ਰੋਹਤਕ: ਪਿਛਲੇ 65 ਦਿਨਾਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਸ਼ਾਂਤਮਈ ਅੰਦੋਲਨ ਕਰ ਰਹੇ ਹਨ। ਪਰ ਇਸ ਤੋਂ ਪਹਿਲਾਂ 26 ਜਨਵਰੀ ਨੂੰ ਹੋਈ ਟ੍ਰੈਕਟਰ ਪਰੇਡ 'ਚ ਕੁਝ ਸ਼ਰਾਰਤੀ ਅਨਸਰਾਂ ਨੇ ਇਸ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਅਤੇ ਹਿੰਸਕ ਘਟਨਾਵਾਂ ਨੂੰ ਅੰਜਾਮ ਦਿੱਤੀਾ। ਜਿਸ ਤੋਂ ਬਾਅਦ ਇਸ ਅੰਦੋਲਨ ਨੇ ਕਈ ਉਤਾਰ-ਚੜਾਅ ਵੇਖੇ। ਇਸ ਦੇ ਨਾਲ ਹੀ ਹਰਿਆਣਾ 'ਚ ਵੀ ਕਿਸਾਨ ਪਰੇਡ ਦੌਰਾਨ ਹੋਈ ਘਟਨਾ ਮਗਰੋਂ ਖਾਪਾਂ ਦੀ ਪੰਚਾਇਤ ਹੋਈ।
ਦੱਸ ਦਈਏ ਕਿ ਰੋਹਤਕ ਦੇ ਜਾਟ ਭਵਨ 'ਚ ਹੋਈ ਖਾਪਾਂ ਦੀ ਪੰਚਾਇਤ 'ਚ ਕਈ ਖਾਪਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਪੰਚਾਇਤ ਦੀ ਪ੍ਰਧਾਨਗੀ 84 ਖਾਪਾਂ ਦੇ ਪ੍ਰਧਾਨ ਹਰਦੀਪ ਸਿੰਘ ਅਹਿਲਾਵਤ ਨੇ ਕੀਤੀ। ਇਸ ਦੌਰਾਨ ਸਭ ਨੇ ਮਹਿਮਤੀ ਨਾਲ ਫੈਸਲਾ ਲਿਆ ਕਿ ਹਰਿਆਣਾ ਦੀ ਖਾਪਾਂ ਹੁਣ ਇਸ ਕਿਸਾਨ ਅੰਦੋਲਨ ਵਿਚ ਹਿੱਸਾ ਲੈਣਗੇ ਅਤੇ ਕਿਸਾਨਾਂ ਦੀ ਹਮਾਇਤ ਵਿਚ ਟ੍ਰੈਕਟਰ ਟਰਾਲੀ ਦੇ ਨਾਲ ਸਰਹੱਦ 'ਤੇ ਪਹੁੰਚਗੇ।
ਇਹ ਵੀ ਪੜ੍ਹੋ: ਗਿਆਨੀ ਹਰਪ੍ਰੀਤ ਸਿੰਘ ਦਾ ਕਿਸਾਨ ਅੰਦੋਲਨ ਤੇ ਵੱਡਾ ਬਿਆਨ
ਖਾਪ ਪੰਚਾਇਤ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਅਬਾਵਤਾ ਦੇ ਸੂਬਾ ਪ੍ਰਧਾਨ ਅਨਿਲ ਨੰਦਲ ਉਰਫ ਬਿੱਲੂ ਪ੍ਰਧਾਨ ਨੇ ਕਿਹਾ ਕਿ ਕਿਸਾਨ ਸ਼ਾਂਤਮਈ ਹੜਤਾਲ ‘ਤੇ ਬੈਠਾ ਹੈ ਅਤੇ ਇਸ ਦਾ ਸਰਕਾਰ ‘ਤੇ ਕੋਈ ਪ੍ਰਭਾਵ ਨਜ਼ਰ ਨਹੀਂ ਆ ਰਿਹਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਸੀਂ ਸਾਰੇ 26 ਜਨਵਰੀ ਦੀ ਘਟਨਾ ਦੀ ਨਿੰਦਾ ਕਰਦੇ ਹਾਂ ਪਰ ਸਰਕਾਰ ਇਹ ਸਰਕਾਰ ਵੀ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੀ ਸਾਜਿਸ਼ ਸੀ।
ਬੱਲੂ ਪ੍ਰਧਾਨ ਨੇ ਅੱਗੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਇਸ ਘਟਨਾ ਦੀ ਨਿਰਪੱਖ ਜਾਂਚ ਕਰਾਵੇ ਅਤੇ ਇਸ ਦੇ ਸਹੀ ਤੱਥ ਸਾਹਮਣੇ ਆਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹੁਣ ਕਿਸਾਨ ਅੰਦੋਲਨ ਨਿਰਨਾਇਕ ਮੋੜ ‘ਤੇ ਹੈ ਅਤੇ ਇਹ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਤਿੰਨੇਂ ਕਾਨੂੰਨਾਂ ਰੱਦ ਨਹੀਂ ਹੋ ਜਾਂਦੇ।
ਬੱਲੂ ਪ੍ਰਧਾਨ ਨੇ ਖਾਪ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਅੰਦੋਲਨ ਵਿਚ ਹਰ ਘਰ ਤੋਂ ਇਕ-ਆਦਮੀ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਤਾਂ ਜੋ ਅੰਦੋਲਨ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸਦੇ ਨਾਲ ਹੀ ਉਨ੍ਹਾਂ ਨੇ ਗਾਜ਼ੀਪੁਰ ਸਰਹੱਦ 'ਤੇ ਵਾਪਰੀ ਘਟਨਾ ਦੀ ਵੀ ਚਰਚਾ ਕੀਤੀ, ਜਿਸ ਦੀ ਖਾਪ ਪੰਚਾਇਤਾਂ ਦੇ ਨੁਮਾਇੰਦਿਆਂ ਵਲੋਂ ਸਖ਼ਤ ਵਿਰੋਧ ਜਤਾਉਂਦਿਆਂ ਇਸ ਦੀ ਨਿੰਦਾ ਕੀਤੀ ਗਈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904