ਨਵੀਂ ਦਿੱਲੀ: ਖੇਤੀਬਾੜੀ ਨਾਲ ਜੁੜੇ ਤਿੰਨ ਨਵੇਂ ਕਾਨੂੰਨਾਂ ਵਿਰੁੱਧ ਰਾਜਧਾਨੀ ਦਿੱਲੀ ਵਿੱਚ ਸੱਤ ਦਿਨਾਂ ਤੋਂ ਡਟੇ ਕਿਸਾਨਾਂ ਦੇ ਅੰਦੋਲਨ ਕਰਕੇ ਦਿੱਲੀ ਨੂੰ ਜੋੜਨ ਵਾਲੀਆਂ ਹਰਿਆਣਾ ਤੇ ਉੱਤਰ ਪ੍ਰਦੇਸ਼ ਦੀਆਂ ਕਈ ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਕਾਰਨ ਆਮ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ 3 ਦਸੰਬਰ ਨੂੰ ਸਰਕਾਰ ਨਾਲ ਕਿਸਾਨ ਨੇਤਾਵਾਂ ਦੀ ਮੀਟਿੰਗ ਤੋਂ ਪਹਿਲਾਂ ਦਿੱਲੀ ਨੂੰ ਦੁੱਧ, ਫਲ ਤੇ ਸਬਜ਼ੀਆਂ ਦੀ ਸਪਲਾਈ ਰੋਕਣ ਦੀ ਧਮਕੀ ਦਿੱਤੀ ਗਈ ਹੈ।

ਹਰਿਆਣਾ ਦੇ ਜੀਂਦ ਵਿੱਚ ਖਾਪਾਂ ਨੇ ਬੁੱਧਵਾਰ ਨੂੰ ਦਿੱਲੀ ਵੱਲ ਕੂਚ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਕੜੀ ਵਿੱਚ, ਜੀਂਦ ਦੇ ਦਾੜਨ ਖਾਪ ਦੇ ਸੈਂਕੜੇ ਨੁਮਾਇੰਦੇ ਤੇ ਕਿਸਾਨ ਦਿੱਲੀ ਕੂਚ ਕਰ ਰਹੇ ਹਨ। ਇਸ ਦੌਰਾਨ ਖਾਪ ਨੇਤਾਵਾਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਦਿੱਲੀ ਜਾਣ ਦੀ ਅਪੀਲ ਕੀਤੀ। ਇਨ੍ਹਾਂ ਖਾਪ ਨੇਤਾਵਾਂ ਨੇ ਧਮਕੀ ਦਿੱਤੀ ਹੈ ਕਿ ਜੇ ਇਹ ਮਾਮਲਾ 3 ਦਸੰਬਰ ਨੂੰ ਸਰਕਾਰ ਤੇ ਕਿਸਾਨਾਂ 'ਚ ਕੋਈ ਗੱਲ ਨਾ ਬਣੀ ਤਾਂ ਪਿੰਡ ਤੋਂ ਦਿੱਲੀ, ਦੁੱਧ, ਫਲਾਂ ਤੇ ਸਬਜ਼ੀਆਂ ਦੀ ਸਪਲਾਈ ਰੋਕ ਦਿੱਤੀ ਜਾਵੇ। ਉਨ੍ਹਾਂ ਨੇ ਅੱਗੇ ਕਿਹਾ ਕਿ ਕਿਸਾਨ ਇੰਨਾ ਹਮਲਾਵਰ ਹੋਵੇਗਾ ਕਿ ਸਰਕਾਰ ਨੂੰ ਸੰਭਾਲਣਾ ਮੁਸ਼ਕਲ ਹੋਵੇਗਾ।

ਕੇਜਰੀਵਾਲ ਨੇ ਕੈਪਟਨ ਨੂੰ ਘੇਰਿਆ, ਕਿਹਾ ਗੰਦੀ ਰਾਜਨੀਤੀ ਬੰਦ ਕਰੋ

ਉਧਰ ਦੂਜੇ ਪਾਸੇ ਹਰ ਲੰਘਦੇ ਦਿਨ ਨਾਲ ਕਿਸਾਨਾਂ ਦੀ ਲਹਿਰ ਲਗਾਤਾਰ ਵਧ ਰਹੀ ਹੈ ਤੇ ਨਵੇਂ ਲੋਕ ਇਸ ਵਿੱਚ ਸ਼ਾਮਲ ਹੋ ਰਹੇ ਹਨ। ਬੁੱਧਵਾਰ ਨੂੰ ਆਲ ਇੰਡੀਆ ਮੋਟਰ ਟ੍ਰਾਂਸਪੋਰਟ ਕਾਂਗਰਸ ਨੇ ਵੀ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਪ੍ਰਵਾਨ ਕਰਦੀ ਤਾਂ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦਿੱਲੀ-ਐਨਸੀਆਰ ਸਮੇਤ ਦੇਸ਼ ਭਰ ਵਿੱਚ ਅੰਦੋਲਨ ਤੇ ਮਾਲ ਦੀ ਸਪਲਾਈ ਬੰਦ ਕਰੇਗੀ।

ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਨੇ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰਦਿਆਂ ਕਿਹਾ ਹੈ ਕਿ ਕਿਸਾਨ ਸਾਡਾ ਅੰਨਦਾਤਾ ਹੈ ਤੇ ਭਾਰਤ ਦੀ ਆਰਥਿਕਤਾ ਦੀ ਰੀੜ ਦੀ ਹੱਡੀ ਵਾਂਗ ਹੈ। ਅਜਿਹੀ ਸਥਿਤੀ ਵਿੱਚ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕਰਨਾ ਸਹੀ ਨਹੀਂ ਹੈ।

ਕਿਸਾਨਾਂ ਵੱਲੋਂ ਸਰਕਾਰ ਦਾ ਪ੍ਰਸਤਾਵ ਰੱਦ, ਸਿੰਘੂ ਹੱਦ 'ਤੇ ਮੀਟਿੰਗ ਮਗਰੋਂ ਐਲਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904