NTF First Meeting: ਬਣਦਿਆਂ ਹੀ ਐਕਸ਼ਨ 'ਚ ਆਈ NTF, ਡਾਕਟਰਾਂ ਦੀ ਸੁਰੱਖਿਆ ਲਈ ਬਣਾਇਆ ਆਹ ਪਲਾਨ
Doctor Rape Case: ਕੋਲਕਾਤਾ ਵਿੱਚ ਇੱਕ ਟ੍ਰੇਨੀ ਡਾਕਟਰ ਦੇ ਬਲਾਤਕਾਰ-ਕਤਲ ਮਾਮਲੇ ਦੀ ਸੁਣਵਾਈ ਕਰਦਿਆਂ ਹੋਇਆਂ ਸੁਪਰੀਮ ਕੋਰਟ ਨੇ ਡਾਕਟਰਾਂ ਦੀ ਸੁਰੱਖਿਆ ਲਈ NTF ਬਣਨ ਕਰਨ ਦਾ ਹੁਕਮ ਦਿੱਤਾ ਸੀ। ਇਸ ਤੋਂ ਬਾਅਦ 14 ਮੈਂਬਰਾਂ ਵਾਲੀ NTF ਦਾ ਗਠਨ ਕੀਤਾ ਗਿਆ ਹੈ।
National Task Force First Meeting: ਸੁਪਰੀਮ ਕੋਰਟ ਦੇ ਹੁਕਮਾਂ 'ਤੇ ਡਾਕਟਰਾਂ ਦੀ ਸੁਰੱਖਿਆ ਲਈ ਬਣਾਈ ਗਈ ਨੈਸ਼ਨਲ ਟਾਸਕ ਫੋਰਸ (NTF) ਦੀ ਪਹਿਲੀ ਮੀਟਿੰਗ ਮੰਗਲਵਾਰ (27 ਅਗਸਤ 2024) ਨੂੰ ਹੋਈ। ਕੈਬਨਿਟ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਸਾਰੇ ਮੈਂਬਰਾਂ ਨੇ ਭਾਗ ਲਿਆ। ਮੀਟਿੰਗ ਵਿੱਚ NTF ਮੈਂਬਰਾਂ ਨੇ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਆਪਣੇ ਸੁਝਾਅ ਵੀ ਰੱਖੇ।
ਮੈਂਬਰਾਂ ਨੇ ਮੀਟਿੰਗ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਵੱਖ-ਵੱਖ ਹਿੱਸੇਦਾਰਾਂ ਨਾਲ ਸਿੱਧੇ ਤੌਰ 'ਤੇ ਸੰਪਰਕ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਨਿੱਜੀ ਤੌਰ 'ਤੇ 300 ਤੋਂ 400 ਸੁਝਾਅ ਪ੍ਰਾਪਤ ਹੋਏ ਹਨ। ਤੁਹਾਨੂੰ ਦੱਸ ਦਈਏ ਕਿ ਕੋਲਕਾਤਾ ਵਿੱਚ ਇੱਕ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਹੋਇਆਂ ਸੁਪਰੀਮ ਕੋਰਟ ਨੇ ਡਾਕਟਰਾਂ ਦੀ ਸੁਰੱਖਿਆ ਲਈ ਐਨਟੀਐਫ ਬਣਾਉਣ ਦਾ ਆਦੇਸ਼ ਦਿੱਤਾ ਸੀ। ਇਸ ਤੋਂ ਬਾਅਦ ਸਿਹਤ ਮੰਤਰਾਲੇ ਨੇ 14 ਮੈਂਬਰਾਂ ਨਾਲ ਐਨਟੀਐਫ ਦਾ ਗਠਨ ਕੀਤਾ।
ਸੁਝਾਅ ਲਈ ਨੈਸ਼ਨਲ ਪੋਰਟਲ ਵੀ ਹੋਇਆ ਸ਼ੁਰੂ
ਮੀਟਿੰਗ ਵਿੱਚ ਦੱਸਿਆ ਗਿਆ ਕਿ ਸਿਹਤ ਮੰਤਰਾਲੇ ਵੱਲੋਂ ਡਾਕਟਰਾਂ ਦੀ ਸੁਰੱਖਿਆ ਸਬੰਧੀ ਸੁਝਾਅ ਇਕੱਤਰ ਕਰਨ ਲਈ ਇੱਕ ਰਾਸ਼ਟਰੀ ਪੋਰਟਲ ਵੀ ਬਣਾਇਆ ਗਿਆ ਹੈ। ਇਹ ਪੋਰਟਲ ਮੰਗਲਵਾਰ ਤੋਂ ਸ਼ੁਰੂ ਕੀਤਾ ਗਿਆ ਹੈ। ਇਸ ਪੋਰਟਲ 'ਤੇ ਦੇਸ਼ ਭਰ ਦੇ ਵੱਖ-ਵੱਖ ਹਿੱਸੇਦਾਰਾਂ ਅਤੇ ਲੋਕਾਂ ਤੋਂ ਸੁਝਾਅ ਮੰਗੇ ਜਾ ਰਹੇ ਹਨ। ਡਾਕਟਰਾਂ ਅਤੇ ਹਸਪਤਾਲਾਂ ਸਬੰਧੀ ਸੁਝਾਵਾਂ 'ਤੇ ਵਿਚਾਰ ਕੀਤਾ ਜਾਵੇਗਾ। ਇਸ ਤੋਂ ਬਾਅਦ, ਮੁੱਖ ਹਿੱਸੇਦਾਰਾਂ ਅਤੇ ਪੋਰਟਲ 'ਤੇ ਪ੍ਰਾਪਤ ਸੁਝਾਵਾਂ ਨੂੰ ਕੇਂਦਰੀ ਸਿਹਤ ਮੰਤਰਾਲੇ ਦੁਆਰਾ ਗਠਿਤ NTF ਦੇ ਮੈਂਬਰਾਂ ਨੂੰ ਅੱਗੇ ਵਿਚਾਰਨ ਲਈ ਸੌਂਪਿਆ ਜਾਵੇਗਾ। ਸਿਹਤ ਸਕੱਤਰ NTF ਦੇ ਮੈਂਬਰਾਂ ਨਾਲ ਵਿਆਪਕ ਸਲਾਹ-ਮਸ਼ਵਰੇ ਕਰਨਗੇ।
ਡਾਕਟਰਾਂ ਦੀ ਸੁਰੱਖਿਆ ਲਈ ਨੈਸ਼ਨਲ ਟਾਸਕ ਫੋਰਸ ਬਣਾਈ ਗਈ ਹੈ, ਇਸ ਲਈ ਦੇਸ਼ ਦੇ ਹਰ ਰਾਜ ਤੋਂ ਇਸ ਬਾਰੇ ਜਾਣਕਾਰੀ ਮੰਗੀ ਗਈ ਹੈ। ਰਾਜਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਆਪਣੀਆਂ ਮੈਡੀਕਲ ਸੰਸਥਾਵਾਂ ਵਿੱਚ ਉਪਲਬਧ ਸੁਰੱਖਿਆ ਉਪਾਵਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ। ਇਸਦੇ ਲਈ, ਰਾਜਾਂ ਨਾਲ ਇੱਕ ਗੂਗਲ ਸ਼ੀਟ ਸਾਂਝੀ ਕੀਤੀ ਗਈ ਹੈ।
ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਹਿਮ ਬੈਠਕ
ਡਾਕਟਰਾਂ ਦੀ ਸੁਰੱਖਿਆ ਨੂੰ ਲੈ ਕੇ ਥੋੜ੍ਹੇ ਸਮੇਂ ਦੇ ਉਪਾਵਾਂ 'ਤੇ ਚਰਚਾ ਕਰਨ ਲਈ ਬੁੱਧਵਾਰ ਨੂੰ ਵੀ ਬੈਠਕ ਹੋਵੇਗੀ। ਸੂਬੇ ਦੇ ਮੁੱਖ ਸਕੱਤਰ ਅਤੇ ਡੀਜੀਪੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਣ ਵਾਲੀ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਦੀ ਸਹਿ-ਪ੍ਰਧਾਨਗੀ ਕੇਂਦਰੀ ਗ੍ਰਹਿ ਸਕੱਤਰ ਅਤੇ ਕੇਂਦਰੀ ਸਿਹਤ ਸਕੱਤਰ ਕਰਨਗੇ।