ਪੜਚੋਲ ਕਰੋ

Kisan Mahapanchayat: ਖੇਤੀ ਕਾਨੂੰਨ ਦੀ ਵਾਪਸੀ ਤੋਂ ਬਾਅਦ ਲਖਨਊ 'ਚ ਕਿਸਾਨਾਂ ਦਾ ਸ਼ਕਤੀ ਪ੍ਰਦਰਸ਼ਨ

Kisan Mahapanchayat: ਰੈਲੀ ਦਾ ਸਭ ਤੋਂ ਵੱਡਾ ਮੁੱਦਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਟੈਨੀ ਦੀ ਗ੍ਰਿਫ਼ਤਾਰੀ ਦੀ ਮੰਗ ਹੈ। ਇਸ ਦੇ ਨਾਲ ਹੀ SKM ਅਗਲੇ ਕਦਮਾਂ ਬਾਰੇ ਫੈਸਲਾ ਕਰਨ ਲਈ 27 ਨਵੰਬਰ ਨੂੰ ਇੱਕ ਹੋਰ ਮੀਟਿੰਗ 'ਚ ਕਰੇਗੀ।

Kisan Mahapanchayat: ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ (SKM) ਨੇ ਸੋਮਵਾਰ ਨੂੰ ਲਖਨਊ 'ਚ ਕਿਸਾਨ ਮਹਾਪੰਚਾਇਤ ਬੁਲਾਈ ਹੈ। ਲਖਨਊ ਦੇ ਈਕੋ ਗਾਰਡਨ (ਪੁਰਾਣੀ ਜੇਲ੍ਹ) ਬੰਗਲਾ ਬਾਜ਼ਾਰ ਵਿਖੇ ਆਯੋਜਿਤ, ਸਵੇਰੇ 10 ਵਜੇ ਸ਼ੁਰੂ ਹੋਵੇਗਾ। ਇਸ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ, ਦਰਸ਼ਨ ਪਾਲ, ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ ਸਮੇਤ ਕਈ ਕਿਸਾਨ ਆਗੂ ਹਾਜ਼ਰ ਹੋਣਗੇ।

ਚੱਲੋ ਲਖਨਊ-ਚਲੋ ਲਖਨਊ- ਰਾਕੇਸ਼ ਟਿਕੈਤ

ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਕਿਸਾਨ ਮਹਾਪੰਚਾਇਤ 'ਚ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਐਤਵਾਰ ਨੂੰ 'ਚਲੋ ਲਖਨਊ-ਚਲੋ ਲਖਨਊ' ਦੇ ਨਾਅਰੇ ਨਾਲ ਟਵੀਟ ਕੀਤਾ, ''ਸਰਕਾਰ ਵੱਲੋਂ ਜਿਨ੍ਹਾਂ ਖੇਤੀ ਸੁਧਾਰਾਂ ਦੀ ਗੱਲ ਕੀਤੀ ਜਾ ਰਹੀ ਹੈ, ਉਹ ਫਰਜ਼ੀ ਅਤੇ ਨਕਲੀ ਹਨ। ਇਨ੍ਹਾਂ ਸੁਧਾਰਾਂ ਨਾਲ ਕਿਸਾਨਾਂ ਦੀ ਦੁਰਦਸ਼ਾ ਰੁਕਣ ਵਾਲੀ ਨਹੀਂ ਹੈ। ਸਭ ਤੋਂ ਵੱਡਾ ਸੁਧਾਰ ਖੇਤੀਬਾੜੀ ਅਤੇ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦਾ ਕਾਨੂੰਨ ਬਣਾਉਣਾ ਹੋਵੇਗਾ।"

ਐਤਵਾਰ ਨੂੰ ਟਿਕੈਤ ਨੇ ਕਿਹਾ ਕਿ ਰੈਲੀ ਦਾ ਸਭ ਤੋਂ ਵੱਡਾ ਮੁੱਦਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਟੈਨੀ ਦੀ ਗ੍ਰਿਫਤਾਰੀ ਦੀ ਮੰਗ ਹੈ। ਇਸ ਤੋਂ ਇਲਾਵਾ ਕੁਝ ਹੋਰ ਮੁੱਦੇ ਹਨ। ਇਸ ਦੇ ਨਾਲ ਹੀ ਐਸਕੇਐਮ ਅਗਲੇ ਕਦਮਾਂ ਬਾਰੇ ਫੈਸਲਾ ਲੈਣ ਲਈ 27 ਨਵੰਬਰ ਨੂੰ ਇੱਕ ਹੋਰ ਮੀਟਿੰਗ ਕਰੇਗੀ, ਜਦੋਂ ਕਿ 29 ਨਵੰਬਰ ਨੂੰ ਕਿਸਾਨਾਂ ਦਾ ਸੰਸਦ ਵੱਲ ਮਾਰਚ ਨਿਰਧਾਰਤ ਪ੍ਰੋਗਰਾਮ ਮੁਤਾਬਕ ਹੋਵੇਗਾ।

ਐਤਵਾਰ ਨੂੰ ਮੀਟਿੰਗ ਤੋਂ ਬਾਅਦ ਸਿੰਘੂ ਬਾਰਡਰ 'ਤੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ 'ਤੇ ਚਰਚਾ ਕੀਤੀ | ਇਸ ਤੋਂ ਬਾਅਦ ਕੁਝ ਫੈਸਲੇ ਲਏ ਗਏ। SKM ਦੇ ਪਹਿਲਾਂ ਤੋਂ ਨਿਰਧਾਰਤ ਪ੍ਰੋਗਰਾਮ ਪਹਿਲਾਂ ਵਾਂਗ ਹੀ ਜਾਰੀ ਰਹਿਣਗੇ। 22 ਨਵੰਬਰ ਨੂੰ ਲਖਨਊ 'ਚ ਕਿਸਾਨ ਪੰਚਾਇਤ, 26 ਨਵੰਬਰ ਨੂੰ ਸਾਰੀਆਂ ਸਰਹੱਦਾਂ 'ਤੇ ਮੀਟਿੰਗ ਅਤੇ 29 ਨਵੰਬਰ ਨੂੰ ਸੰਸਦ ਵੱਲ ਮਾਰਚ ਹੋਵੇਗਾ।

ਪਾਰਲੀਮੈਂਟ ਵੱਲ ਟਰੈਕਟਰ ਮਾਰਚ ਦਾ ਪ੍ਰਸਤਾਵ

ਪ੍ਰਦਰਸ਼ਨ ਕਰ ਰਹੀਆਂ ਕਿਸਾਨ ਯੂਨੀਅਨਾਂ ਦੇ ਮੁੱਖ ਸੰਗਠਨ ਐਸਕੇਐਮ ਨੇ ਅਗਲੇ ਕਦਮ ਬਾਰੇ ਫੈਸਲਾ ਲੈਣ ਲਈ ਐਤਵਾਰ ਸਵੇਰੇ ਮੀਟਿੰਗ ਕੀਤੀ। ਇਨ੍ਹਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦਾ ਮੁੱਦਾ ਅਤੇ ਆਗਾਮੀ ਸਰਦ ਰੁੱਤ ਸੈਸ਼ਨ ਦੌਰਾਨ ਸੰਸਦ ਤੱਕ ਪ੍ਰਸਤਾਵਿਤ ਟਰੈਕਟਰ ਮਾਰਚ ਸ਼ਾਮਲ ਹੈ। ਕਿਸਾਨ ਆਗੂ ਆਪਣੇ ਸਟੈਂਡ 'ਤੇ ਅੜੇ ਹਨ ਕਿ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਚਨਚੇਤ ਐਲਾਨ ਤੋਂ ਬਾਅਦ ਸੰਸਦ ਵਿਚ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰਸਮੀ ਤੌਰ 'ਤੇ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਵਿਧਾਨਕ ਗਾਰੰਟੀ ਅਤੇ ਬਿਜਲੀ ਸੋਧ ਨੂੰ ਵਾਪਸ ਲੈਣ ਦੀਆਂ ਉਨ੍ਹਾਂ ਦੀਆਂ ਹੋਰ ਮੰਗਾਂ ਨੂੰ ਮਨ ਨਹੀਂ ਲੈਂਦੇ ਉਦੋਂ ਤੱਕ ਦਿੱਲੀ ਦੇ ਸਰਹੱਦੀ ਖੇਤਰਾਂ 'ਚ ਅੰਦੋਲਨ ਜਾਰੀ ਰਹੇਗਾ।

ਇਹ ਵੀ ਪੜ੍ਹੋ: Pathankot Grenade Attack : ਪਠਾਨਕੋਟ 'ਚ ਧੀਰਾ ਪੁਲ ਨੇੜੇ ਫੌਜ ਦੇ ਤ੍ਰਿਵੇਣੀ ਦੁਆਰ ਗੇਟ 'ਤੇ ਗ੍ਰੇਨੇਡ ਅਟੈਕ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

Jagjit Dhallewal | ਡੱਲੇਵਾਲ ਨੇ ਲਿਖੀ PM Narendera Modi ਨੂੰ ਇੱਕ ਹੋਰ ਚਿੱਠੀGangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget