KIIT ਭੁਵਨੇਸ਼ਵਰ ‘ਚ B.Tech ਦੀ ਨੇਪਾਲੀ ਵਿਦਿਆਰਥਣ ਦਾ ਵਧਿਆ ਵਿਵਾਦ, ਨੇਪਾਲ ਸਰਕਾਰ ਨੇ ਭੇਜੇ ਅਧਿਕਾਰੀ
ਓਡੀਸ਼ਾ ਦੇ ਭੁਵਨੇਸ਼ਵਰ ਵਿੱਚ ਕਲਿੰਗਾ ਇੰਸਟੀਚਿਊਟ ਆਫ਼ ਇੰਡਸਟਰੀਅਲ ਟੈਕਨਾਲੋਜੀ (KIIT) ਵਿੱਚ ਪੜ੍ਹ ਰਹੇ ਇੱਕ ਨੇਪਾਲੀ ਵਿਦਿਆਰਥੀ ਦੀ ਖੁਦਕੁਸ਼ੀ ਤੋਂ ਬਾਅਦ ਮਾਮਲਾ ਭੱਖਦਾ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਨੇਪਾਲ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ।

KIIT Authorities: ਓਡੀਸ਼ਾ ਦੇ ਭੁਵਨੇਸ਼ਵਰ ਵਿੱਚ ਕਲਿੰਗਾ ਇੰਸਟੀਚਿਊਟ ਆਫ਼ ਇੰਡਸਟਰੀਅਲ ਟੈਕਨਾਲੋਜੀ (KIIT) ਵਿੱਚ ਪੜ੍ਹ ਰਹੇ ਇੱਕ ਨੇਪਾਲੀ ਵਿਦਿਆਰਥੀ ਦੀ ਖੁਦਕੁਸ਼ੀ ਤੋਂ ਬਾਅਦ ਮਾਮਲਾ ਭੱਖਦਾ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਨੇਪਾਲ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ।
ਅਜਿਹੀ ਸਥਿਤੀ ਵਿੱਚ ਨੇਪਾਲ ਸਰਕਾਰ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਹੋਇਆਂ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਟਵਿੱਟਰ 'ਤੇ ਪੋਸਟ ਕੀਤਾ ਕਿ ਨੇਪਾਲ ਦੂਤਾਵਾਸ ਨੇ ਘਟਨਾ ਤੋਂ ਪ੍ਰਭਾਵਿਤ ਵਿਦਿਆਰਥੀਆਂ ਦੀ ਕਾਉਂਸਲਿੰਗ ਲਈ ਦਿੱਲੀ ਤੋਂ ਦੋ ਅਧਿਕਾਰੀ ਭੇਜੇ ਹਨ।
ਪ੍ਰਧਾਨ ਮੰਤਰੀ ਓਲੀ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੱਤੀ ਕਿ ਦੂਤਾਵਾਸ ਦੇ ਅਧਿਕਾਰੀਆਂ ਨੂੰ ਭੇਜਣ ਦੇ ਨਾਲ-ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਨੇਪਾਲੀ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਨੇਪਾਲੀ ਵਿਦਿਆਰਥੀਆਂ ਨੂੰ ਇਹ ਵਿਕਲਪ ਦਿੱਤਾ ਗਿਆ ਹੈ ਕਿ ਉਹ ਜਾਂ ਤਾਂ ਆਪਣੇ ਹੋਸਟਲ ਵਿੱਚ ਰਹਿ ਸਕਦੇ ਜਾਂ ਤਾਂ ਆਪਣੇ ਦੇਸ਼ ਵਾਪਸ ਜਾ ਸਕਦੇ। ਇਸ ਦੌਰਾਨ ਨੇਪਾਲ ਦੇ ਵਿਦੇਸ਼ ਮੰਤਰੀ ਅਰਜੁਨ ਰਾਣਾ ਦੇਉਬਾ ਨੇ ਵੀ ਕਿਹਾ ਕਿ ਨੇਪਾਲ ਸਰਕਾਰ ਇਸ ਘਟਨਾ ਸਬੰਧੀ ਭਾਰਤ ਸਰਕਾਰ ਅਤੇ ਓਡੀਸ਼ਾ ਸਰਕਾਰ ਦੇ ਸੰਪਰਕ ਵਿੱਚ ਹੈ।
ਜ਼ਬਰਦਸਤੀ ਹੋਸਟਲ ਖਾਲੀ ਕਰਨ ਦਾ ਦੋਸ਼
ਇਸ ਘਟਨਾ ਤੋਂ ਬਾਅਦ ਕੈਂਪਸ ਵਿੱਚ ਭਾਰੀ ਤਣਾਅ ਪੈਦਾ ਹੋ ਗਿਆ ਅਤੇ ਨੇਪਾਲੀ ਵਿਦਿਆਰਥੀਆਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਕੁਝ ਵਿਦਿਆਰਥੀਆਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਜ਼ਬਰਦਸਤੀ ਹੋਸਟਲ ਖਾਲੀ ਕਰਨ ਲਈ ਕਿਹਾ ਗਿਆ ਅਤੇ ਰੇਲਵੇ ਸਟੇਸ਼ਨ 'ਤੇ ਛੱਡ ਦਿੱਤਾ ਗਿਆ। ਇੱਕ ਵਿਦਿਆਰਥੀ ਨੇ ਮੀਡੀਆ ਨੂੰ ਦੱਸਿਆ ਕਿ ਉਹ 28 ਫਰਵਰੀ ਨੂੰ ਹੋਣ ਵਾਲੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਸਨ, ਪਰ ਅਚਾਨਕ ਉਨ੍ਹਾਂ ਨੂੰ ਹੋਸਟਲ ਵਿੱਚੋਂ ਬਾਹਰ ਕੱਢ ਦਿੱਤਾ ਗਿਆ। ਹਾਲਾਂਕਿ, KIIT ਪ੍ਰਸ਼ਾਸਨ ਨੇ ਕਿਹਾ ਕਿ ਸਥਿਤੀ ਨੂੰ ਦੇਖਦੇ ਹੋਇਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਘਰਾਂ ਨੂੰ ਭੇਜ ਦਿੱਤਾ ਗਿਆ ਹੈ ਅਤੇ ਇਸ ਸਮੇਂ ਕੈਂਪਸ ਵਿੱਚ ਸ਼ਾਂਤੀ ਹੈ।
ਭਾਰਤੀ ਦੂਤਾਵਾਸ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ
ਇਸ ਘਟਨਾ ਦੇ ਖਿਲਾਫ ਕਾਠਮੰਡੂ ਵਿੱਚ ਭਾਰਤੀ ਦੂਤਾਵਾਸ ਦੇ ਬਾਹਰ ਵੀ ਵਿਰੋਧ ਪ੍ਰਦਰਸ਼ਨ ਕੀਤੇ ਗਏ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਤਖ਼ਤੀਆਂ ਫੜੀਆਂ ਹੋਈਆਂ ਸਨ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ ਅਤੇ ਨੇਪਾਲ ਸਰਕਾਰ ਨੂੰ ਇਸ ਮਾਮਲੇ ਵਿੱਚ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ ਸੀ। ਇਸ ਵਿਰੋਧ ਪ੍ਰਦਰਸ਼ਨ ਕਾਰਨ ਨੇਪਾਲ ਵਿੱਚ ਇਸ ਘਟਨਾ ਪ੍ਰਤੀ ਡੂੰਘੀ ਨਾਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ।
ਇਸ ਮਾਮਲੇ ਨੂੰ ਲੈ ਕੇ ਨੇਪਾਲ ਸਰਕਾਰ ਅਤੇ ਭਾਰਤੀ ਅਧਿਕਾਰੀਆਂ ਵਿਚਕਾਰ ਲਗਾਤਾਰ ਗੱਲਬਾਤ ਚੱਲ ਰਹੀ ਹੈ। ਨੇਪਾਲ ਦੂਤਾਵਾਸ ਨੇ ਸਪੱਸ਼ਟ ਕੀਤਾ ਹੈ ਕਿ ਉਹ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਲੋੜ ਪੈਣ 'ਤੇ ਵਾਧੂ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ। ਇਸ ਵੇਲੇ, ਦੋਵਾਂ ਦੇਸ਼ਾਂ ਦੇ ਅਧਿਕਾਰੀ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਮਿਲ ਕੇ ਕੰਮ ਕਰ ਰਹੇ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
