Kulgam Encounter : ਭਾਰਤੀ ਫੌਜ ਨੇ ਲਿਆ ਕੁਲਗਾਮ ਹਮਲੇ ਦਾ ਬਦਲਾ! ਲਤੀਫ ਭੱਟ ਸਮੇਤ ਲਸ਼ਕਰ ਦੇ 2 ਅੱਤਵਾਦੀ ਢੇਰ
Kulgam Encounter : ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਭਾਰਤੀ ਸੁਰੱਖਿਆ ਬਲਾਂ ਨੇ ਵੱਡੀ ਕਾਰਵਾਈ ਕਰਦਿਆਂ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਮਾਰੇ ਗਏ ਅੱਤਵਾਦੀਆਂ ਵਿੱਚ ਲਸ਼ਕਰ ਦਾ ਟੌਪ ਕਮਾਂਡਰ
Kulgam Encounter : ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਭਾਰਤੀ ਸੁਰੱਖਿਆ ਬਲਾਂ ਨੇ ਵੱਡੀ ਕਾਰਵਾਈ ਕਰਦਿਆਂ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਮਾਰੇ ਗਏ ਅੱਤਵਾਦੀਆਂ ਵਿੱਚ ਲਸ਼ਕਰ ਦਾ ਟੌਪ ਕਮਾਂਡਰ ਮੁਹੰਮਦ ਲਤੀਫ ਭੱਟ ਵੀ ਸ਼ਾਮਲ ਹੈ। ਦੱਸਿਆ ਜਾ ਰਿਹਾ ਹੈ ਕਿ ਲਤੀਫ ਭੱਟ ਭਾਰਤ ਵਿਰੁੱਧ ਕਈ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇ ਚੁੱਕਾ ਸੀ।
ਇਸ ਮੁਕਾਬਲੇ ਵਿੱਚ ਭਾਰਤੀ ਫੌਜ (Indian Army), ਸੀਆਰਪੀਐੱਫ (CRPF) ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਟੀਮਾਂ ਸ਼ਾਮਲ ਸਨ। ਸੁਰੱਖਿਆ ਬਲਾਂ ਦੀ ਇਸ ਕਾਰਵਾਈ ਨੂੰ ਕੁਲਗਾਮ ਵਿੱਚ ਹਾਲ ਹੀ ਵਿੱਚ ਹੋਏ ਹਮਲੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਕੁਲਗਾਮ ਹਮਲੇ ਵਿੱਚ ਜ਼ਖਮੀ ਹੋਏ ਸਨ 3 ਜਵਾਨ
ਦਰਅਸਲ, ਕੁਲਗਾਮ ਵਿੱਚ 11 ਨਵੰਬਰ ਨੂੰ ਅੱਤਵਾਦੀਆਂ ਨੇ ਹਮਲਾ ਕੀਤਾ ਸੀ, ਜਿਸ ਵਿੱਚ ਸੀਆਰਪੀਐੱਫ ਦੇ ਤਿੰਨ ਜਵਾਨ ਜ਼ਖਮੀ ਹੋ ਗਏ ਸਨ। ਇਸ ਘਟਨਾ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸੀਆਰਪੀਐੱਫ ਦੇ ਡਾਇਰੈਕਟਰ ਜਨਰਲ (DG) ਗਿਆਨੇਂਦਰ ਪ੍ਰਤਾਪ ਸਿੰਘ ਕਸ਼ਮੀਰ ਪਹੁੰਚੇ ਸਨ।
ਇਸ ਹਮਲੇ ਤੋਂ ਬਾਅਦ ਪੂਰੇ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਸੀ। ਸੀਆਰਪੀਐੱਫ ਦੇ ਸਪੈਸ਼ਲ ਡੀਜੀ ਸੰਦੀਪ ਖਿਰਵਾਰ ਨੇ ਸੋਮਵਾਰ ਨੂੰ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਹਮਲਾਵਰਾਂ ਬਾਰੇ ਪਹਿਲਾਂ ਹੀ ਕੁਝ ਸੁਰਾਗ ਮਿਲ ਗਏ ਸਨ।
24 ਘੰਟਿਆਂ ਵਿੱਚ ਅੱਤਵਾਦੀਆਂ ਨੇ ਕੀਤੀਆਂ ਦੋ ਵਾਰਦਾਤਾਂ
ਕੁਲਗਾਮ ਹਮਲੇ ਤੋਂ 24 ਘੰਟਿਆਂ ਦੇ ਅੰਦਰ ਹੀ ਅੱਤਵਾਦੀਆਂ ਨੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਦੋ ਸਪੈਸ਼ਲ ਪੁਲਿਸ ਅਧਿਕਾਰੀਆਂ (SPO) ਦੀ ਹੱਤਿਆ ਕਰ ਦਿੱਤੀ ਸੀ। ਮ੍ਰਿਤਕਾਂ ਦੀ ਪਛਾਣ ਬਾਬੀ ਚੰਦ ਅਤੇ ਯਸ਼ਪਾਲ ਕੁਮਾਰ ਵਜੋਂ ਹੋਈ ਸੀ।
ਦੱਸਿਆ ਗਿਆ ਕਿ ਦੋਵੇਂ ਪੁਲਿਸ ਮੁਲਾਜ਼ਮ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਫੌਜ ਦੀ ਮਦਦ ਲਈ ਜਾ ਰਹੇ ਸਨ। ਇਨ੍ਹਾਂ ਘਟਨਾਵਾਂ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਵਿੱਚ ਅੱਤਵਾਦੀਆਂ ਵਿਰੁੱਧ ਕਾਰਵਾਈ ਹੋਰ ਤੇਜ਼ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ




















