Kolkata Hotel Fire: ਕੋਲਕਾਤਾ ਦੇ ਇੱਕ ਹੋਟਲ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ 14 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਕੋਲਕਾਤਾ ਦੇ ਵੱਡਾ ਬਾਜ਼ਾਰ ਇਲਾਕੇ ਵਿੱਚ ਮੱਛੂਆ ਫਲ ਮੰਡੀ ਦੇ ਨੇੜੇ ਸਥਿਤ ਰਿਤੁਰਾਜ ਹੋਟਲ ਵਿੱਚ ਮੰਗਲਵਾਰ ਰਾਤ ਨੂੰ ਵਾਪਰੀ। ਅੱਗ ਲੱਗਣ ਤੋਂ ਬਾਅਦ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾ ਲਿਆ ਗਿਆ।

ਅੱਗ ਕਿਵੇਂ ਲੱਗੀ ਇਸ ਦੀ ਜਾਂਚ ਕੀਤੀ ਜਾ ਰਹੀ

ਅੱਗ ਦੀ ਘਟਨਾ 'ਤੇ ਕੋਲਕਾਤਾ ਪੁਲਿਸ ਕਮਿਸ਼ਨਰ ਮਨੋਜ ਕੁਮਾਰ ਵਰਮਾ ਨੇ ਪ੍ਰਤੀਕਿਰਿਆ ਦਿੰਦਿਆਂ ਦੱਸਿਆ ਕਿ ਇਹ ਘਟਨਾ ਮੰਗਲਵਾਰ ਰਾਤ ਕਰੀਬ 8:15 ਵਜੇ ਦੀ ਹੈ। ANI ਮੁਤਾਬਕ ਉਨ੍ਹਾਂ ਕਿਹਾ, "ਹੁਣ ਤੱਕ 14 ਲਾਸ਼ਾਂ ਮਿਲ ਚੁੱਕੀਆਂ ਹਨ ਅਤੇ ਕਈ ਲੋਕਾਂ ਨੂੰ ਬਚਾਇਆ ਗਿਆ ਹੈ। ਅੱਗ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਰਾਹਤ ਕਾਰਜ ਜਾਰੀ ਹੈ। ਅੱਗ ਕਿਵੇਂ ਲੱਗੀ, ਇਸ ਦੀ ਜਾਂਚ ਜਾਰੀ ਹੈ ਅਤੇ ਜਾਂਚ ਲਈ ਇੱਕ ਵਿਸ਼ੇਸ਼ ਟੀਮ ਵੀ ਬਣਾਈ ਗਈ ਹੈ।"

ਪੱਛਮੀ ਬੰਗਾਲ ਕਾਂਗਰਸ ਪ੍ਰਧਾਨ ਸ਼ੁਭੰਕਰ ਸਰਕਾਰ ਨੇ ਕਿਹਾ, "ਇਹ ਇੱਕ ਦੁੱਖਦਾਈ ਘਟਨਾ ਹੈ। ਸਰਕਾਰ ਵਲੋਂ ਉੱਥੇ ਕੋਈ ਸੁਰੱਖਿਆ ਦੇ ਇੰਤਜ਼ਾਮ ਨਹੀਂ ਸਨ। ਮੈਨੂੰ ਨਹੀਂ ਪਤਾ ਕਿ ਸਰਕਾਰ ਕੀ ਕਰ ਰਹੀ ਹੈ।" ਦੱਸਣਯੋਗ ਹੈ ਕਿ ਕੋਲਕਾਤਾ ਦੇ ਮੇਅਰ ਫਿਰਹਾਦ ਹਕੀਮ ਵੀ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਹਨ।

ਲੋਕ ਜਾਨ ਬਚਾਉਣ ਦੇ ਲਈ ਇਮਾਰਤ ਤੋਂ ਕੁੱਦ ਗਏ

ਅਜੇ ਤੱਕ ਅੱਗ ਲੱਗਣ ਦੀ ਸਥਿਰ ਵਜ੍ਹਾ ਸਾਹਮਣੇ ਨਹੀਂ ਆ ਸਕੀ। ਕੋਲਕਾਤਾ ਦੇ ਇਸ ਹੋਟਲ ਵਿੱਚ ਲੱਗੀ ਅੱਗ ਇੰਨੀ ਭਿਆਨਕ ਸੀ ਕਿ ਲੋਕ ਆਪਣੀ ਜਾਨ ਬਚਾਉਣ ਲਈ ਇਮਾਰਤ ਤੋਂ ਕੁੱਦ ਪਏ। ਹਾਲਾਂਕਿ ਇਸ ਦੌਰਾਨ ਫਾਇਰ ਬ੍ਰਿਗੇਡ ਦੀ ਟੀਮ ਨੇ ਵੀ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਮੌਕੇ 'ਤੇ ਪਹੁੰਚ ਕੇ ਕਈ ਲੋਕਾਂ ਦੀ ਜਾਨ ਬਚਾਈ।

 

 

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।