ਨਵੀਂ ਦਿੱਲੀ: ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Manoharlal Khattar) ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਕੀਤੀ। ਉਨ੍ਹਾਂ ਗ੍ਰਹਿ ਮੰਤਰੀ ਨਾਲ ਕਿਸਾਨੀ ਅੰਦੋਲਨ, ਮੌਜੂਦਾ ਰਾਜਨੀਤਕ ਸਥਿਤੀ, ਮੰਤਰੀ ਮੰਡਲ ਦੇ ਵਿਸਥਾਰ ਸਮੇਤ ਕਈ ਵਿਸ਼ਿਆਂ 'ਤੇ ਵਿਚਾਰ ਵਟਾਂਦਰੇ ਕੀਤੇ।

ਮੁਲਾਕਾਤ ਤੋਂ ਬਾਅਦ ਖੱਟਰ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਸੰਗਠਨਾਤਮਕ ਮੁੱਦਿਆਂ ਅਤੇ ਕਿਸਾਨ ਅੰਦੋਲਨ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵਿਚਾਰ ਵਟਾਂਦਰੇ ਕੀਤੇ ਗਏ। ਸੰਗਠਨ ਦੇ ਕੰਮਕਾਜ ਨੂੰ ਗਤੀ ਦੇਣ ਲਈ ਵੀ ਵਿਚਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਨਹਾਂ ਦੀ ਗ੍ਰਹਿ ਮੰਤਰੀ ਅਮੀਤ ਸ਼ਾਹ ਨਾਲ ਕਿਸਾਨ ਅੰਦੋਲਨ ਬਾਰੇ ਵੀ ਚਰਚਾ ਹੋਈ। ਖੱਟਰ ਨੇ ਮੌਜੂਦਾ ਸਥਿਤੀ ਬਾਰੇ ਵੀ ਗ੍ਰਹਿ ਮੰਤਰੀ ਨੂੰ ਜਾਣਕਾਰੀ ਦਿੱਤੀ।

ਖੱਟਰ ਨੇ ਬਿਆਨ ਦਿੰਦੇ ਹੋਏ ਕਿਹਾ ਕਿ ਭਵਿੱਖ ਵਿੱਚ ਜੋ ਵੀ ਵਿਅਕਤੀ ਪਬਲਿਕ ਪ੍ਰੋਪਰਟੀ ਨੂੰ ਨੁਕਸਾਨ ਪਹੁੰਚਾਏਗਾ ਉਹ ਹੀ ਉਸਦੀ ਭਰਪਾਈ ਵੀ ਕਰੇਗਾ।ਇਸ ਦੇ ਲਈ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਾਨੂੰਨ ਵੀ ਲਿਆਂਦਾ ਜਾਵੇਗਾ। ਮੰਤਰੀ ਮੰਡਲ ਦੇ ਵਿਸਥਾਰ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਮੰਤਰੀ ਮੰਡਲ ਦਾ ਵਿਸਥਾਰ ਹੋਏਗਾ, ਇਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ।