ਨਵੀਂ ਦਿੱਲੀ: ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਦੀ ਜੇਲ੍ਹ ਵਿੱਚ ਜਾਸੂਸੀ ਦੇ ਦੋਸ਼ ਵਿੱਚ ਬੰਦ ਭਾਰਤੀ ਜਲ ਸੈਨਾ ਦੇ ਸੇਵਾਮੁਕਤ ਕੁਲਭੂਸ਼ਣ ਜਾਧਵ ਨੇ ਨਜ਼ਰਸਾਨੀ ਪਟੀਸ਼ਨ ਦਾਇਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਾਕਿਸਤਾਨ ਦਾ ਦਾਅਵਾ ਹੈ ਕਿ ਉਸ ਨੇ ਜਾਧਵ ਨੂੰ ਇੱਕ ਹੋਰ ਕੌਂਸਲਰ ਐਕਸੈਸ ਦੇਣ ਦੀ ਪੇਸ਼ਕਸ਼ ਕੀਤੀ ਹੈ। ਜਾਣਕਾਰੀ ਇਹ ਹੈ ਕਿ ਜਾਧਵ ਨੇ ਪਟੀਸ਼ਨ ਦਾਇਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

ਪਾਕਿਸਤਾਨ ਨੇ ਜਾਧਵ ਨੂੰ 17 ਜੂਨ ਨੂੰ ਨਜ਼ਰਸਾਨੀ ਪਟੀਸ਼ਨ ਦਾਇਰ ਕਰਨ ਲਈ ਕਿਹਾ, ਪਰ ਜਾਧਵ ਨੇ ਇਨਕਾਰ ਕਰ ਦਿੱਤਾ। ਪਾਕਿਸਤਾਨ ਨੇ ਇਸ ਸਬੰਧੀ ਭਾਰਤੀ ਹਾਈ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ਪਾਕਿਸਤਾਨ ਨੇ ਇੱਕ ਹੋਰ ਕੌਂਸਲਰ ਪਹੁੰਚ ਦੀ ਪੇਸ਼ਕਸ਼ ਕੀਤੀ ਹੈ।

ਦੱਸ ਦਈਏ ਕਿ ਜਾਧਵ ਨੂੰ ਜਾਸੂਸ ਤੇ ਅੱਤਵਾਦ ਦੇ ਦੋਸ਼ਾਂ ਵਿੱਚ ਅਪਰੈਲ 2017 ਵਿੱਚ ਇੱਕ ਪਾਕਿਸਤਾਨੀ ਸੈਨਿਕ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ। ਬਾਅਦ ਵਿੱਚ ਭਾਰਤ ਜਾਧਵ ਨੂੰ ਕੂਟਨੀਤਕ ਪਹੁੰਚ ਦੇਣ ਤੇ ਮੌਤ ਦੀ ਸਜ਼ਾ ਸੁਣਨ ਦੇ ਫੈਸਲੇ ਨੂੰ ਚੁਣੌਤੀ ਦਿੰਦਿਆਂ ਪਾਕਿਸਤਾਨ ਦੇ ਵਿਰੁੱਧ ਆਈਸੀਜੇ ਅਦਾਲਤ ਵਿੱਚ ਆਇਆ, ਜਿੱਥੇ ਇਸ ਦੇ ਹੱਕ ਵਿੱਚ ਫੈਸਲਾ ਆਇਆ ਸੀ।

ਦੱਸ ਦਈਏ ਕਿ ਪਿਛਲੇ ਸਾਲ ਨਵੰਬਰ ‘ਚ ਪਾਕਿਸਤਾਨ ਨੇ ਜਾਧਵ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੇ ਸਮਝੌਤੇ ਤੋਂ ਇਨਕਾਰ ਕੀਤਾ ਸੀ। ਪਾਕਿਸਤਾਨ ਦੀ ਤਰਫੋਂ ਇਹ ਕਿਹਾ ਗਿਆ ਸੀ ਕਿ ਆਈਸੀਜੇ ਦੇ ਫੈਸਲੇ ਨੂੰ ਲਾਗੂ ਕਰਨ ਲਈ ਸੰਵਿਧਾਨ ਅਨੁਸਾਰ ਕੋਈ ਵੀ ਕਾਰਵਾਈ ਕੀਤੀ ਜਾਵੇਗੀ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904