ਮੋਦੀ ਤੇ ਯੋਗੀ ਸਰਕਾਰ ਲਈ ਨਵੀਂ ਮੁਸੀਬਤ, ਹੁਣ ਲਖੀਮਪੁਰ 'ਚ 20 ਰਾਜਾਂ ਦੇ ਹਜ਼ਾਰਾਂ ਕਿਸਾਨਾਂ ਨੇ ਖੋਲ੍ਹਿਆ ਮੋਰਚਾ
ਨਵੀਂ ਦਿੱਲੀ: ਕੇਂਦਰ ਦੀ ਮੋਦੀ ਸਰਕਾਰ ਤੇ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਲਈ ਨਹੀਂ ਮੁਸੀਬਤ ਖੜ੍ਹੀ ਹੋ ਗਈ ਹੈ। ਉੱਤਰ ਪ੍ਰਦੇਸ਼ ਦੇ ਲਖੀਮਪੁਰ 'ਚ 20 ਰਾਜਾਂ ਦੇ ਹਜ਼ਾਰਾਂ ਕਿਸਾਨਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ।
Farmer Protest against Modi Government in Lakhimpur: ਕੇਂਦਰ ਦੀ ਮੋਦੀ ਸਰਕਾਰ ਤੇ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਲਈ ਨਹੀਂ ਮੁਸੀਬਤ ਖੜ੍ਹੀ ਹੋ ਗਈ ਹੈ। ਉੱਤਰ ਪ੍ਰਦੇਸ਼ ਦੇ ਲਖੀਮਪੁਰ 'ਚ 20 ਰਾਜਾਂ ਦੇ ਹਜ਼ਾਰਾਂ ਕਿਸਾਨਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਬੇਸ਼ੱਕ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਤਿੰਨ ਦਿਨ ਦਾ ਧਰਨਾ ਦਿੱਤਾ ਜਾ ਰਿਹਾ ਹੈ ਪਰ ਇਹ ਸੰਘਰਸ਼ ਹੋਰ ਲੰਬਾ ਹੋ ਸਕਦਾ ਹੈ।
ਉਧਰ, ਉੱਤਰ ਪ੍ਰਦੇਸ਼ ਸਰਕਾਰ ਧਰਨੇ ਨੂੰ ਲੈ ਕੇ ਪੂਰਾ ਤਰ੍ਹਾਂ ਚੌਕਸ ਹੈ। ਖੁਫੀਆ ਏਜੰਸੀਆਂ ਵੱਲੋਂ ਪਲ-ਪਲ ਦੀ ਖਬਰ ਰੱਖੀ ਜਾ ਰਹੀ ਹੈ। ਸਰਕਾਰ ਧਰਨੇ ਪ੍ਰਤੀ ਸਖਤੀ ਦੇ ਰੌਂਅ ਵਿੱਚ ਵੀ ਦਿਖਾਈ ਦੇ ਰਹੀ ਹੈ। ਸਰਕਾਰ ਨੇ ਧਰਨੇ ਦਾ ਇਜਾਜ਼ਤ ਦੇਣ ਤੋਂ ਵੀ ਇਨਕਾਰ ਕਰ ਦਿੱਤਾ ਸੀ ਪਰ ਕਿਸਾਨਾਂ ਨੇ ਬਗੈਰ ਕਿਸੇ ਪ੍ਰਵਾਹ ਧਰਨਾ ਸ਼ੁਰੂ ਕਰ ਦਿੱਤਾ ਹੈ।
ਇਸ ਬਾਰੇ ਜ਼ਿਲ੍ਹਾ ਮੈਜਿਸਟਰੇਟ ਮਹਿੰਦਰ ਬਹਾਦੁਰ ਸਿੰਘ ਨੇ ਕਿਹਾ ਹੈ ਕਿ ਪ੍ਰਸ਼ਾਸਨ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਧਰਨਾ ਦੇਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਧਰਨਾ ਜਨਤਕ ਸਥਾਨ ’ਤੇ ਦਿੱਤਾ ਜਾ ਰਿਹਾ ਹੈ ਤੇ ਇਹ ਆਮ ਲੋਕਾਂ ਲਈ ਰੁਕਾਵਟ ਪੈਦਾ ਕਰੇਗਾ। ਉਨ੍ਹਾਂ ਕਿਹਾ ਕਿ ਮਹਾਮਾਰੀ ਕਾਰਨ ਵੀ ਇਕੱਠ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਦੱਸ ਦਈਏ ਕਿ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਨੂੰ ਮੰਤਰੀ ਮੰਡਲ ’ਚੋਂ ਬਰਖ਼ਾਸਤ ਕਰਵਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨਾਂ ਦਾ ਲਖੀਮਪੁਰ ਸ਼ਹਿਰ ਦੀ ਰਾਜਾਪੁਰ ਮੰਡੀ ਸਮਿਤੀ ’ਚ ਤਿੰਨ ਰੋਜ਼ਾ ਧਰਨਾ ਵੀਰਵਾਰ ਤੋਂ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੀਆਂ ਮੰਗਾਂ ਵਿੱਚ ਪਿਛਲੇ ਸਾਲ ਅਕਤੂਬਰ ਵਿੱਚ ਜ਼ਿਲ੍ਹੇ ਦੇ ਤਿਕੁਨੀਆ ਖੇਤਰ ਵਿੱਚ ਹੋਈ ਹਿੰਸਾ ਦੇ ਸਬੰਧ ਵਿੱਚ ਜੇਲ੍ਹ ਵਿੱਚ ਬੰਦ ਚਾਰ ਕਿਸਾਨਾਂ ਦੀ ਰਿਹਾਈ ਵੀ ਸ਼ਾਮਲ ਹੈ।
ਮਿਸ਼ਰਾ ਦਾ ਪੁੱਤਰ ਆਸ਼ੀਸ਼ ਮਿਸ਼ਰਾ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਵਿੱਚੋਂ ਇੱਕ ਹੈ ਜਿਸ ਵਿੱਚ ਚਾਰ ਕਿਸਾਨਾਂ ਅਤੇ ਇਕ ਪੱਤਰਕਾਰ ਦੀ ਮੌਤ ਹੋਈ ਸੀ। ਧਰਨੇ ਵਿੱਚ ਯੂਪੀ ਤੋਂ ਇਲਾਵਾ ਪੰਜਾਬ, ਹਰਿਆਣਾ, ਮੱਧ ਪ੍ਰਦੇਸ਼, ਉੱਤਰਾਖੰਡ, ਮੱਧ ਪ੍ਰਦੇਸ਼ ਸਮੇਤ ਕਰੀਬ 20 ਰਾਜਾਂ ਦੇ ਹਜ਼ਾਰਾਂ ਕਿਸਾਨ ਸ਼ਾਮਲ ਹਨ।