ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਲੱਖਾ ਸਿਧਾਣਾ ਨੂੰ ਹੋਰ ਰਾਹਤ, 20 ਜੁਲਾਈ ਤੱਕ ਗ੍ਰਿਫ਼ਤਾਰੀ ਟਲੀ
ਅਦਾਲਤ ਨੇ ਇਹ ਕਿਹਾ ਕਿ“ਉਨ੍ਹਾਂ ਚੀਜ਼ਾਂ ਵਿੱਚ ਦਖਲ ਨਹੀਂ ਦੇਵੇਗਾ ਜਿੱਥੇ ਬੁਨਿਆਦੀ ਅਧਿਕਾਰ ਸ਼ਾਮਲ ਹਨ।" ਵਧੀਕ ਸੈਸ਼ਨ ਜੱਜ ਕਾਮਿਨੀ ਲੌ ਨੇ 20 ਜੁਲਾਈ ਤੱਕ ਸਿਧਾਨਾ ਨੂੰ ਗ੍ਰਿਫਤਾਰ ਨਾ ਕਰਨ ਲਈ ਦਿੱਲੀ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ।
ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਨੇ ਸ਼ਨੀਵਾਰ ਨੂੰ ਗਣਤੰਤਰ ਦਿਵਸ ਹਿੰਸਾ ਮਾਮਲੇ ਵਿੱਚ ਮੁਲਜ਼ਮ ਲੱਖਾ ਸਿਧਾਨਾ ਨੂੰ ਦਿੱਤੀ ਰਾਹਤ ਵਿੱਚ ਵਾਧਾ ਕੀਤਾ ਹੈ। ਲੱਖਾ ਸਿਧਾਣਾ ਦੀ ਅੰਤਰਿਮ ਸੁਰੱਖਿਆ ਵਧਾ ਦਿੱਤੀ ਗਈ ਹੈ ਯਾਨੀ ਦੀ ਲੱਖਾ ਸਿਧਾਣਾ ਨੂੰ ਫਿਲਹਾਲ ਗ੍ਰਿਫ਼ਤਾਰ ਨਹੀਂ ਕੀਤਾ ਜਾਏਗਾ। ਅਦਾਲਤ ਨੇ ਇਹ ਕਿਹਾ ਕਿ“ਉਨ੍ਹਾਂ ਚੀਜ਼ਾਂ ਵਿੱਚ ਦਖਲ ਨਹੀਂ ਦੇਵੇਗਾ ਜਿੱਥੇ ਬੁਨਿਆਦੀ ਅਧਿਕਾਰ ਸ਼ਾਮਲ ਹਨ।" ਵਧੀਕ ਸੈਸ਼ਨ ਜੱਜ ਕਾਮਿਨੀ ਲੌ ਨੇ 20 ਜੁਲਾਈ ਤੱਕ ਸਿਧਾਨਾ ਨੂੰ ਗ੍ਰਿਫਤਾਰ ਨਾ ਕਰਨ ਲਈ ਦਿੱਲੀ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਉਹ ‘ਜੇਲ੍ਹ ਭਰੋ ਅੰਦੋਲਨ’ ਸ਼ੁਰੂ ਨਹੀਂ ਕਰਨਾ ਚਾਹੁੰਦੀ।
ਸਿਧਾਨਾ, ਜਿਸ ਨੂੰ ਪਹਿਲਾਂ 3 ਜੁਲਾਈ ਤੱਕ ਸੁਰੱਖਿਆ ਦਿੱਤੀ ਗਈ ਸੀ, ਨੂੰ ਜਾਂਚ ਵਿਚ ਸ਼ਾਮਲ ਹੋਣ ਦਾ ਨਿਰਦੇਸ਼ ਦਿੱਤਾ ਗਿਆ ਹੈ।26 ਜਨਵਰੀ ਨੂੰ, ਪ੍ਰਦਰਸ਼ਨਕਾਰੀ ਕਿਸਾਨਾਂ ਦੀ ਤਿੰਨ ਖੇਤੀ ਕਾਨੂੰਨਾਂ ਖਿਲਾਫ ਟਰੈਕਟਰ ਪਰੇਡ ਦੌਰਾਨ ਪੁਲਿਸ ਨਾਲ ਝੜਪ ਹੋਈ ਸੀ ਅਤੇ ਲਾਲ ਕਿਲ੍ਹੇ ਵਿੱਚ ਹਿੰਸਾ ਮਗਰੋਂ ਝੰਡਾ ਲਹਿਰਾਇਆ ਗਿਆ ਸੀ।ਇਸ ਦੌਰਾਨ ਲਾਲ ਕਿਲੇ ਦੇ ਗੁੰਬਦਾਂ ਤੇ ਕੇਸਰੀ ਝੰਡੇ ਲਹਿਰਾਏ ਗਏ ਸੀ ਅਤੇ ਕਈ ਕਿਸਾਨ ਅਤੇ ਪੁਲਿਸ ਕਰਮਚਾਰੀ ਜ਼ਖਮੀ ਵੀ ਹੋਏ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :