Kolkata Airport Fire Update: ਕੋਲਕਾਤਾ ਦੇ ਹਵਾਈ ਅੱਡੇ ਦੇ ਅੰਦਰ ਬੁੱਧਵਾਰ (14 ਜੂਨ) ਰਾਤ ਨੂੰ ਭਿਆਨਕ ਅੱਗ ਲੱਗ ਗਈ। ਟਰਮੀਨਲ ਦੇ ਅੰਦਰੋਂ ਸਾਰੇ ਯਾਤਰੀਆਂ ਨੂੰ ਕੱਢਣ ਲਈ ਏਅਰਪੋਰਟ ਦੇ ਅਧਿਕਾਰੀਆਂ ਦੇ ਪਹੁੰਚਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਅੱਗ 'ਤੇ ਕਾਬੂ ਪਾਉਣ ਦਾ ਕੰਮ ਜਾਰੀ ਹੈ।
ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਅੱਗ ਕਰੀਬ 9.12 ਵਜੇ ਲੱਗੀ, ਜਿਸ ਤੋਂ ਬਾਅਦ ਯਾਤਰੀਆਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਏਅਰਪੋਰਟ ਅਥਾਰਟੀ ਆਫ਼ ਇੰਡੀਆ ਨੇ ਦੱਸਿਆ ਕਿ ਨੇਤਾਜੀ ਸੁਭਾਸ਼ ਚੰਦਰ ਬੋਸ ਇੰਟਰਨੈਸ਼ਨਲ (ਐਨਐਸਸੀਬੀਆਈ) ਏਅਰਪੋਰਟ ਕੋਲਕਾਤਾ ਦੇ ਚੈਕ-ਇਨ ਏਰੀਆ ਪੋਰਟਲ ਡੀ 'ਤੇ ਰਾਤ ਕਰੀਬ 9.12 ਵਜੇ ਮਾਮੂਲੀ ਅੱਗ ਅਤੇ ਧੂੰਆਂ ਨਿਕਲਿਆ। ਇਸ ਨੂੰ ਰਾਤ 9.40 ਵਜੇ ਤੱਕ ਕਾਬੂ ਕਰ ਲਿਆ ਗਿਆ। ਇਸ ਦੇ ਨਾਲ ਹੀ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਚੈਕ-ਇਨ ਖੇਤਰ ਵਿੱਚ ਧੂੰਏਂ ਦੀ ਮੌਜੂਦਗੀ ਕਾਰਨ ਪ੍ਰਕਿਰਿਆ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਹੁਣ ਕੰਮ ਮੁੜ ਸ਼ੁਰੂ ਹੋ ਗਿਆ ਹੈ।