ਕਿਰਨ ਬੇਦੀ ਨੂੰ ਪੁੱਡੂਚੇਰੀ ਦੇ ਉਪਰਾਜਪਾਲ ਦੇ ਅਹੁਦੇ ਤੋਂ ਹਟਾਇਆ
ਨਵੀਂ ਦਿੱਲੀ: ਕਿਰਨ ਬੇਦੀ ਨੂੰ ਪੁੱਡੂਚੇਰੀ ਦੇ ਉਪਰਾਜਪਾਲ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਤੇਲੰਗਾਨਾ ਦੇ ਰਾਜਪਾਲ ਤਮਿਲਸਾਈ ਸੁੰਦਰਰਾਜਨ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਕਿਰਨ ਬੇਦੀ ਨੂੰ 29 ਮਈ, 2016 ਨੂੰ ਉਪ ਰਾਜਪਾਲ ਨਿਯਕਤ ਕੀਤਾ ਗਿਆ ਸੀ।
ਦੱਸ ਦੇਈਏ ਪੁੱਡੂਚੇਰੀ ਦੀ ਕਾਂਗਰਸ ਸਰਕਾਰ ਤੇ ਕਿਰਨ ਬੇਦੀ 'ਚ ਲੰਬੇ ਸਮੇਂ ਤੋਂ ਟਕਰਾਅ ਚੱਲ ਰਿਹਾ ਸੀ। ਮੁੱਖ ਮੰਤਰੀ ਵੀ.ਨਾਰਾਇਣਸਵਾਮੀ ਨੇ 10 ਫਰਵਰੀ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਪੱਤਰ ਸੌਂਪਦਿਆਂ ਅਪੀਲ ਕੀਤੀ ਸੀ ਕਿ ਸਾਬਕਾ ਆਈਪੀਐਸ ਨੂੰ ਵਾਪਸ ਬੁਲਾ ਲਿਆ ਜਾਵੇ। ਉਨ੍ਹਾ ਦਾਅਵਾ ਕੀਤਾ ਕਿ ਉਹ 'ਤੁਗਲਕ ਦਰਬਾਰ' ਚਲਾ ਰਹੀ ਹੈ।