Kulgam Encounter: ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, ਮੁਕਾਬਲੇ 'ਚ ਤਿੰਨ ਅੱਤਵਾਦੀ ਢੇਰ
Kulgam Encounter: ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ। ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ।
Kulgam Encounter Update: ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਸੁਰੱਖਿਆ ਬਲਾਂ ਨੇ ਕੁਲਗਾਮ 'ਚ ਤਿੰਨ ਅਣਪਛਾਤੇ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਕੁਲਗਾਮ ਦੇ ਮਿਰਹਾਮਾ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕਰ ਦਿੱਤੀ। ਇਸ ਤੋਂ ਬਾਅਦ ਕਾਰਵਾਈ ਕਰਦੇ ਹੋਏ ਤਿੰਨ ਅੱਤਵਾਦੀ ਮਾਰੇ ਗਏ। ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਕਿਹਾ ਕਿ ਆਪਰੇਸ਼ਨ ਬਾਰੇ ਜਾਣਕਾਰੀ ਦਿੱਤੀ।
#KulgamEncounterUpdate: 02 more unidentified #terrorists killed (Total 03). Search going on. Further details shall follow. @JmuKmrPolice https://t.co/aiWYSUbtJp
— Kashmir Zone Police (@KashmirPolice) December 29, 2021
ਅਨੰਤਨਾਗ ਜ਼ਿਲ੍ਹੇ 'ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਦੇ ਆਧਾਰ 'ਤੇ ਸੁਰੱਖਿਆ ਬਲਾਂ ਨੇ ਜ਼ਿਲ੍ਹੇ ਦੇ ਦੁਰੂ ਦੇ ਨੌਗਾਮ ਸ਼ਾਹਾਬਾਦ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ, ਜਿਸ ਦੌਰਾਨ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ।
ਅਧਿਕਾਰੀ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ। ਉਨ੍ਹਾਂ ਕਿਹਾ ਕਿ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਜੋ ਮੁਕਾਬਲੇ ਵਿੱਚ ਬਦਲ ਗਈ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਗੋਲੀਬਾਰੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਮੁਕਾਬਲਾ ਜਾਰੀ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin