Lakhimpur Kheri Violence: ਲਖੀਮਪੁਰ ਖੀਰੀ ਕਾਂਡ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਭਲਕੇ ਜ਼ਮਾਨਤ 'ਤੇ ਰਿਹਾਅ ਹੋ ਸਕਦਾ ਹੈ। ਇਲਾਹਾਬਾਦ ਹਾਈਕੋਰਟ ਦੀ ਲਖਨਊ ਬੈਂਚ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਦੇ ਹੁਕਮ 'ਚ 302 ਤੇ 120ਬੀ ਧਾਰਾਵਾਂ ਜੋੜ ਕੇ ਨਵਾਂ ਆਰਡਰ ਜਾਰੀ ਕਰਨ ਦਾ ਹੁਕਮ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਉਸ ਨੂੰ ਸਾਰੀਆਂ ਧਾਰਾਵਾਂ ਤਹਿਤ ਜ਼ਮਾਨਤ ਨਹੀਂ ਦਿੱਤੀ ਸੀ।


ਅਦਾਲਤ ਵਿੱਚ ਦਾਇਰ ਚਾਰਜਸ਼ੀਟ ਵਿੱਚ ਲਖੀਮਪੁਰ ਪੁਲਿਸ ਨੇ ਮਿਸ਼ਰਾ ਨੂੰ ਆਈਪੀਸੀ ਦੀ ਧਾਰਾ 147, 148, 149, 302, 307, 326, 34, 427 ਅਤੇ 120ਬੀ ਦੇ ਨਾਲ-ਨਾਲ ਧਾਰਾ 3/25, 5/27 ਤੇ 39 ਦੇ ਤਹਿਤ ਚਾਰਜਸ਼ੀਟ ਕੀਤਾ ਹੈ। ਅਸਲਾ ਐਕਟ ਲਗਾਇਆ ਗਿਆ ਹੈ। ਅਦਾਲਤ ਦੇ ਪਹਿਲੇ ਹੁਕਮ ਨੇ ਉਸ ਨੂੰ ਆਈਪੀਸੀ ਦੀਆਂ ਧਾਰਾਵਾਂ 147 148, 149, 307, 326 ਤੇ 427 ਦੇ ਨਾਲ-ਨਾਲ ਅਸਲਾ ਐਕਟ ਦੀਆਂ ਧਾਰਾਵਾਂ 34 ਤੇ 30 ਤਹਿਤ ਦੋਸ਼ਾਂ ਲਈ ਜ਼ਮਾਨਤ ਦਿੱਤੀ ਸੀ। ਜ਼ਮਾਨਤ ਦੇ ਹੁਕਮ ਵਿੱਚ ਆਈਪੀਸੀ ਦੀ ਧਾਰਾ 302 ਤੇ 120ਬੀ ਦਾ ਕੋਈ ਜ਼ਿਕਰ ਨਹੀਂ ਸੀ। ਦੋਵੇਂ ਧਾਰਾਵਾਂ ਕ੍ਰਮਵਾਰ ਕਤਲ ਤੇ ਅਪਰਾਧਿਕ ਸਾਜ਼ਿਸ਼ ਨਾਲ ਸਬੰਧਤ ਹਨ।


ਦੱਸ ਦਈਏ ਕਿ ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ਹਿੰਸਾ ਵਿੱਚ ਅੱਠ ਲੋਕ ਮਾਰੇ ਗਏ ਸਨ ਜਦੋਂ ਕਿਸਾਨ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੇ ਖੇਤਰ ਵਿੱਚ ਦੌਰੇ ਦਾ ਵਿਰੋਧ ਕਰ ਰਹੇ ਸਨ। ਇੱਕ ਐਸਯੂਵੀ ਦੀ ਟੱਕਰ ਨਾਲ ਚਾਰ ਕਿਸਾਨਾਂ ਦੀ ਮੌਤ ਹੋ ਗਈ। ਗੁੱਸੇ 'ਚ ਆਏ ਕਿਸਾਨਾਂ ਨੇ ਕਥਿਤ ਤੌਰ 'ਤੇ ਡਰਾਈਵਰ ਤੇ ਦੋ ਭਾਜਪਾ ਵਰਕਰਾਂ ਦੀ ਕੁੱਟਮਾਰ ਕੀਤੀ। ਹਿੰਸਾ ਵਿੱਚ ਇੱਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ, ਜਿਸ ਨੇ ਕੇਂਦਰ ਦੇ ਹੁਣ ਰੱਦ ਕੀਤੇ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਵਿਰੋਧੀ ਪਾਰਟੀਆਂ ਤੇ ਕਿਸਾਨ ਸਮੂਹਾਂ ਵਿੱਚ ਗੁੱਸਾ ਭੜਕਾਇਆ ਸੀ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904