Kulgam Terror Attack : ਕੁਲਗਾਮ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਬਾਰਾਮੂਲਾ ਤੋਂ ਓਵਰ ਗਰਾਊਂਡ ਵਰਕਰ ਏਜਾਜ਼ ਗ੍ਰਿਫ਼ਤਾਰ
Kulgam Terror Attack : ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਹੋਈਆਂ ਹੱਤਿਆਵਾਂ ਤੋਂ ਬਾਅਦ ਸੁਰੱਖਿਆ ਬਲਾਂ ਨੇ ਦਹਿਸ਼ਤਗਰਦੀ ਵਿਰੋਧੀ ਮੁਹਿੰਮ ਨੂੰ ਮੁੜ ਤੇਜ਼ ਕਰ ਦਿੱਤਾ ਹੈ। ਇਸ ਤਹਿਤ ਸੁਰੱਖਿਆ ਬਲਾਂ ਨੇ ਬਾਰਾਮੂਲਾ ਜ਼ਿਲ੍ਹੇ ਦੇ ਸ਼ੀਰੀ ਇਲਾਕੇ ਤੋਂ ਇੱਕ

Kulgam Terror Attack : ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਹੋਈਆਂ ਹੱਤਿਆਵਾਂ ਤੋਂ ਬਾਅਦ ਸੁਰੱਖਿਆ ਬਲਾਂ ਨੇ ਦਹਿਸ਼ਤਗਰਦੀ ਵਿਰੋਧੀ ਮੁਹਿੰਮ ਨੂੰ ਮੁੜ ਤੇਜ਼ ਕਰ ਦਿੱਤਾ ਹੈ। ਇਸ ਤਹਿਤ ਸੁਰੱਖਿਆ ਬਲਾਂ ਨੇ ਬਾਰਾਮੂਲਾ ਜ਼ਿਲ੍ਹੇ ਦੇ ਸ਼ੀਰੀ ਇਲਾਕੇ ਤੋਂ ਇੱਕ ਕਥਿਤ ਓਵਰ ਗਰਾਊਂਡ ਵਰਕਰ (OGW) ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਕਬਜ਼ੇ ਵਿੱਚੋਂ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਹੋਇਆ ਹੈ।
ਪੁਲਿਸ ਦੇ ਸੀਨੀਅਰ ਅਧਿਕਾਰੀਆਂ ਅਨੁਸਾਰ ਇਹ ਗ੍ਰਿਫ਼ਤਾਰੀ ਨਾਰਵਾਵ ਦੇ ਜ਼ੰਡਫਰਾਨ-ਗੋਰੀਵਾਨ ਕਰਾਸਿੰਗ 'ਤੇ ਸੁਰੱਖਿਆ ਬਲਾਂ ਵੱਲੋਂ ਲਗਾਏ ਗਏ ਸਾਂਝੇ ਨਾਕੇ ਦੌਰਾਨ ਕੀਤੀ ਗਈ। ਜਾਂਚ ਦੌਰਾਨ ਗੋਰੀਵਾਨ ਵੱਲੋਂ ਆ ਰਿਹਾ ਇੱਕ ਸ਼ੱਕੀ ਵਿਅਕਤੀ ਨਾਕਾ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ।
ਅਧਿਕਾਰੀਆਂ ਨੇ ਦੱਸਿਆ ਕਿ ਚੌਕਸ ਜਵਾਨਾਂ ਨੇ ਉਸ ਦਾ ਪਿੱਛਾ ਕਰਕੇ ਮੌਕੇ 'ਤੇ ਹੀ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ ਇੱਕ ਕੈਮੋਫਲਾਜ਼ਡ MP-5 ਕਿਸਮ ਦੀ ਪਿਸਤੌਲ, 9 ਐੱਮਐੱਮ ਦੇ 10 ਜ਼ਿੰਦਾ ਕਾਰਤੂਸਾਂ ਨਾਲ ਭਰੀ ਇੱਕ ਮੈਗਜ਼ੀਨ, ਇੱਕ ਮੋਬਾਈਲ ਫ਼ੋਨ ਅਤੇ ਇੱਕ ਕਾਲਾ ਬੈਕਪੈਕ ਬਰਾਮਦ ਕੀਤਾ ਗਿਆ।
ਏਜਾਜ਼ ਅਹਿਮਦ ਗਨੀ ਗ੍ਰਿਫ਼ਤਾਰ
ਗ੍ਰਿਫ਼ਤਾਰ ਕੀਤੇ ਗਏ ਕਥਿਤ ਓਵਰ ਗਰਾਊਂਡ ਵਰਕਰ ਦੀ ਪਛਾਣ ਬਾਰਾਮੂਲਾ ਜ਼ਿਲ੍ਹੇ ਦੇ ਸ਼ੀਰੀ ਇਲਾਕੇ ਦੇ ਨੰਬਲਨ ਪਿੰਡ ਦੇ ਰਹਿਣ ਵਾਲੇ ਏਜਾਜ਼ ਅਹਿਮਦ ਗਨੀ, ਜੋ ਕਿ ਮਰਹੂਮ ਮੁਹੰਮਦ ਸੁਲਤਾਨ ਗਨੀ ਦਾ ਪੁੱਤਰ ਹੈ, ਵਜੋਂ ਹੋਈ ਹੈ।
ਏਜਾਜ਼ ਅਹਿਮਦ ਗਨੀ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀਆਂ ਸੰਬੰਧਿਤ ਧਾਰਾਵਾਂ ਤਹਿਤ ਪੁਲਿਸ ਥਾਣਾ ਸ਼ੀਰੀ ਵਿੱਚ FIR ਨੰਬਰ 37/2026 ਦਰਜ ਕੀਤੀ ਗਈ ਹੈ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਉਸ ਦੇ ਸੰਪਰਕਾਂ ਅਤੇ ਗਤੀਵਿਧੀਆਂ ਦੀ ਜਾਂਚ ਕਰ ਰਹੀਆਂ ਹਨ।
ਅਧਿਕਾਰੀਆਂ ਨੇ ਕਿਹਾ ਕਿ ਫੌਜ, ਜੰਮੂ-ਕਸ਼ਮੀਰ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਇਲਾਕੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਵਚਨਬੱਧ ਹਨ ਅਤੇ ਦੇਸ਼ ਵਿਰੋਧੀ ਤੱਤਾਂ ਅਤੇ ਉਨ੍ਹਾਂ ਦੇ ਸਹਿਯੋਗੀ ਨੈੱਟਵਰਕ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ।
ਕੁਲਗਾਮ ਵਿੱਚ ਕੀ ਹੋਇਆ ਸੀ?
ਸ਼ੁੱਕਰਵਾਰ ਰਾਤ ਕਰੀਬ ਸਾਢੇ 8 ਵਜੇ ਕੁਲਗਾਮ ਦੇ ਕੇੱਲਾਮ ਇਲਾਕੇ ਵਿੱਚ ਦੋ ਅੱਤਵਾਦੀ ਇੱਕ ਇੱਟ-ਭੱਠੇ 'ਤੇ ਪਹੁੰਚੇ। ਉੱਥੇ ਕੰਮ ਕਰ ਰਹੇ ਮਜ਼ਦੂਰਾਂ ਤੋਂ ਉਨ੍ਹਾਂ ਨੇ ਕਥਿਤ ਤੌਰ 'ਤੇ ਉਨ੍ਹਾਂ ਦੇ ਨਾਮ ਪੁੱਛੇ ਅਤੇ ਫਿਰ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਹਮਲੇ ਤੋਂ ਬਾਅਦ ਦੋਵਾਂ ਜ਼ਖ਼ਮੀ ਮਜ਼ਦੂਰਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਇੱਕ ਮਜ਼ਦੂਰ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਦੂਜੇ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।ਇਸ ਹਮਲੇ ਦੀ ਜ਼ਿੰਮੇਵਾਰੀ ਲਸ਼ਕਰ-ਏ-ਤੋਇਬਾ ਨਾਲ ਜੁੜੇ ਸੰਗਠਨ ਦ ਰੇਜ਼ਿਸਟੈਂਸ ਫਰੰਟ (TRF) ਨੇ ਲਈ ਹੈ।
Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ





















