ਪੜਚੋਲ ਕਰੋ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

AAP MLA Kuldeep Kumar  : ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਕੁਲਦੀਪ ਕੁਮਾਰ ਨੂੰ ਕਥਿਤ ਤੌਰ 'ਤੇ ਹਿਰਾਸਤ ਵਿੱਚ ਲਏ ਜਾਣ ਦਾ ਮਾਮਲਾ ਦਿੱਲੀ ਹਾਈਕੋਰਟ ਪਹੁੰਚ ਗਿਆ ਹੈ। ਅਦਾਲਤ ਨੇ AAP ਵਿਧਾਇਕ ਕੁਲਦੀਪ ਕੁਮਾਰ ਨੂੰ ਗੈਰ

AAP MLA Kuldeep Kumar  : ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਕੁਲਦੀਪ ਕੁਮਾਰ ਨੂੰ ਕਥਿਤ ਤੌਰ 'ਤੇ ਹਿਰਾਸਤ ਵਿੱਚ ਲਏ ਜਾਣ ਦਾ ਮਾਮਲਾ ਦਿੱਲੀ ਹਾਈਕੋਰਟ ਪਹੁੰਚ ਗਿਆ ਹੈ। ਅਦਾਲਤ ਨੇ AAP ਵਿਧਾਇਕ ਕੁਲਦੀਪ ਕੁਮਾਰ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਹਿਰਾਸਤ ਵਿੱਚ ਰੱਖੇ ਜਾਣ ਦੇ ਦੋਸ਼ਾਂ ਵਾਲੀ ਪਟੀਸ਼ਨ 'ਤੇ ਮੰਗਲਵਾਰ (18 ਅਗਸਤ) ਨੂੰ ਸੁਣਵਾਈ ਕਰਨ ਲਈ ਸੂਚੀਬੱਧ ਕਰਨ 'ਤੇ ਸਹਿਮਤੀ ਜਤਾਈ ਹੈ।

ਦਰਅਸਲ, ਆਮ ਆਦਮੀ ਪਾਰਟੀ ਦੇ ਆਗੂ ਆਰੋਪ ਲਗਾ ਰਹੇ ਹਨ ਕਿ ਪੁਲਿਸ ਵਿਧਾਇਕ ਕੁਲਦੀਪ ਕੁਮਾਰ ਨੂੰ ਆਪਣੇ ਨਾਲ ਲੈ ਗਈ ਹੈ। ਸੋਸ਼ਲ ਮੀਡੀਆ 'ਤੇ AAP ਆਗੂ ਲਗਾਤਾਰ ਸਵਾਲ ਪੁੱਛ ਰਹੇ ਹਨ ਕਿ 'ਵਿਧਾਇਕ ਕੁਲਦੀਪ ਕੁਮਾਰ ਕਿੱਥੇ ਹਨ?'

  20 ਸਾਦੇ ਕੱਪੜਿਆਂ ਵਿੱਚ ਆਏ ਪੁਲਿਸ ਮੁਲਾਜ਼ਮ ਕੁਲਦੀਪ ਨੂੰ ਕਿੱਥੇ ਲੈ ਗਏ?

ਸੀਨੀਅਰ ਐਡਵੋਕੇਟ ਸ਼ਾਦਾਨ ਫਰਾਸਤ ਨੇ ਦਿੱਲੀ ਹਾਈਕੋਰਟ ਦੇ ਚੀਫ਼ ਜਸਟਿਸ ਦੇ ਸਾਹਮਣੇ ਮਾਮਲਾ ਉਠਾਇਆ। ਵਕੀਲ ਨੇ ਦਾਅਵਾ ਕੀਤਾ ਕਿ ਅੱਜ (18 ਅਗਸਤ) ਤੜਕੇ ਕਰੀਬ 20 ਸਾਦੇ ਕੱਪੜਿਆਂ ਵਿੱਚ ਆਏ ਪੁਲਿਸ ਮੁਲਾਜ਼ਮ ਕੁਲਦੀਪ ਕੁਮਾਰ ਨੂੰ ਆਪਣੇ ਨਾਲ ਲੈ ਗਏ। ਵਕੀਲ ਮੁਤਾਬਕ, ਕੁਲਦੀਪ ਕੁਮਾਰ ਕੱਲ੍ਹ ਤੋਂ ਆਪਣੇ ਹਲਕੇ ਵਿੱਚ ਸਫਾਈ ਕਰਮਚਾਰੀ ਦੀ ਹੱਤਿਆ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਸਨ। ਪ੍ਰਦਰਸ਼ਨ ਦੌਰਾਨ ਉਹ ਮ੍ਰਿਤਕ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਕਰ ਰਹੇ ਸਨ।

ਵਿਧਾਇਕ ਕੁਲਦੀਪ ਕੁਮਾਰ ਨੂੰ ਅਦਾਲਤ ਦੇ ਸਾਹਮਣੇ ਪੇਸ਼ ਕਰਨ ਦੀ ਮੰਗ

ਵਕੀਲ ਨੇ ਕਿਹਾ ਕਿ ਵਿਧਾਇਕ ਦੇ ਪਰਿਵਾਰ ਨੇ ਪੁਲਿਸ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ, ਪਰ ਅਜੇ ਤੱਕ ਉਨ੍ਹਾਂ ਦੀ ਲੋਕੇਸ਼ਨ ਜਾਂ ਉਨ੍ਹਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਮਾਮਲੇ ਵਿੱਚ ਵਿਧਾਇਕ ਨੂੰ ਅਦਾਲਤ ਦੇ ਸਾਹਮਣੇ ਪੇਸ਼ ਕਰਨ ਦੀ ਮੰਗ ਨੂੰ ਲੈ ਕੇ ਹੇਬੀਅਸ ਕਾਰਪਸ ਪਟੀਸ਼ਨ ਦਾ ਜ਼ਿਕਰ ਕੀਤਾ ਗਿਆ ਹੈ।

ਸਾਡੇ MLA ਕੁਲਦੀਪ ਕੁਮਾਰ ਕਿੱਥੇ ਹਨ- ਅਰਵਿੰਦ ਕੇਜਰੀਵਾਲ

ਉਧਰ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਧਾਇਕ ਕੁਲਦੀਪ ਕੁਮਾਰ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ 'ਤੇ ਲਿਖਿਆ, “ਪ੍ਰਧਾਨ ਮੰਤਰੀ ਮੋਦੀ ਜੀ, ਸਾਡੇ ਵਿਧਾਇਕ ਕੁਲਦੀਪ ਕੁਮਾਰ ਕਿੱਥੇ ਹਨ? ਸਵੇਰੇ 4 ਵਜੇ ਤੁਹਾਡੀ ਦਿੱਲੀ ਪੁਲਿਸ ਕੁਲਦੀਪ ਕੁਮਾਰ ਨੂੰ ਉਨ੍ਹਾਂ ਦੇ ਘਰ ਤੋਂ ਚੁੱਕ ਕੇ ਲੈ ਗਈ, CCTV ਤੋੜ ਦਿੱਤੇ ਅਤੇ DVR ਵੀ ਨਾਲ ਲੈ ਗਈ। ਤੁਹਾਡੀ ਪੁਲਿਸ ਕੁਝ ਨਹੀਂ ਦੱਸ ਰਹੀ।”

ਇਹ ਦੇਸ਼ ਤੁਹਾਡੀ ਅਜਿਹੀ ਗੁੰਡਾਗਰਦੀ ਬਰਦਾਸ਼ਤ ਨਹੀਂ ਕਰੇਗਾ- ਅਰਵਿੰਦ ਕੇਜਰੀਵਾਲ

ਉਨ੍ਹਾਂ ਅੱਗੇ ਕਿਹਾ, “ਜੇਕਰ ਇੱਕ ਵਿਧਾਇਕ ਨੂੰ ਬਿਨਾਂ ਕਿਸੇ ਜਾਣਕਾਰੀ ਅਤੇ ਬਿਨਾਂ ਕਿਸੇ ਕਾਰਨ ਇਸ ਤਰ੍ਹਾਂ ਪੁਲਿਸ ਘਰੋਂ ਚੁੱਕ ਕੇ ਲੈ ਜਾ ਸਕਦੀ ਹੈ ਤਾਂ ਇਸ ਦੇਸ਼ ਵਿੱਚ ਆਮ ਆਦਮੀ ਬੇਚਾਰਾ ਕਿੱਥੇ ਜਾਵੇ? ਇਹ ਦੇਸ਼ ਤੁਹਾਡੀ ਅਜਿਹੀ ਗੁੰਡਾਗਰਦੀ ਬਰਦਾਸ਼ਤ ਨਹੀਂ ਕਰੇਗਾ।”

Advertisement

ਟਾਪ ਹੈਡਲਾਈਨ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਾਢੇ 4 ਘੰਟੇ ਦੇ ਸਰਚ ਆਪ੍ਰੇਸ਼ਨ ਤੋਂ ਬਾਅਦ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਾਢੇ 4 ਘੰਟੇ ਦੇ ਸਰਚ ਆਪ੍ਰੇਸ਼ਨ ਤੋਂ ਬਾਅਦ...
School Closed :  ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਇਨ੍ਹਾਂ ਜ਼ਿਲ੍ਹਿਆਂ ’ਚ ਭਾਰੀ ਮੀਂਹ ਕਰਕੇ ਛੁੱਟੀ
School Closed :  ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਇਨ੍ਹਾਂ ਜ਼ਿਲ੍ਹਿਆਂ ’ਚ ਭਾਰੀ ਮੀਂਹ ਕਰਕੇ ਛੁੱਟੀ
Advertisement

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget