ਚੰਡੀਗੜ੍ਹ: ਬੀਤੇ ਦਿਨ ਗੁਰੂਗ੍ਰਾਮ ਦੇ ਰਿਆਨ ਇੰਟਰਨੈਸ਼ਨਲ ਸਕੂਲ 'ਚ ਦੂਸਰੀ ਜਮਾਤ ਦੇ ਵਿਦਿਆਰਥੀ ਦੀ ਟਾਇਲਟ 'ਚ ਬੇਰਹਿਮੀ ਨਾਲ ਕੀਤੀ ਗਈ ਹੱਤਿਆ ਦੇ ਮਾਮਲੇ 'ਤੇ ਬੋਲਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਕਾਨੂੰਨ ਮੁਤਾਬਕ ਸਭ ਨੂੰ ਬਣਦੀ ਸਜ਼ਾ ਮਿਲੇਗੀ।
ਦੱਸਣਯੋਗ ਹੈ ਕਿ ਅਸ਼ੋਕ ਨਾਂ ਦੇ ਬੱਸ ਕੰਡਕਟਰ ਨੇ ਆਪਣਾ ਗੁਨਾਹ ਕਬੂਲ ਕਰਦਿਆਂ ਕਿਹਾ ਹੈ ਕਿ ਉਸ ਦਾ ਦਿਮਾਗ ਖ਼ਰਾਬ ਹੋ ਗਿਆ ਸੀ। ਉਹ ਪਖ਼ਾਨੇ ਵਿੱਚ ਸੀ ਤੇ ਇੰਨੇ ਹੀ ਪ੍ਰਦਯੂਮਨ ਉੱਥੇ ਆ ਗਿਆ। ਉਸ ਨੇ ਪਹਿਲਾਂ ਪਖ਼ਾਨੇ ਅੰਦਰ ਬੱਚੇ ਦਾ ਯੌਨ ਸ਼ੋਸ਼ਣ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸ ਦੇ ਰੌਲਾ ਪਾਉਣ 'ਤੇ ਅਸ਼ੋਕ ਨੇ ਉਸ ਦਾ ਗਲਾ ਵੱਢ ਦਿੱਤਾ।
ਜ਼ਿਕਰਯੋਗ ਹੈ ਕਿ ਦੂਜੀ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਪ੍ਰਦਯੂਮਨ ਦਾ ਉਸ ਦੇ ਰਿਆਨ ਇੰਟਰਨੈਸ਼ਨਲ ਸਕੂਲ ਵਿੱਚ ਹੀ ਉਸ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਉਮਰ ਸਿਰਫ ਸੱਤ ਸਾਲ ਸੀ ਤੇ ਵਾਰਦਾਤ ਤੋਂ ਥੋੜ੍ਹਾ ਸਮਾਂ ਪਹਿਲਾਂ ਹੀ ਬੱਚੇ ਦੇ ਮਾਪੇ ਉਸ ਨੂੰ ਸਕੂਲ ਛੱਡ ਕੇ ਗਏ ਸੀ।