Kurukshetra Accident : ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਪਿੰਡਾਰਸੀ ਪਿੰਡ ਦੇ ਨੇੜੇ ਸ਼ਰਧਾਲੂਆਂ ਨਾਲ ਭਰੀ ਇੱਕ ਟਰੈਕਟਰ-ਟਰਾਲੀ ਅਚਾਨਕ ਪਲਟ ਗਈ। ਹਾਦਸੇ ਵਿੱਚ ਹੁਣ ਤੱਕ 6 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ, ਜਦਕਿ ਕਈ ਹੋਰ ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।

Continues below advertisement

ਜਾਣਕਾਰੀ ਮੁਤਾਬਕ ਕੁਰੂਕਸ਼ੇਤਰ ਦੇ ਕਲਾਲ ਮਾਜਰਾ ਪਿੰਡ ਤੋਂ 20 ਤੋਂ 25 ਸ਼ਰਧਾਲੂ ਟਰੈਕਟਰ-ਟਰਾਲੀ ਵਿੱਚ ਬਾਗਰ ਵੱਲ ਜਾ ਰਹੇ ਸਨ। ਜਦੋਂ ਉਹ ਪਿੰਡਾਰਸੀ ਦੇ ਨੇੜੇ ਪਹੁੰਚੇ ਤਾਂ ਸੜਕ ’ਤੇ ਲੱਕੜ ਨਾਲ ਭਰੇ ਇੱਕ ਟਰੱਕ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਪਲਟ ਗਈ।

ਹਾਦਸੇ ਤੋਂ ਬਾਅਦ ਮੌਕੇ ’ਤੇ ਹਾਹਾਕਾਰ ਮਚ ਗਈ। ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਮ੍ਰਿਤਕਾਂ ਵਿੱਚ ਚਾਰ ਔਰਤਾਂ ਅਤੇ ਦੋ ਬੱਚੇ ਸ਼ਾਮਲ ਦੱਸੇ ਜਾ ਰਹੇ ਹਨ। 

Continues below advertisement

ਮ੍ਰਿਤਕਾਂ ਦੀ ਪਛਾਣ ਲੀਲਾ ਦੇਵੀ (58), ਬਾਲਾ ਦੇਵੀ (50), ਬਹੋਤੀ ਦੇਵੀ (60) ਸਮੇਤ ਡੇਢ ਸਾਲ ਦੀ ਬੱਚੀ ਸੀਰਤ ਅਤੇ ਰਾਹੁਲ ਸੈਣੀ ਦੀ ਪਤਨੀ ਅੰਜਲੀ ਵਜੋਂ ਹੋਈ ਹੈ। ਇੱਕ ਹੋਰ ਮ੍ਰਿਤਕ ਦੀ ਪਛਾਣ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਲੀਲਾ ਦੇਵੀ ਕਲਾਲ ਮਾਜਰਾ ਦੀ ਰਹਿਣ ਵਾਲੀ ਸੀ, ਜਦਕਿ ਬਾਲਾ ਦੇਵੀ ਕਰਨਾਲ ਦੇ ਜੁੰਡਲਾ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਹਾਦਸੇ ਵਿੱਚ ਮਰਨ ਵਾਲੀ ਬੱਚੀ ਸੀਰਤ ਦੀ ਲਾਸ਼ ਬਰਨਾ ਸੀਐਚਸੀ ਵਿੱਚ ਰੱਖੀ ਗਈ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।