੋ ਪੰਜਾਬ ਨੂੰ ਇੱਕ ਆਜ਼ਾਦ ਦੇਸ਼ ਬਣਾਉਣਾ ਚਾਹੁੰਦੇ ਹਨ। ਅਮਰੀਕੀ ਸਿੱਖਾਂ ਦੇ ਮਜ਼ਬੂਤ ਸਮਰਥਨ ਵਾਲੀ ਅਮਰੀਕੀ ਸੰਸਥਾ ਹੋਣ ਦੇ ਨਾਤੇ, ਅਸੀਂ ਐਸਜੇਐਫ ਵੱਲੋਂ ਤੁਹਾਡਾ ਧਿਆਨ ਸੰਯੁਕਤ ਰਾਜ ਅਮਰੀਕਾ ਦੇ ਕੁਦਰਤੀ ਤੇ ਭਰੋਸੇਮੰਦ ਸਹਿਯੋਗੀਆਂ ਦੱਖਣੀ ਏਸ਼ੀਆ, ਪਾਕਿਸਤਾਨ ਤੇ ਖਾਲਿਸਤਾਨ ਵੱਲ ਖਿੱਚਣ ਲਈ ਲਿਖ ਰਹੇ ਹਾਂ।
ਪਿਛਲੇ 50 ਸਾਲਾਂ ਦੀਆਂ ਇਤਿਹਾਸਕ ਘਟਨਾਵਾਂ ਤੋਂ ਇਹ ਸਿੱਧ ਹੁੰਦਾ ਹੈ ਕਿ ਭਾਰਤ ਨੇ ਨਹੀਂ, ਪਾਕਿਸਤਾਨ ਨੇ ਹਮੇਸ਼ਾ ਅਮਰੀਕਾ ਦਾ ਸਾਥ ਦਿੱਤਾ ਹੈ। ਅਫਗਾਨਿਸਤਾਨ ਵਿੱਚ ਸੋਵੀਅਤ ਸੰਘ ਖਿਲਾਫ ਲੜਾਈ ਹੋਵੇ ਜਾਂ ਅੱਤਵਾਦ ਦੇ ਖਿਲਾਫ ਲੜਾਈ, ਪਾਕਿਸਤਾਨ ਨੇ ਅਮਰੀਕਾ ਦੇ ਸਮਰਥਨ ਵਿੱਚ 80,000 ਤੋਂ ਵੱਧ ਜਾਨਾਂ ਗਵਾਈਆਂ ਹਨ।
ਪੱਤਰ 'ਚ ਪੰਨੂ ਨੇ ਭਾਰਤ ਨੂੰ ਅਮਰੀਕਾ ਦਾ ਦੁਸ਼ਮਣ ਦੱਸਿਆ ਤੇ ਕਿਹਾ- ਭਾਰਤ ਨੇ ਅਮਰੀਕਾ ਤੇ ਉਸ ਦੇ ਲੋਕਾਂ ਦੇ ਹਿੱਤਾਂ ਨਾਲ ਧੋਖਾ ਕੀਤਾ ਹੈ। ਰੂਸ-ਯੂਕਰੇਨ ਯੁੱਧ ਵਿੱਚ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਰੂਸ ਦਾ ਪੱਖ ਲਿਆ ਤੇ ਪਾਬੰਦੀਆਂ ਦੇ ਬਾਵਜੂਦ ਰੂਸ ਨਾਲ ਅਰਬਾਂ ਡਾਲਰ ਦਾ ਵਪਾਰ ਕਰ ਰਿਹਾ ਹੈ। ਇਸ ਤਰ੍ਹਾਂ ਰੂਸ ਦੀ ਜੰਗ ਲਈ ਕਾਫੀ ਫੰਡਿੰਗ ਕਰਕੇ ਅਮਰੀਕੀ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ।
ਪੰਨੂ ਇਸ ਚਿੱਠੀ ਵਿੱਚ ਪੂਰੀ ਤਰ੍ਹਾਂ ਪਾਕਿਸਤਾਨ ਦੇ ਹੱਕ ਵਿੱਚ ਬੋਲ ਰਿਹਾ ਹੈ। ਪੰਨੂ ਨੇ ਕਿਹਾ ਕਿ ਪਾਕਿਸਤਾਨ ਇੱਕ ਭਰੋਸੇਮੰਦ ਸਹਿਯੋਗੀ ਹੋਣ ਦੇ ਨਾਲ, ਇਹ ਇਸ ਤਰ੍ਹਾਂ ਹੈ ਕਿ ਭਾਰਤ ਸ਼ਾਸਿਤ ਪੰਜਾਬ ਦੇ ਖੇਤਰ ਵਿੱਚ ਖਾਲਿਸਤਾਨ ਦੀ ਸਿਰਜਣਾ ਲਾਜ਼ਮੀ ਤੌਰ 'ਤੇ ਪਾਕਿਸਤਾਨ ਨੂੰ ਮਜ਼ਬੂਤ ਕਰੇਗੀ ਤੇ ਅਮਰੀਕੀ ਪ੍ਰਭਾਵ ਨੂੰ ਵਧਾਵੇਗੀ।
ਖਾਲਿਸਤਾਨ ਬਣਨ ਤੋਂ ਬਾਅਦ ਪਾਕਿਸਤਾਨ ਦੀ ਸਥਿਤੀ ਮਜ਼ਬੂਤ ਹੋਵੇਗੀ ਤੇ ਭਾਰਤ ਦੇ ਪ੍ਰਭਾਵ ਨੂੰ ਘਟਾਉਣ ਨਾਲ ਦੱਖਣੀ ਏਸ਼ੀਆ ਵਿੱਚ ਅਮਰੀਕਾ ਦੇ ਰਣਨੀਤਕ ਹਿੱਤ ਸੁਰੱਖਿਅਤ ਹੋਣਗੇ। ਇਸ ਲਈ ਪਾਕਿਸਤਾਨ ਨਾਲ ਅਮਰੀਕਾ ਦੇ ਸਬੰਧਾਂ ਨੂੰ ਮਜ਼ਬੂਤਕਰਨ ਤੇ ਖਾਲਿਸਤਾਨ ਰਾਏਸ਼ੁਮਾਰੀ ਰਾਹੀਂ ਪੰਜਾਬ ਨੂੰ ਭਾਰਤ ਤੋਂ ਵੱਖ ਕਰਨ ਦਾ ਸਮਰਥਨ ਕਰਨ ਦੀ ਅਪੀਲ ਹੈ।