Lakhimpur Kheri Case : ਲਖੀਮਪੁਰ ਖੇੜੀ ਕੇਸ ਦਾ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਲਖੀਮਪੁਰ ਜੇਲ੍ਹ ਤੋਂ ਬਾਹਰ ਆ ਗਿਆ ਹੈ। ਪਿਛਲੇ ਹਫ਼ਤੇ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਸੀ। ਆਸ਼ੀਸ਼ ਨੂੰ ਕਰੀਬ ਚਾਰ ਮਹੀਨੇ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਉਰਫ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ 'ਤੇ ਲਖੀਮਪੁਰ ਖੇੜੀ ਜ਼ਿਲ੍ਹੇ ਦੇ ਤਿਕੋਨੀਆ ਪਿੰਡ 'ਚ ਪਿਛਲੇ ਸਾਲ 3 ਅਕਤੂਬਰ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਜੀਪ ਨਾਲ ਕੁਚਲਣ ਦਾ ਦੋਸ਼ ਹੈ।
ਜ਼ਮਾਨਤ ਦੀਆਂ ਕੀ ਹਨ ਸ਼ਰਤਾਂ ?
ਆਸ਼ੀਸ਼ ਮਿਸ਼ਰਾ ਦੇ ਵਕੀਲ ਅਵਧੇਸ਼ ਸਿੰਘ ਉਸ ਨੂੰ ਘਰ ਲਿਆਉਣ ਲਈ ਜੇਲ੍ਹ ਪੁੱਜੇ ਸਨ। ਉਸਨੇ ਦੱਸਿਆ ਕਿ ਮੋਨੂੰ ਆਪਣੀ ਕਾਰ ਵਿੱਚ ਘਰ ਜਾਵੇਗਾ। ਜ਼ਮਾਨਤ ਦੀਆਂ ਸ਼ਰਤਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਗਵਾਹਾਂ 'ਤੇ ਦਬਾਅ ਨਾ ਪਾਉਣ ਅਤੇ ਸਬੂਤਾਂ ਨਾਲ ਛੇੜਛਾੜ ਨਾ ਕਰਨ ਦੀ ਸ਼ਰਤ 'ਤੇ ਜ਼ਮਾਨਤ ਦਿੱਤੀ ਗਈ ਹੈ। ਵਕੀਲ ਨੇ ਦੱਸਿਆ ਕਿ ਆਸ਼ੀਸ਼ ਮਿਸ਼ਰਾ ਜੇਲ੍ਹ ਤੋਂ ਟਿਕੁਨੀਆ ਘਰ ਨਹੀਂ ਜਾਣਗੇ।
ਪੂਰੀ ਘਟਨਾ ਸੋਚੀ ਸਮਝੀ ਸਾਜ਼ਿਸ਼- ਐਸ.ਆਈ.ਟੀ
ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਕਿਸਾਨਾਂ ਨੂੰ ਵਾਹਨ ਨਾਲ ਕੁਚਲਣ ਦੀ ਸਾਰੀ ਘਟਨਾ ਇੱਕ ਸੋਚੀ ਸਮਝੀ ਸਾਜ਼ਿਸ਼ ਸੀ। ਇਸ ਤੋਂ ਬਾਅਦ ਐਸਆਈਟੀ ਨੇ 5000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ, ਜਿਸ ਵਿੱਚ ਆਸ਼ੀਸ਼ ਮਿਸ਼ਰਾ ਨੂੰ ਕਤਲ ਦਾ ਦੋਸ਼ੀ ਬਣਾਇਆ ਗਿਆ। ਐਸਆਈਟੀ ਨੇ ਇਸ ਮਾਮਲੇ ਵਿੱਚ ਕੁੱਲ 16 ਲੋਕਾਂ ਨੂੰ ਮੁਲਜ਼ਮ ਬਣਾਇਆ ਹੈ। ਐਸਆਈਟੀ ਨੇ ਮੁਲਜ਼ਮਾਂ 'ਤੇ ਆਈਪੀਸੀ ਦੀਆਂ ਧਾਰਾਵਾਂ 307, 326, 302, 34,120ਬੀ, 147, 148,149, 3/25/30 ਲਗਾਈਆਂ ਹਨ।

10 ਫਰਵਰੀ ਨੂੰ ਹੋਈ ਸੀ ਜ਼ਮਾਨਤ
ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ 10 ਫਰਵਰੀ ਨੂੰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਨੂੰ ਸਵੀਕਾਰ ਕਰਦੇ ਹੋਏ ਉਸ ਨੂੰ ਜ਼ਮਾਨਤ ਦੇਣ ਦਾ ਹੁਕਮ ਦਿੱਤਾ ਸੀ। ਬੀਤੇ ਦਿਨ ਅਦਾਲਤ ਨੇ ਜ਼ਮਾਨਤ ਦੇ ਹੁਕਮਾਂ ਵਿੱਚ ਸੁਧਾਰ ਕੀਤਾ ਹੈ। ਇਸ ਨਾਲ ਆਸ਼ੀਸ਼ ਦੀ ਜੇਲ੍ਹ ਤੋਂ ਰਿਹਾਈ ਦਾ ਰਾਹ ਸਾਫ਼ ਹੋ ਗਿਆ। ਦੱਸ ਦਈਏ ਕਿ ਅਦਾਲਤ ਦੇ ਹੁਕਮਾਂ 'ਚ ਕੁਝ ਧਾਰਾਵਾਂ ਛੁੱਟ ਗਈਆਂ ਸੀ, ਜਿਸ ਕਾਰਨ ਆਸ਼ੀਸ਼ ਦੀ ਰਿਹਾਈ ਅਟਕ ਗਈ ਸੀ।

ਇਹ ਵੀ ਪੜ੍ਹੋ :Uttarakhand Election 2022 : ਉੱਤਰਾਖੰਡ ਵਿੱਚ ਕਾਂਗਰਸ ਨੂੰ ਕਿੰਨੀਆਂ ਸੀਟਾਂ ਮਿਲਣਗੀਆਂ? ਹਰੀਸ਼ ਰਾਵਤ ਨੇ ਕੀਤਾ ਇਹ ਵੱਡਾ ਦਾਅਵਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490