ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਲਖੀਮਪੁਰ ਘਟਨਾ 'ਚ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਸ਼ੁਰੂ ਕੀਤੀ ਨਿਆਂਇਕ ਅਤੇ ਐਸਟੀਐਫ ਜਾਂਚ ਨੂੰ ਰੱਦ ਕਰ ਦਿੱਤਾ ਹੈ। ਐਸਕੇਐਮ ਨੇ ਆਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਅਤੇ ਉਨ੍ਹਾਂ ਦੇ ਪਿਤਾ ਨੂੰ 11 ਅਕਤੂਬਰ ਤੱਕ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਇਹ ਕਿਹਾ ਗਿਆ ਹੈ ਕਿ ਜੇ ਇਹ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ, ਤਾਂ ਸਾਰੇ ਕਿਸਾਨ ਤਿਕੁਨੀਆ ਪਿੰਡ ਵਿੱਚ ਇਕੱਠੇ ਹੋਣਗੇ ਅਤੇ ਇਸ ਤੋਂ ਬਾਅਦ ਅੱਗੇ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਦਾ ਦੋਸ਼ ਹੈ ਕਿ ਸਰਕਾਰ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਬਚਾਉਣ ਲਈ ਆਪਣੀਆਂ ਸਾਰੀਆਂ ਕੋਸ਼ਿਸ਼ਾਂ ਕਰ ਰਹੀ ਹੈ।


ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ 18 ਅਕਤੂਬਰ ਨੂੰ ਦੇਸ਼ ਵਿਆਪੀ ਰੇਲ ਰੋਕੋ ਅੰਦੋਲਨ ਦੀ ਤਿਆਰੀ ਕਰ ਰਿਹਾ ਹੈ। ਨਾਲ ਹੀ 12 ਅਕਤੂਬਰ ਨੂੰ ਤਿਕੁਨੀਆ ਪਿੰਡ 'ਚ ਮ੍ਰਿਤਕ ਕਿਸਾਨਾੰ ਲਈ ਅਰਦਾਸ ਦਾ ਪ੍ਰੋਗਰਾਮ ਹੈ ਅਤੇ ਅੱਗੇ ਦੀ ਰਣਨੀਤੀ ਇੱਥੇ ਤੈਅ ਕੀਤੀ ਜਾਵੇਗੀ। ਐਸਕੇਐਮ 3 ਅਕਤੂਬਰ ਨੂੰ ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਹਟਾਉਣ ਅਤੇ ਉਨ੍ਹਾਂ ਦੇ ਬੇਟੇ ਅਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੀ ਹੈ।


ਐਸਕੇਐਮ ਦਾ ਕਹਿਣਾ ਹੈ ਕਿ ਸੁਮਿਤ ਜੈਸਵਾਲ ਅਤੇ ਅੰਕਿਤ ਦਾਸ ਵਰਗੇ ਲੋਕਾਂ ਨੂੰ ਇਸ ਮਾਮਲੇ 'ਚ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਸੀ ਪਰ ਯੂਪੀ ਸਰਕਾਰ ਵੱਲੋਂ ਅਜੇ ਤੱਕ ਅਜਿਹਾ ਨਹੀਂ ਕੀਤਾ ਗਿਆ। ਬਿਆਨ ਵਿੱਚ ਕਿਹਾ ਗਿਆ ਹੈ ਕਿ ਸ਼ਹੀਦ ਕਿਸਾਨ ਦਿਵਸ 12 ਅਕਤੂਬਰ ਨੂੰ ਮਨਾਇਆ ਜਾਵੇਗਾ।


ਐਸਕੇਐਮ ਨੇ ਕਿਸਾਨਾਂ ਨੂੰ ਲਖੀਮਪੁਰ ਖੀਰੀ ਵਿੱਚ ਸ਼ਹੀਦਾਂ ਦੀ ਅੰਤਿਮ ਅਰਦਾਸ ਵਿੱਚ ਸਭ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇੱਥੋਂ ਕੇਂਦਰ ਸਰਕਾਰ ਅਤੇ ਯੋਗੀ ਸਰਕਾਰ 'ਤੇ ਦਬਾਅ ਬਣਾਉਣ ਲਈ ਅੱਗੇ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਗਿਆ ਕਿ ਜੇਕਰ 11 ਅਕਤੂਬਰ ਤੱਕ ਸਾਰੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ 18 ਅਕਤੂਬਰ ਨੂੰ ਪੂਰੇ ਭਾਰਤ ਵਿੱਚ ਰੇਲ ਰੋਸ ਧਰਨਾ ਦਿੱਤਾ ਜਾਵੇਗਾ, ਜੋ 18 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ।


ਇਹ ਵੀ ਪੜ੍ਹੋ: ਜਾਣੋ ਸੁਪਰੀਮ ਕੋਰਟ ਨੇ ਵਕੀਲ ਕਪਿਲ ਸਿੱਬਲ 'ਤੇ ਕਿਉਂ ਲਾਇਆ ਗਿਆ 20 ਹਜ਼ਾਰ ਰੁਪਏ ਦਾ ਜੁਰਮਾਨਾ, ਆਖਰ ਕੀ ਹੈ ਮਾਮਲਾ?


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904