ਕੋਲਕਾਤਾ: ਪੱਛਮੀ ਬੰਗਾਲ ਵਿਧਾਨ ਸਭਾ ਦੇ ਸਪੀਕਰ ਬਿਮਾਨ ਬੈਨਰਜੀ ਨੇ ਟੀਐਮਸੀ ਦੇ ਸਾਬਕਾ ਵਿਧਾਇਕ ਸ਼ੁਭੇਂਦੂ ਅਧਿਕਾਰ ਨੂੰ ਅੱਜ ਪੇਸ਼ ਹੋਣ ਲਈ ਕਿਹਾ ਹੈ। ਸ਼ੁਭੇਂਦੂ ਨੂੰ ਦੁਪਹਿਰ 12 ਤੋਂ 2 ਵਜੇ ਦੇ ਵਿਚਕਾਰ ਪਹੁੰਚਣਾ ਹੈ। ਬੈਨਰਜੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਟੀਐਮਸੀ ਵਿਧਾਇਕ ਸ਼ੁਭੇਂਦੂ ਅਧਿਕਾਰੀ ਦਾ ਅਸਤੀਫਾ ਸਵੀਕਾਰ ਨਹੀਂ ਕੀਤਾ ਹੈ ਕਿਉਂਕਿ ਇਹ ਸੰਵਿਧਾਨ ਅਤੇ ਸਦਨ ਦੇ ਨਿਯਮਾਂ ਦੇ ਮੁਤਾਬਕ ਨਹੀਂ ਹੈ। ਬੈਨਰਜੀ ਨੇ ਜ਼ਿਕਰ ਕੀਤਾ ਕਿ ਅਧਿਕਾਰੀ ਨੇ ਨਿੱਜੀ ਤੌਰ 'ਤੇ ਆਪਣਾ ਅਸਤੀਫਾ ਨਹੀਂ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਸਨੂੰ ਨਹੀਂ ਪਤਾ ਕਿ ਅਧਿਕਾਰੀ ਦਾ ਇਹ ਕਦਮ ਸਵੈ-ਇੱਛੁਕ ਅਤੇ ਸੱਚੀ ਹੈ ਜਾਂ ਨਹੀਂ।
ਬਿਮਾਨ ਬੈਨਰਜੀ ਨੇ ਕੀ ਕਿਹਾ?
ਬਿਮਾਨ ਬੈਨਰਜੀ ਨੇ ਕਿਹਾ ਕਿ ਜਦੋਂ ਤੱਕ ਮੈ ਸੰਤੁਸ਼ਟ ਨਹੀਂ ਹੁੰਦਾ ਕਿ ਅਸਤੀਫਾ ਸਵੈਇੱਛਤ ਅਤੇ ਸੱਚਾ ਹੈ, ਮੇਰੇ ਲਈ ਇਸ ਨੂੰ ਭਾਰਤ ਦੇ ਸੰਵਿਧਾਨ ਦੇ ਪ੍ਰਬੰਧਾਂ ਅਤੇ ਪੱਛਮੀ ਬੰਗਾਲ ਵਿਧਾਨ ਸਭਾ ਵਿੱਚ ਕੰਮ ਕਰਨ ਦੇ ਨਿਯਮਾਂ ਮੁਤਾਬਕ ਸਵੀਕਾਰ ਕਰਨਾ ਸੰਭਵ ਨਹੀਂ ਹੈ। ਮਮਤਾ ਬੈਨਰਜੀ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਵਾਲੇ ਅਧਿਕਾਰੀ ਨੇ 16 ਦਸੰਬਰ ਨੂੰ ਅਸੈਂਬਲੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਵਿਧਾਨ ਸਭਾ ਸਕੱਤਰੇਤ ਨੂੰ ਸੌਂਪਿਆ। ਉਸ ਸਮੇਂ ਵਿਧਾਨ ਸਭਾ ਦਾ ਸਪੀਕਰ ਸਦਨ ਵਿੱਚ ਮੌਜੂਦ ਨਹੀਂ ਸੀ।
ਸ਼ੁਹੇਂਦੂ ਅਧਿਕਾਰੀ ਇਸ ਤੋਂ ਬਾਅਦ ਸ਼ਨੀਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋਏ। ਸਪੀਕਰ ਨੇ ਕਿਹਾ ਕਿ ਅਧਿਕਾਰੀ ਅਜੇ ਵੀ ਪੱਛਮੀ ਬੰਗਾਲ ਵਿਧਾਨ ਸਭਾ ਵਿੱਚ ਟੀਐਮਸੀ ਦੇ ਮੈਂਬਰ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਬੁੱਧਵਾਰ ਦੁਪਹਿਰ 1.30 ਵਜੇ ਤੱਕ ਸਦਨ ਵਿੱਚ ਸੀ, ਪਰ ਅਧਿਕਾਰੀ ਨੇ ਆਪਣਾ ਅਸਤੀਫਾ ਵਿਧਾਨ ਸਭਾ ਸਕੱਤਰੇਤ ਨੂੰ ਦੁਪਹਿਰ 2.10 ਵਜੇ ਸੌਂਪਿਆ।
Weather Update: ਪਹਾੜਾਂ 'ਤੇ ਬਰਫਬਾਰੀ, ਉੱਤਰ ਭਾਰਤ ਵਿੱਚ ਧੁੰਦ ਦਾ ਕਹਿਰ ਜਾਰੀ
ਇਸ ਦੇ ਨਾਲ ਹੀ ਦੱਸ ਦਈਏ ਕਿ ਪਾਰਟੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਭੇਜੇ ਆਪਣੇ ਅਸਤੀਫੇ ਪੱਤਰ ਵਿੱਚ, ਅਧਿਕਾਰੀ ਨੇ ਟੀਐਮਸੀ ਮੁਖੀ ਨੂੰ ਦਿੱਤੇ ਗਏ ਮੌਕਿਆਂ ਅਤੇ ਚੁਣੌਤੀਆਂ ਲਈ ਧੰਨਵਾਦ ਕੀਤਾ। ਉਧਰ ਦੂਜੇ ਪਾਸੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਨੂੰ ਜ਼ੈੱਡ-ਕਲਾਸ ਸੁਰੱਖਿਆ ਅਤੇ ਬੁਲੇਟ ਪਰੂਫ ਵਾਹਨ ਦੀ ਮਨਜ਼ੂਰੀ ਦੇ ਦਿੱਤੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਸ਼ੁਭੇਂਦੂ ਅਧਿਕਾਰੀ ਅੱਜ ਵਿਧਾਨ ਸਭਾ ਸਪੀਕਰ ਦੇ ਸਾਹਮਣੇ ਹੋਣਗੇ ਪੇਸ਼, ਇਸ ਵਜ੍ਹਾ ਕਰਕੇ ਨਾਮੰਜ਼ੂਰ ਹੋਇਆ ਅਸਤੀਫਾ
ਏਬੀਪੀ ਸਾਂਝਾ
Updated at:
21 Dec 2020 07:36 AM (IST)
ਟਰਾਂਸਪੋਰਟ ਮੰਤਰੀ ਸ਼ੁਭੇਂਦੂ ਅਧਿਕਾਰ ਨੇ ਮਮਤਾ ਸਰਕਾਰ ਵਿੱਚ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ, ਪੱਛਮੀ ਬੰਗਾਲ ਵਿਧਾਨ ਸਭਾ ਦੇ ਸਪੀਕਰ ਬਿਮਨ ਬੈਨਰਜੀ ਨੇ ਉਨ੍ਹਾਂ ਦਾ ਅਸਤੀਫ਼ਾ ਰੱਦ ਕਰ ਦਿੱਤਾ ਹੈ। ਸ਼ੁਭੇਂਦੂ ਅਧਿਕਾਰ ਨੂੰ ਅੱਜ ਇਸ ਮਾਮਲੇ ਵਿੱਚ ਪੇਸ਼ ਹੋਣਾ ਪਏਗਾ।
- - - - - - - - - Advertisement - - - - - - - - -