ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਹੁਣ ਮੁੜ ਰਫਤਾਰ ਫੜੇਗਾ। ਕਿਸਾਨ ਇਸ ਲਈ ਪੁਖਤਾ ਤਿਆਰੀ ਕਰ ਰਹੇ ਹਨ। ਇਸ ਲਈ ਸੰਯੁਕਤ ਕਿਸਾਨ ਮੋਰਚਾ (SKM) ਦੀ ਅਹਿਮ ਮੀਟਿੰਗ ਅੱਜ ਬਾਅਦ ਦੁਪਹਿਰ 3 ਵਜੇ ਕੁੰਡਲੀ ਸਰਹੱਦ 'ਤੇ ਹੋ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਕਿਸਾਨ ਅੰਦੋਲਨ ਦੇ ਇੱਕ ਸਾਲ ਪੂਰਾ ਹੋਣ ਤੋਂ ਪਹਿਲਾਂ ਹੋਣ ਜਾ ਰਹੀ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ। ਕਿਸਾਨ ਲੀਡਰ ਮਨਜੀਤ ਰਾਏ ਨੇ ਦੱਸਿਆ ਹੈ ਕਿ ਸਰਕਾਰ ਨੂੰ ਝੁਕਾਉਣ ਲਈ ਕੁਝ ਖਾਸ ਫੈਸਲੇ ਲੈਣ ਦੀ ਲੋੜ ਹੈ।


ਦੱਸ ਦਈਏ ਕਿ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ 26 ਨਵੰਬਰ 2020 ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਲਗਾਤਾਰ ਅੰਦੋਲਨ ਕਰ ਰਹੇ ਹਨ। 22 ਜਨਵਰੀ ਤੱਕ ਕਿਸਾਨਾਂ ਤੇ ਸਰਕਾਰ ਵਿਚਾਲੇ ਕਈ ਦੌਰ ਦੀਆਂ ਮੀਟਿੰਗਾਂ ਹੋਈਆਂ ਪਰ ਉਸ ਮਗਰੋਂ ਸਰਕਾਰ ਨੇ ਗੱਲਬਾਤ ਬੰਦ ਕਰ ਦਿੱਤੀ। 26 ਜਨਵਰੀ ਨੂੰ ਲਾਲ ਕਿਲੇ ਦੀ ਘਟਨਾ ਤੋਂ ਬਾਅਦ ਸਰਕਾਰ ਤੇ ਕਿਸਾਨਾਂ ਵਿਚਾਲੇ ਪੈਦਾ ਹੋਇਆ ਡੈੱਡਲਾਕ ਅੱਜ ਤੱਕ ਖਤਮ ਨਹੀਂ ਹੋਇਆ। ਸਰਕਾਰ ਵੱਲੋਂ ਗੱਲਬਾਤ ਲਈ ਕੋਈ ਸੱਦਾ ਨਹੀਂ ਆਇਆ ਜਿਸ ਕਾਰਨ ਹੁਣ ਕਿਸਾਨ ਨਾਰਾਜ਼ ਹਨ।


ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨੂੰ ਝੁਕਾਉਣ ਲਈ ਹੁਣ ਕਿਸਾਨਾਂ ਨੂੰ ਆਪਣਾ ਸੰਘਰਸ਼ ਹੋਰ ਤੇਜ਼ ਕਰਨਾ ਪਵੇਗਾ। ਅਜਿਹੇ 'ਚ ਉਹ ਖੁਦ 9 ਨਵੰਬਰ ਨੂੰ ਕੁੰਡਲੀ ਬਾਰਡਰ 'ਤੇ ਹੋਣ ਵਾਲੀ ਬੈਠਕ 'ਚ ਕੇਜੀਪੀ ਨੂੰ ਬੰਦ ਕਰਨ ਦਾ ਪ੍ਰਸਤਾਵ ਕਰਨਗੇ। ਇਸ ਤੋਂ ਇਲਾਵਾ ਕਈ ਸਖ਼ਤ ਫੈਸਲੇ ਲਏ ਜਾ ਸਕਦੇ ਹਨ।


ਉਨ੍ਹਾਂ ਕਿਹਾ ਕਿ ਬੀਕੇਯੂ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਵੀ ਮੋਰਚੇ ਨੂੰ ਸਲਾਹ ਦਿੱਤੀ ਹੈ ਕਿ ਕਿਸਾਨ ਹੁਣ ਦਿੱਲੀ ਦੀਆਂ ਹੱਦਾਂ ਦੀ ਬਜਾਏ ਦਿੱਲੀ ਵਿੱਚ ਦਾਖਲ ਹੋਣ ਤੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇਣ। ਜੇਕਰ ਸਰਕਾਰ ਸਰਹੱਦਾਂ ਨੂੰ ਖੋਲ੍ਹਣਾ ਚਾਹੁੰਦੀ ਹੈ ਤਾਂ ਕਿਸਾਨਾਂ ਨੂੰ ਦਿੱਲੀ ਵਿੱਚ ਦਾਖਲ ਹੋ ਕੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਤੇ ਸੰਸਦ ਦਾ ਘਿਰਾਓ ਕਰਨ ਦਾ ਮੌਕਾ ਵੀ ਹੈ।


ਇਹ ਵੀ ਪੜ੍ਹੋ: Cheapest Smartphone: ਸ਼ਾਨਦਾਰ ਫੀਚਰਜ਼ ਨਾਲ ਲੈਸ ਸਭ ਤੋਂ ਸਸਤੇ ਸਮਾਰਟਫ਼ੋਨ, JioPhone Next ਤੋਂ ਵੀ ਘੱਟ ਕੀਮਤ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904