ਕਿਨੌਰ: ਹਿਮਾਚਲ ਪ੍ਰਦੇਸ਼ ਦੇ ਕਿਨੌਰ ‘ਚ ਵੱਡਾ ਹਾਦਸਾ ਹੋਇਆ ਹੈ। ਸਾਂਗਲਾ ਘਾਟੀ ‘ਚ ਪੁਲ ਟੁੱਟਣ ਦੀ ਵਜ੍ਹਾ ਨਾਲ ਸੱਤ ਲੋਕਾਂ ਦੀ ਮੌਤ ਹੋ ਗਈ ਹੈ। ਸਾਂਗਲਾ ਜਾ ਰਹੀ ਸੈਲਾਨੀਆਂ ਨਾਲ ਭਰੀ ਗੱਡੀ ਲੈਂਡਸਲਾਈਡ ਦੀ ਲਪੇਟ ‘ਚ ਆ ਗਈ। ਸੈਲਾਨੀ ਛੱਤੀਸਗੜ੍ਹ ਦੇ ਦੱਸੇ ਜਾ ਰਹੇ ਹਨ।

ਮਰਨ ਵਾਲਿਆਂ ਦਾ ਅੰਕੜਾ ਹੋਰ ਵਧ ਸਕਦਾ ਹੈ। ਪੁਲਿਸ ਤੇ ਪ੍ਰਸ਼ਾਸਨ ਦੀ ਟੀਮ ਮੌਕੇ ਲਈ ਰਵਾਨਾ ਹੋ ਗਈ ਹੈ। ਜਾਣਕਾਰੀ ਮੁਤਾਬਕ ਟੈਂਪੂ ਟਰੈਵਲਰ ਚ 11 ਲੋਕ ਸਵਾਰ ਸਨ। ਜਿਨ੍ਹਾਂ ‘ਚੋਂ 9 ਦੀ ਮੌਤ ਹੋ ਗਈ। ਜਦਕਿ ਤਿੰਨ ਜ਼ਖਮੀ ਹਨ।