Kulgam Encounter: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਬੁੱਧਵਾਰ (8 ਮਈ) ਨੂੰ ਸੁਰੱਖਿਆ ਬਲਾਂ ਨੇ ਇੱਕ ਮੁਕਾਬਲੇ ਵਿੱਚ ਇੱਕ ਹੋਰ ਅੱਤਵਾਦੀ ਨੂੰ ਢੇਰ ਕਰ ਦਿੱਤਾ। ਕੁਲਗਾਮ ਮੁਕਾਬਲੇ ਵਿੱਚ ਸੁਰੱਖਿਆ ਬਲਾਂ ਦੀ ਇਹ ਤੀਜੀ ਸਫਲਤਾ ਹੈ। ਇਕ ਦਿਨ ਪਹਿਲਾਂ ਹੀ ਫੌਜੀ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਿਲ੍ਹੇ ਦੇ ਰੇਡਵਾਨੀ ਇਲਾਕੇ 'ਚ ਮੁਕਾਬਲੇ ਵਾਲੀ ਥਾਂ ਦੇ ਨੇੜੇ ਘਰਾਂ ਦੀ ਤਲਾਸ਼ੀ ਦੌਰਾਨ ਉੱਥੇ ਲੁਕੇ ਇਕ ਅੱਤਵਾਦੀ ਨਾਲ ਗੋਲੀਬਾਰੀ ਹੋਈ।


ਜੰਮੂ-ਕਸ਼ਮੀਰ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਇੱਕ ਅੱਤਵਾਦੀ ਮਾਰਿਆ ਗਿਆ ਅਤੇ ਉਸ ਦੀ ਪਛਾਣ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਮੰਗਲਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ ਦੇ ਲੋੜੀਂਦੇ ਅੱਤਵਾਦੀ ਬਾਸਿਤ ਡਾਰ ਸਮੇਤ ਦੋ ਅੱਤਵਾਦੀ ਮਾਰੇ ਗਏ ਸਨ।


ਇਹ ਵੀ ਪੜ੍ਹੋ: Punjab Lok Sabha Elections: ਪੰਜਾਬ 'ਚ ਮਾਇਆਵਤੀ ਨੂੰ ਵੱਡਾ ਝਟਕਾ! ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ 'ਆਪ' 'ਚ ਸ਼ਾਮਲ






ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 3
ਮਿਲੀ ਜਾਣਕਾਰੀ ਮੁਤਾਬਕ ਕੁਲਗਾਮ ਦੇ ਰੇਡਵਾਨ ਪਾਈਨ ਇਲਾਕੇ 'ਚ ਸੁਰੱਖਿਆ ਬਲਾਂ ਦੀ ਸਾਂਝੀ ਕਾਰਵਾਈ 'ਚ ਇਕ ਹੋਰ ਅੱਤਵਾਦੀ ਮਾਰਿਆ ਗਿਆ ਹੈ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ ਤਿੰਨ ਹੋ ਗਈ ਹੈ। ਸੋਮਵਾਰ ਸ਼ਾਮ ਨੂੰ ਸ਼ੁਰੂ ਹੋਇਆ ਚਾਲੀ ਘੰਟੇ ਤੱਕ ਚੱਲਿਆ ਮੁਕਾਬਲਾ ਅੱਜ ਸਮਾਪਤ ਹੋ ਗਿਆ। ਫਿਲਹਾਲ ਅੱਤਵਾਦੀਆਂ ਦੀ ਪਛਾਣ ਦੀ ਪੁਸ਼ਟੀ ਕੀਤੀ ਜਾ ਰਹੀ ਹੈ ਅਤੇ ਇਲਾਕੇ ਨੂੰ ਸਾਫ਼ ਕੀਤਾ ਜਾ ਰਿਹਾ ਹੈ।


ਲਸ਼ਕਰ ਦਾ ਟਾਪ ਕਮਾਂਡਰ ਬਾਸਿਤ ਹੋਇਆ ਢੇਰ
ਹਾਲ ਹੀ 'ਚ ਪੁੰਛ 'ਚ ਭਾਰਤੀ ਹਵਾਈ ਫੌਜ ਦੇ ਵਾਹਨ 'ਤੇ ਅੱਤਵਾਦੀ ਹਮਲਾ ਹੋਇਆ ਸੀ, ਜਿਸ 'ਚ ਇਕ ਜਵਾਨ ਸ਼ਹੀਦ ਹੋ ਗਿਆ ਸੀ। ਸੁਰੱਖਿਆ ਬਲਾਂ ਨੇ ਕੁਲਗਾਮ ਦੇ ਰੇਡਵਾਨੀ ਪਾਈਨ ਇਲਾਕੇ 'ਚ ਅੱਤਵਾਦੀਆਂ ਖਿਲਾਫ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਇੱਥੇ ਕਈ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਸੀ। ਇਸ ਤੋਂ ਬਾਅਦ ਪੂਰੇ ਇਲਾਕੇ ਨੂੰ ਘੇਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਇਸ ਆਪਰੇਸ਼ਨ ਵਿੱਚ ਮਾਰੇ ਗਏ ਦੋ ਅੱਤਵਾਦੀਆਂ ਵਿੱਚੋਂ ਇੱਕ ਟੀਆਰਐਫ ਕਮਾਂਡਰ ਬਾਸਿਤ ਡਾਰ ਸੀ, ਜੋ 10 ਲੱਖ ਰੁਪਏ ਦੇ ਇਨਾਮ ਨਾਲ A++ ਸ਼੍ਰੇਣੀ ਦਾ ਲੋੜੀਂਦਾ ਅੱਤਵਾਦੀ ਸੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇਹ ਵੀ ਪੜ੍ਹੋ: BJP Candidate List: ਪੰਜਾਬ ਦੀਆਂ ਤਿੰਨ ਸੀਟਾਂ 'ਤੇ BJP ਦੀ ਲਿਸਟ ਜਾਰੀ, ਸੰਗਰੂਰ ਸੀਟ ਤੋਂ ਅਰਵਿੰਦ ਖੰਨਾ ਨੂੰ ਮਿਲੀ ਟਿਕਟ