ਲਖੀਮਪੁਰ ਖੇੜੀ ਕੇਸ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਵੱਡਾ ਝਟਕਾ, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਰੱਦ, ਹਫਤੇ 'ਚ ਆਤਮ ਸਮਰਪਣ ਦਾ ਹੁਕਮ
ਲਖੀਮਪੁਰ ਖੇੜੀ ਕੇਸ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਹੋ ਗਈ ਹੈ। ਸੁਪਰੀਮ ਕੋਰਟ ਨੇ 1 ਹਫਤੇ 'ਚ ਆਤਮ ਸਮਰਪਣ ਕਰਨ ਲਈ ਕਿਹਾ ਹੈ। ਅਦਾਲਤ ਨੇ ਕਿਹਾ ਕਿ ਹਾਈ ਕੋਰਟ ਨੇ ਪੀੜਤ
ਨਵੀਂ ਦਿੱਲੀ: ਲਖੀਮਪੁਰ ਖੇੜੀ ਕੇਸ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਹੋ ਗਈ ਹੈ। ਸੁਪਰੀਮ ਕੋਰਟ ਨੇ 1 ਹਫਤੇ 'ਚ ਆਤਮ ਸਮਰਪਣ ਕਰਨ ਲਈ ਕਿਹਾ ਹੈ। ਅਦਾਲਤ ਨੇ ਕਿਹਾ ਕਿ ਹਾਈ ਕੋਰਟ ਨੇ ਪੀੜਤ ਧਿਰ ਦੀ ਸੁਣਵਾਈ ਨਹੀਂ ਕੀਤੀ। ਉਸ ਨੂੰ ਜਲਦਬਾਜ਼ੀ ਵਿੱਚ ਜ਼ਮਾਨਤ ਦੇ ਦਿੱਤੀ ਗਈ। ਹਾਈਕੋਰਟ ਇਸ ਮਾਮਲੇ 'ਤੇ ਦੁਬਾਰਾ ਸੁਣਵਾਈ ਕਰੇਗਾ।
ਦੱਸ ਦਈਏ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾਇਆ। ਇਸ ਤੋਂ ਪਹਿਲਾਂ 4 ਅਪ੍ਰੈਲ ਨੂੰ ਚੀਫ਼ ਜਸਟਿਸ ਐਨਵੀ ਰਮਨਾ ਦੀ ਅਗਵਾਈ ਵਾਲੇ ਬੈਂਚ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।
ਯਾਦ ਰਹੇ 10 ਫਰਵਰੀ ਨੂੰ ਇਲਾਹਾਬਾਦ ਹਾਈ ਕੋਰਟ ਦੀ ਸਿੰਗਲ ਬੈਂਚ ਨੇ ਇਸ ਮਾਮਲੇ ਵਿੱਚ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦਿੱਤੀ ਸੀ। ਇਸ ਤੋਂ ਪਹਿਲਾਂ ਉਹ ਚਾਰ ਮਹੀਨੇ ਤੱਕ ਹਿਰਾਸਤ ਵਿੱਚ ਸੀ। ਲਖੀਮਪੁਰ ਖੀਰੀ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ।
ਜਾਣੋ ਹਿੰਸਾ ਕਦੋਂ ਤੇ ਕਿਵੇਂ ਹੋਈ?
ਪਿਛਲੇ ਸਾਲ 3 ਅਕਤੂਬਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਕੇਸ਼ਵ ਪ੍ਰਸਾਦ ਮੌਰਿਆ ਦੀ ਫੇਰੀ ਦਾ ਕਿਸਾਨਾਂ ਦਾ ਇੱਕ ਸਮੂਹ ਉਸ ਸਮੇਂ ਵਿਰੋਧ ਕਰ ਰਿਹਾ ਸੀ ਜਦੋਂ ਲਖੀਮਪੁਰ ਖੀਰੀ ਵਿੱਚ ਇੱਕ ਐਸਯੂਵੀ ਨੇ ਕਥਿਤ ਤੌਰ 'ਤੇ ਚਾਰ ਕਿਸਾਨਾਂ ਨੂੰ ਕੁਚਲ ਦਿੱਤਾ ਸੀ।
ਗੁੱਸੇ ਵਿਚ ਆਏ ਪ੍ਰਦਰਸ਼ਨਕਾਰੀਆਂ ਨੇ ਕਥਿਤ ਤੌਰ 'ਤੇ ਦੋ ਭਾਜਪਾ ਵਰਕਰਾਂ ਤੇ ਇੱਕ ਡਰਾਈਵਰ ਦੀ ਕੁੱਟਮਾਰ ਕੀਤੀ, ਜਦਕਿ ਘਟਨਾ ਵਿੱਚ ਇੱਕ ਸਥਾਨਕ ਪੱਤਰਕਾਰ ਦੀ ਵੀ ਮੌਤ ਹੋ ਗਈ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਪ੍ਰਦਰਸ਼ਨਕਾਰੀਆਂ ਨੂੰ ਕੁਚਲਣ ਵਾਲੀ ਗੱਡੀ ਵਿੱਚ ਆਸ਼ੀਸ਼ ਮਿਸ਼ਰਾ ਸਵਾਰ ਸਨ। ਹਾਲਾਂਕਿ ਮਿਸ਼ਰਾ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਸੀ।