PM Modi Meeting: ਕੁਵੈਤ 'ਚ ਭਿਆਨਕ ਅੱਗ 'ਚ ਝੁਲਸਣ ਕਰਕੇ 49 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਇਸ ਹਾਦਸੇ ਵਿੱਚ ਮਰਨ ਵਾਲਿਆਂ ਵਿੱਚ 30 ਭਾਰਤੀ ਵੀ ਹਨ। ਇਸ ਘਟਨਾ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਤੁਰੰਤ ਕੁਵੈਤ ਸਰਕਾਰ ਨਾਲ ਸੰਪਰਕ ਕੀਤਾ ਗਿਆ ਅਤੇ ਜ਼ਖਮੀਆਂ ਦੇ ਤੁਰੰਤ ਇਲਾਜ ਲਈ ਕਿਹਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਵੈਤ ਸਿਟੀ ਵਿੱਚ ਅੱਗ ਦੀ ਦੁਰਘਟਨਾ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਜਿਸ ਵਿੱਚ ਭਾਰਤੀ ਮੂਲ ਦੇ ਲੋਕ ਪ੍ਰਭਾਵਿਤ ਹੋਏ ਹਨ। ਪ੍ਰਧਾਨ ਮੰਤਰੀ ਨੇ ਕੁਵੈਤ ਵਿੱਚ ਅੱਗ ਦੀ ਦੁਰਘਟਨਾ ਵਿੱਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ। 




ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਅਰਦਾਸ ਕੀਤੀ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਪ੍ਰਧਾਨਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ, ਜਦਕਿ ਜ਼ਖਮੀਆਂ ਨੂੰ 50,000 ਰੁਪਏ ਦੇਣ ਲਈ ਕਿਹਾ ਗਿਆ।  ਪੀਐਮ ਮੋਦੀ ਨੇ ਕਿਹਾ ਕਿ ਕੁਵੈਤ ਸ਼ਹਿਰ ਵਿੱਚ ਅੱਗ ਦੀ ਦੁਰਘਟਨਾ ਦੁਖਦਾਈ ਹੈ। ਮੇਰੀ ਸੰਵੇਦਨਾ ਉਨ੍ਹਾਂ ਸਾਰੇ ਲੋਕਾਂ ਦੇ ਨਾਲ ਹੈ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖਮੀ ਲੋਕ ਜਲਦੀ ਤੋਂ ਜਲਦੀ ਠੀਕ ਹੋ ਜਾਣ। ਪ੍ਰਧਾਨ ਮੰਤਰੀ ਨੇ ਭਰੋਸਾ ਦਿੱਤਾ ਕਿ ਕੁਵੈਤ ਵਿੱਚ ਭਾਰਤੀ ਦੂਤਾਵਾਸ ਸਥਿਤੀ ਦੀ ਨੇੜਿਓਂ ਨਿਗਰਾਨੀ ਕਰ ਰਿਹਾ ਹੈ ਅਤੇ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰ ਰਿਹਾ ਹੈ। 


ਇਹ ਵੀ ਪੜ੍ਹੋ: Lok Sabha Elections Result 2024: ਅਯੁੱਧਿਆ 'ਚ BJP ਨੂੰ ਕਿਉਂ ਖਾਣੀ ਪਈ ਮੂੰਹ ਦੀ? ਰਾਹੁਲ ਗਾਂਧੀ ਨੇ ਦੱਸਿਆ ਕਾਰਨ


ਕੁਵੈਤ ਵਿੱਚ ਵਾਪਰੀ ਇਸ ਘਟਨਾ ਤੋਂ ਬਾਅਦ ਭਾਰਤ ਸਰਕਾਰ ਦੇ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਕੁਵੈਤ ਲਈ ਰਵਾਨਾ ਹੋ ਰਹੇ ਹਨ। ਅੱਗ 'ਚ ਕਈ ਭਾਰਤੀ ਮਜ਼ਦੂਰਾਂ ਦੇ ਮਾਰੇ ਜਾਣ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਨੂੰ ਉੱਥੇ ਭੇਜਿਆ ਗਿਆ ਹੈ। ਇਸ ਦੌਰਾਨ, ਕੁਵੈਤ ਵਿੱਚ ਭਾਰਤੀ ਦੂਤਾਵਾਸ ਨੇ ਇਸ ਦੁਖਾਂਤ ਬਾਰੇ ਇੱਕ ਐਮਰਜੈਂਸੀ ਹੈਲਪਲਾਈਨ ਨੰਬਰ (+965-65505246) ਜਾਰੀ ਕੀਤਾ ਹੈ।


ਇਹ ਵੀ ਪੜ੍ਹੋ: Encounter: ਜੰਮੂ ਦੇ ਡੋਡਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਫਿਰ ਮੁੱਠਭੇੜ, 1 ਜਵਾਨ ਜ਼ਖਮੀ