Farmer Protest: ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕਰੀਬ ਦੋ ਹਫ਼ਤਿਆਂ ਤੋਂ ਕਿਸਾਨਾਂ ਦਾ ਧਰਨਾ ਜਾਰੀ ਹੈ। ਸਰਕਾਰ ਨਾਲ ਕਈ ਦੌਰ ਦੀਆਂ ਮੀਟਿੰਗਾਂ ਤੋਂ ਬਾਅਦ ਵੀ ਕੋਈ ਹੱਲ ਨਿਕਲਦਾ ਨਜ਼ਰ ਨਹੀਂ ਆ ਰਿਹਾ। ਅਜਿਹੇ 'ਚ ਸੋਮਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨਾਲ ਮਿਲ ਕੇ ਮੇਹਦੀਪੁਰ ਬਾਂਗਰ ਤੋਂ ਫਲੇਦਾ ਕੱਟ ਤੱਕ ਟਰੈਕਟਰ ਮਾਰਚ ਕੱਢਿਆ ਪਰ ਯਮੁਨਾ ਐਕਸਪ੍ਰੈੱਸ ਵੇਅ 'ਤੇ ਆਗਰਾ ਵੱਲ ਜਾਣ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਪੁਲਸ ਨੇ ਰੋਕ ਲਿਆ। 






ਪੁਲੀਸ ਵੱਲੋਂ ਰੋਕੇ ਜਾਣ ਮਗਰੋਂ ਕਿਸਾਨ ਉਥੇ ਹੀ ਹੜਤਾਲ ’ਤੇ ਬੈਠ ਗਏ। ਕਿਸਾਨਾਂ ਦੇ ਇਸ ਰੁਖ ਤੋਂ ਬਾਅਦ ਯਮੁਨਾ ਐਕਸਪ੍ਰੈਸ ਵੇਅ 'ਤੇ ਜਾਮ ਲੱਗ ਗਿਆ। ਮੌਕੇ 'ਤੇ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਹੈ।


ਪੁਲਿਸ ਨੇ ਰੋਕਿਆ ਤਾਂ ਕਿਸਾਨਾਂ ਨੇ ਲਾਇਆ ਜਾਮ


500 ਦੇ ਕਰੀਬ ਟਰੈਕਟਰ ਅਤੇ ਸੈਂਕੜੇ ਕਿਸਾਨ ਗੌਤਮ ਬੁੱਧ ਨਗਰ ਦੇ ਪਿੰਡ ਮਹਿੰਦੀਪੁਰ ਬਾਂਗਰ ਪੁੱਜੇ ਹਨ। ਇੱਥੇ ਬੀਕੇਯੂ ਦੀ ਅਗਵਾਈ ਵਿੱਚ ਜਥੇਬੰਦੀ ਦੇ ਵਰਕਰਾਂ ਨੇ ਸੜਕ ਜਾਮ ਕਰ ਦਿੱਤੀ। ਹਾਲਾਂਕਿ ਸੜਕ ਦਾ ਇੱਕ ਪਾਸਾ ਖੁੱਲ੍ਹਾ ਰੱਖਿਆ ਗਿਆ ਹੈ। ਜਦਕਿ ਦੂਜੇ ਪਾਸੇ ਕਿਸਾਨ ਪੱਕੇ ਪੈਰੀਂ ਖੜ੍ਹੇ ਹਨ। ਇੱਥੇ ਕਿਸਾਨਾਂ ਦਾ ਪ੍ਰਦਰਸ਼ਨ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਜਾਰੀ ਰਹੇਗਾ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ