ਚੰਡੀਗੜ੍ਹ: ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੇ ਆਈਜੀ ਕੁੰਵਰ ਵਿਜੈ ਪ੍ਰਤਾਪ ਦਾ ਤਬਾਦਲਾ ਬੇਸ਼ੱਕ ਭਾਰਤੀ ਚੋਣ ਕਮਿਸ਼ਨ ਨੇ ਕੀਤਾ ਹੈ ਪਰ ਕਾਂਗਰਸ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਕਰੁਣਾ ਰਾਜੂ ਨੂੰ ਘੇਰਿਆ ਹੈ। ਰੰਧਾਵਾ ਨੇ ਕਿਹਾ ਕਿ ਚੀਫ਼ ਇਲੈਕਟ੍ਰੋਲ ਅਫ਼ਸਰ ਕਰੁਣਾ ਰਾਜੂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਐਡੀਸ਼ਨਲ ਪ੍ਰਿੰਸੀਪਲ ਸਕੱਤਰ ਰਹਿ ਚੁੱਕੇ ਹਨ। ਜੇ ਕੁੰਵਰ ਵਿਜੈ ਪ੍ਰਤਾਪ ਕਾਂਗਰਸ ਦੇ ਏਜੰਟ ਹਨ ਤਾਂ ਕਰੁਣਾ ਰਾਜੂ ਵੀ ਅਕਾਲੀ ਦਲ ਦੇ ਏਜੰਟ ਬਣ ਕੇ ਕੰਮ ਕਰ ਰਹੇ ਹਨ।
ਦਿਲਚਸਪ ਹੈ ਕਿ ਕੁੰਵਰ ਵਿਜੈ ਪ੍ਰਤਾਪ ਦਾ ਤਬਾਦਲਾ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੇ ਨਹੀਂ ਸਗੋਂ ਭਾਰਤੀ ਚੋਣ ਕਮਿਸ਼ਨਰ ਨੇ ਅਕਾਲੀ ਲੀਡਰ ਨਰੇਸ਼ ਗੁਜਰਾਲ ਦੀ ਸ਼ਿਕਾਇਤ 'ਤੇ ਕੀਤੀ ਹੈ। ਰੰਧਾਵਾ ਨੇ ਕਿਹਾ ਆਈਜੀ ਕੁੰਵਰ ਵਿਜੈ ਪ੍ਰਤਾਪ ਨਿਰਪੱਖ ਤੌਰ 'ਤੇ ਕੋਟਕਪੁਰਾ ਗੋਲੀਕਾਂਡ ਦੀ ਜਾਂਚ ਕਰ ਰਹੇ ਸਨ ਪਰ ਅਕਾਲੀ ਦਲ ਲਗਾਤਾਰ ਇਮਾਨਦਾਰ ਅਫਸਰ 'ਤੇ ਇਲਜ਼ਾਮ ਲਾ ਰਿਹਾ ਸੀ। ਉਨ੍ਹਾਂ ਕਿਹਾ ਕਿ ਆਈਜੀ ਨੇ ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰਦਿਆਂ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨਹੀਂ ਕੀਤੀ ਸੀ।
ਦੱਸ ਦੇਈਏ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਚਰਚਿਤ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਤਬਾਦਲਾ ਸ਼੍ਰੋਮਣੀ ਅਕਾਲੀ ਦਲ ਨੂੰ ਪੁੱਠਾ ਪੈ ਸਕਦਾ ਹੈ। ਆਈਪੀਐਸ ਅਫਸਰ ਕੁੰਵਰ ਵਿਜੈ ਪ੍ਰਤਾਪ ਦੇ ਤਬਾਦਲੇ ਨਾਲ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਲੀਹੋਂ ਲਹਿਣ ਦਾ ਖਦਸ਼ਾ ਹੈ। ਇਸ ਲਈ ਆਮ ਲੋਕਾਂ ਵਿੱਚ ਇਹੀ ਸੰਕੇਤ ਜਾ ਰਿਹਾ ਹੈ ਕਿ ਅਕਾਲੀ ਦਲ ਨੇ ਜਾਂਚ ਰੋਕਣ ਲਈ ਇਹ ਪੈਂਤੜਾ ਖੇਡਿਆ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਖਿਲਾਫ ਇਹੀ ਰੋਸ ਸੀ ਕਿ ਬਾਦਲ ਸਰਕਾਰ ਵੇਲੇ ਜਾਣਬੁੱਝ ਤੇ ਇਨ੍ਹਾਂ ਮਾਮਲਿਆਂ ਦਾ ਸੱਚ ਸਾਹਮਣੇ ਨਹੀਂ ਲਿਆਂਦਾ ਗਿਆ।
ਇਹ ਵੀ ਪੜ੍ਹੋ- ਅਕਾਲੀ ਦਲ ਨੂੰ ਮਹਿੰਗੀ ਪਏਗੀ ਕੁੰਵਰ ਵਿਜੈ ਪ੍ਰਤਾਪ ਦੀ ਬਦਲੀ!
ਯਾਦ ਰਹੇ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਵਿੱਚ ਕੁੰਵਰ ਵਿਜੈ ਪ੍ਰਤਾਪ ਹੀ ਸਭ ਤੋਂ ਵੱਧ ਸਰਗਰਮ ਸੀ। ਉਹ ਇਸ ਮਾਮਲੇ ਵਿੱਚ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਮੁਖੀ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਦੀ ਕੋਸ਼ਿਸ਼ ਕਰ ਰਹ ਸਨ। ਸਿੱਟ ਦੀ ਟੀਮ ਦੋ ਅਪਰੈਲ ਨੂੰ ਜੇਲ੍ਹ ਪਹੁੰਚੀ ਸੀ ਪਰ ਹਰਿਆਣਾ ਸਰਕਾਰ ਨੇ ਉਨ੍ਹਾਂ ਨੂੰ ਪੁੱਛਗਿੱਛ ਦੀ ਇਜਾਜ਼ਤ ਨਹੀਂ ਦਿੱਤੀ ਸੀ। ਹੁਣ ਕੁੰਵਰ ਵਿਜੈ ਪ੍ਰਤਾਪ ਪੁੱਛਗਿੱਛ ਦੀ ਇਜਾਜ਼ਤ ਲਈ ਮੁੜ ਕੋਸ਼ਿਸ਼ ਕਰ ਰਹੇ ਸੀ
ਭਾਰਤੀ ਚੋਣ ਕਮਿਸ਼ਨ ਬਦਲਿਆ ਕੁੰਵਰ ਵਿਜੈ ਪ੍ਰਤਾਪ, ਪੰਜਾਬ ਦੇ ਚੋਣ ਅਧਿਕਾਰੀ ਦੁਆਲੇ ਹੋਏ ਕਾਂਗਰਸੀ
ਏਬੀਪੀ ਸਾਂਝਾ
Updated at:
09 Apr 2019 03:18 PM (IST)
ਦਿਲਚਸਪ ਹੈ ਕਿ ਕੁੰਵਰ ਵਿਜੈ ਪ੍ਰਤਾਪ ਦਾ ਤਬਾਦਲਾ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੇ ਨਹੀਂ ਸਗੋਂ ਭਾਰਤੀ ਚੋਣ ਕਮਿਸ਼ਨਰ ਨੇ ਅਕਾਲੀ ਲੀਡਰ ਨਰੇਸ਼ ਗੁਜਰਾਲ ਦੀ ਸ਼ਿਕਾਇਤ 'ਤੇ ਕੀਤੀ ਹੈ। ਰੰਧਾਵਾ ਨੇ ਕਿਹਾ ਆਈਜੀ ਕੁੰਵਰ ਵਿਜੈ ਪ੍ਰਤਾਪ ਨਿਰਪੱਖ ਤੌਰ 'ਤੇ ਕੋਟਕਪੁਰਾ ਗੋਲੀਕਾਂਡ ਦੀ ਜਾਂਚ ਕਰ ਰਹੇ ਸਨ ਪਰ ਅਕਾਲੀ ਦਲ ਲਗਾਤਾਰ ਇਮਾਨਦਾਰ ਅਫਸਰ 'ਤੇ ਇਲਜ਼ਾਮ ਲਾ ਰਿਹਾ ਸੀ।
- - - - - - - - - Advertisement - - - - - - - - -