Mumbai 4-Storey building collapses : ਮੁੰਬਈ ਦੇ ਕੁਰਲਾ ਦੇ ਨਾਇਕ ਨਗਰ ਵਿੱਚ ਇੱਕ 4 ਮੰਜ਼ਿਲਾ ਪੁਰਾਣੀ ਇਮਾਰਤ ਸੋਮਵਾਰ ਦੇਰ ਰਾਤ ਡਿੱਗ ਗਈ ਹੈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਜਾਨ ਚਲੀ ਗਈ ਅਤੇ ਕਈ ਲੋਕ ਅਜੇ ਵੀ ਮਲਬੇ ਹੇਠਾਂ ਦੱਬੇ ਹੋਏ ਹਨ।
ਇਸ ਮੌਕੇ 'ਤੇ ਪਹੁੰਚੀ ਰਾਸ਼ਟਰੀ ਆਫਤ ਪ੍ਰਬੰਧਨ ਫੋਰਸ (ਐੱਨ.ਡੀ.ਆਰ.ਐੱਫ.) ਵੱਲੋਂ ਰਾਹਤ ਅਤੇ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਇਮਾਰਤ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਅਤੇ ਪੁਲਿਸ ਵਿਭਾਗ ਦੀ ਟੀਮ ਮੌਕੇ 'ਤੇ ਪਹੁੰਚ ਗਈ। ਹੁਣ ਤੱਕ 8 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ। 20 ਤੋਂ 25 ਲੋਕ ਅਜੇ ਵੀ ਮਲਬੇ ਹੇਠਾਂ ਫਸੇ ਹੋਏ ਹਨ।
ਇਮਾਰਤ ਡਿੱਗਣ ਦੀ ਸੂਚਨਾ ਮਿਲਦੇ ਹੀ ਮਹਾਰਾਸ਼ਟਰ ਦੇ ਮੰਤਰੀ ਆਦਿਤਿਆ ਠਾਕਰੇ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਬਚਾਅ ਕਾਰਜ ਤੇਜ਼ ਕਰਨ ਲਈ ਕਿਹਾ ਗਿਆ ਹੈ। ਉਸ ਦਾ ਕਹਿਣਾ ਹੈ ਕਿ 'ਲਗਭਗ 5-7 ਲੋਕਾਂ ਨੂੰ ਬਚਾਇਆ ਗਿਆ ਹੈ। ਸਾਰੀਆਂ 4 ਇਮਾਰਤਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ ਪਰ ਇਸ ਦੇ ਬਾਵਜੂਦ ਲੋਕ ਇੱਥੇ ਰਹਿ ਰਹੇ ਸਨ। ਸਾਡੀ ਤਰਜੀਹ ਹਰ ਕਿਸੇ ਨੂੰ ਬਚਾਉਣਾ ਹੈ। ਸਵੇਰੇ ਅਸੀਂ ਇਨ੍ਹਾਂ ਇਮਾਰਤਾਂ ਨੂੰ ਖਾਲੀ ਕਰਵਾਉਣ ਅਤੇ ਢਾਹੁਣ ਦਾ ਕੰਮ ਕਰਾਂਗੇ ਤਾਂ ਜੋ ਆਲੇ-ਦੁਆਲੇ ਦੇ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ।'
ਮੁੰਬਈ ਵਿੱਚ ਢਹਿਣ ਵਾਲੀ ਇਮਾਰਤ ਬਾਰੇ ਬੋਲਦਿਆਂ ਮੰਤਰੀ ਆਦਿੱਤਿਆ ਠਾਕਰੇ ਨੇ ਕਿਹਾ ਕਿ ਜਦੋਂ ਵੀ ਬੀਐਮਸੀ ਪੁਰਾਣੀਆਂ ਇਮਾਰਤਾਂ ਬਾਰੇ ਨੋਟਿਸ ਜਾਰੀ ਕਰਦੀ ਹੈ ਤਾਂ ਉਨ੍ਹਾਂ ਨੂੰ ਖਾਲੀ ਕਰ ਦੇਣਾ ਚਾਹੀਦਾ ਹੈ। ਨਹੀਂ ਤਾਂ ਅਜਿਹੀਆਂ ਘਟਨਾਵਾਂ ਵਾਪਰਦੀਆਂ ਰਹਿਣਗੀਆਂ, ਜੋ ਕਿ ਬਹੁਤ ਮੰਦਭਾਗੀ ਗੱਲ ਹੈ। ਇਸ 'ਤੇ ਕਾਰਵਾਈ ਕਰਨਾ ਜ਼ਰੂਰੀ ਹੈ।